Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing 14 ਨੂੰ ਟਾਂਡਾ ’ਚ ਤੀਆਂ ਦੇ ਤਿਉਹਾਰ ’ਚ ਸ਼ਿਰਕਤ ਕਰਨਗੇ ਡਾ. ਗੁਰਪ੍ਰੀਤ ਕੌਰ

14 ਨੂੰ ਟਾਂਡਾ ’ਚ ਤੀਆਂ ਦੇ ਤਿਉਹਾਰ ’ਚ ਸ਼ਿਰਕਤ ਕਰਨਗੇ ਡਾ. ਗੁਰਪ੍ਰੀਤ ਕੌਰ

ਟਾਂਡਾ / ਹੁਸ਼ਿਆਰਪੁਰ, 12 ਅਗਸਤ (ਚੌਧਰੀ) 

–ਵਿਧਾਇਕ ਜਸਵੀਰ ਸਿੰਘ ਗਿੱਲ ਨੇ ਮੀਟਿੰਗ ਕਰਕੇ ਤਿਆਰੀਆਂ ਦਾ ਲਿਆ ਜਾਇਜ਼ਾ

: ਉੜਮੁੜ ਵਿਧਾਨ ਸਭਾ ਹਲਕੇ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ 14 ਅਗਸਤ ਨੂੰ ਟਾਂਡਾ ਦੇ ਵੜੈਚ ਫਾਰਮ ਵਿਚ ਆਯੋਜਿਤ ਹੋਣ ਵਾਲੇ ਤੀਆਂ ਦੇ ਤਿਉਹਾਰ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਇਸ ਖਾਸ ਮੌਕੇ ਟਾਂਡਾ ਅਤੇ ਆਸਪਾਸ ਦੇ ਖੇਤਰ ਦੀਆਂ ਮਹਿਲਾਵਾਂ ਲਈ ਤੀਆਂ ਦੇ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ।
ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਵੜੈਚ ਫਾਰਮ ਵਿਚ ਇਕ ਮਹੱਤਵਪੂਰਨ ਮੀਟਿੰਗ ਦੌਰਾਨ ਇਸ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਅਤੇ ਪ੍ਰਬੰਧਕੀ ਕਮੇਟੀ ਮੈਂਬਰਾਂ ਨੂੰ ਕਿਹਾ ਕਿ ਉਹ ਸਾਰੀਆਂ ਤਿਆਰੀਆਂ ਨੂੰ ਸਮੇਂ ਸਿਰ ਅਤੇ ਪੂਰੀ ਤਨਦੇਹੀ ਨਾਲ ਪੂਰਾ ਕਰਨ, ਤਾਂ ਜੋ ਤੀਆਂ ਦੇ ਤਿਉਹਾਰ ਦਾ ਆਯੋਜਨ ਸ਼ਾਨਦਾਰ ਅਤੇ ਸਫਲਤਾ ਪੂਰਵਕ ਹੋ ਸਕੇ। ਮੀਟਿੰਗ ਦੌਰਾਨ ਐਸ.ਡੀ.ਐਮ ਟਾਂਡਾ ਵਿਓਮ ਭਾਰਦਵਾਜ, ਡੀ.ਐਸ.ਪੀ ਹਰਜੀਤ ਸਿੰਘ ਵੀ ਮੌਜੂਦ ਸਨ। ਉਨ੍ਹਾਂ ਨੇ ਵੀ ਤਿਆਰੀਆਂ ਦੀ ਸਮੀਖਿਆ ਕੀਤੀ ਅਤੇ ਸਬੰਧਤ ਵਿਭਾਗਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।
ਵਿਧਾਇਕ ਜਸਵੀਰ ਸਿੰਘ ਗਿੱਲ ਨੇ ਕਿਹਾ ਕਿ ਤੀਆਂ ਦਾ ਇਹ ਤਿਉਹਾਰ ਸਾਡੇ ਸਮਾਜ ਵਿਚ ਮਹਿਲਾਵਾਂ ਦੇ ਉਤਸ਼ਾਹ ਅਤੇ ਸਮਰਪਣ ਦਾ ਪ੍ਰਤੀਕ ਹੈ ਅਤੇ ਇਸ ਵਾਰ ਇਸ ਆਯੋਜਨ ਨੂੰ ਹੋਰ ਖਾਸ ਬਣਾਉਣ ਲਈ ਮੁੱਖ ਮੰਤਰੀ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਦੀ ਮੌਜੂਦਗੀ ਇਕ ਵਿਸ਼ੇਸ਼ ਮਹੱਤਵ ਰੱਖੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਵਿਚ ਖੇਤਰ ਦੀਆਂ ਮਹਿਲਾਵਾਂ ਲਈ ਕਈ ਸਭਿਆਚਾਰਕ ਅਤੇ ਮਨੋਰੰਜਕ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ, ਜਿਸ ਨਾਲ ਉਹ ਆਪਣੇ ਵਿਰਸੇ ਅਤੇ ਸੱਭਿਆਚਾਰ ਨਾਲ ਜੁੜਿਆ ਮਹਿਸੂਸ ਕਰਨਗੀਆਂ। ਵਿਧਾਇਕ ਨੇ ਲੋਕਾਂ ਨੂੰ ਇਸ ਸਮਾਗਮ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।