Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 141ਵਾਂ ਦਿਨ 

ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 141ਵਾਂ ਦਿਨ 

ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 141ਵਾਂ ਦਿਨ 

ਪੰਜਾਬ ਦੇ ਲੋਕ ਇਕੱਠੇ ਹੋ ਕੇ ਹੱਕਾਂ ਲਈ ਸੰਘਰਸ਼ ਕਰਨਗੇ ਸਰਕਾਰਾਂ ਨੂੰ ਝੁਕਣਾ ਹੀ ਪਵੇਗਾ : ਦੇਵ ਸਰਾਭਾ 

ਸਰਾਭਾ ਵਿਖੇ ਪੰਥਕ ਇਕੱਠ 15 ਜੁਲਾਈ ਨੂੰ ਹੋਵੇਗਾ

ਹੁਸ਼ਿਆਰਪੁਰ / ਸਰਾਭਾ  11 ਜੁਲਾਈ  (ਤਰਸੇਮ ਦੀਵਾਨਾ ) ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਮੋਰਚਾ ਭੁੱਖ ਹਡ਼ਤਾਲ ਦੇ 141ਵਾਂ ਦਿਨ ਪੂਰਾ ਹੋਇਆ। ਜਸਪਾਲ ਸਿੰਘ ਹੇਰਾਂ  ਦੀ ਸਰਪ੍ਰਸਤੀ ਹੇਠ ਚੱਲ ਰਹੇ ਮੋਰਚੇ ‘ਚ ਅੱਜ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਪਿੰਡ ਛਾਪਾ ਤੋਂ ਜਥੇਦਾਰ ਮੁਖਤਿਆਰ ਸਿੰਘ ਛਾਪਾ, ਸੁਖਦੇਵ ਸਿੰਘ ਛਾਪਾ, ਕੁਲਦੀਪ ਸਿੰਘ ਛਾਪਾ, ਢਾਡੀ ਕਰਨੈਲ ਸਿੰਘ ਛਾਪਾ ਆਦਿ ਬਲਦੇਵ ਸਿੰਘ ਦੇਵ ਸਰਾਭਾ ਨਾਲ ਭੁੱਖ ਹਡ਼ਤਾਲ ਤੇ ਬੈਠੇ।ਪੱਤਰਕਾਰਾਂ ਦੇ ਸਨਮੁੱਖ ਹੁੰਦਿਆਂ ਬਲਦੇਵ ਸਿੰਘ ਦੇਵ ਸਰਾਭਾ ਨੇ ਆਖਿਆ ਕਿ ਸਰਕਾਰਾਂ ਸਿੱਖ ਕੌਮ ਦੀਆਂ ਮੰਗਾਂ ਵੱਲ ਕੋਈ ਧਿਆਨ ਦੇਣ ਨੂੰ ਤਿਆਰ ਨਹੀਂ । ਜਦ ਕਿ ਆਮ ਆਦਮੀ ਪਾਰਟੀ ਹੁਣ ਵਿਧਾਨ ਸਭਾ ਦੀਆਂ ਚੋਣਾਂ ‘ਚ ਬਹੁਮਤ ਨਾਲ ਜਿੱਤਕੇ ਖ਼ਾਸ ਪਾਰਟੀ ਬਣ ਗਈ ਉਨ੍ਹਾਂ ਕਿਹਾ ਕਿ  ਆਪਣੇ ਚਹੇਤਿਆਂ ਨੂੰ ਅਹੁਦੇ ਵੰਡਣ ‘ਚ ਹੀ ਆਪ ਪਾਰਟੀ ਦੀ ਸਰਕਾਰ ਨੇ ਆਪਣੇ ਤਿੰਨ ਮਹੀਨੇ ਜਾਇਆ ਕਰ ਦਿੱਤੇ।ਜਿਨ੍ਹਾਂ ਨੇ ਆਮ ਪਾਰਟੀ ਨੂੰ ਬਦਲਾਅ ਦੇ ਨਾਂ ਤੇ ਅੱਖਾਂ ਮੀਚ ਕੇ ਵੋਟਾਂ ਪਾਈਆਂ ਸੀ ਅੱਜ ਉਹ ਵੀ ਕੰਧਾਂ ਵਿੱਚ ਟੱਕਰਾਂ ਮਾਰ ਕੇ ਪਛਤਾਉਂਦੇ ਹਨ । ਜਦ ਕਿ ਆਪ ਪਾਰਟੀ ਦੀ ਮੌਜੂਦਾ ਪੰਜਾਬ ਸਰਕਾਰ ਆਮ ਲੋਕਾਂ ਦੀ ਕੋਈ ਵੀ ਗੱਲ ਸੁਣਨ ਨੂੰ ਤਿਆਰ ਨਹੀਂ ਲੋਕ ਪੂਰੇ ਪੰਜਾਬ ਵਿੱਚ ਆਪਣੇ ਹੱਕਾਂ ਲਈ ਸੜਕਾਂ ਉਪਰ ਧਰਨੇ ਲਾਈ ਬੈਠੇ ਹਨ ।ਜਿਹੜੇ ਆਪ ਪਾਰਟੀ ਦੇ ਲੀਡਰ ਚੋਣਾਂ ਸਮੇਂ ਰੋਡ ਸ਼ੋਅ ਵਿੱਚ ਲੋਕਾਂ ਨਾਲ  ਵੱਡੇ ਵੱਡੇ ਵਾਅਦੇ ਕਰਦੇ ਸੀ ਅੱਜ ਉਹ ਸਿਰਫ਼ ਕੁਰਸੀ ਨੂੰ ਹੀ ਜੱਫਾ ਮਾਰੀ ਬੈਠੇ ਹਨ । ਉਨ੍ਹਾਂ ਅੱਗੇ ਆਖਿਆ ਕਿ ਅਸੀਂ ਪਹਿਲਾਂ ਵੀ ਤੇ ਹੁਣ ਵੀ ਸਿੱਖ ਕੌਮ ਨੂੰ ਇਹੀ ਆਖਾਂਗੇ ਕਿ ਉਹ ਪੰਜਾਬ ਦੀਆਂ ਹੱਕੀ ਮੰਗਾਂ ਲਈ ਹਮੇਸ਼ਾ ਇਕਜੁੱਟ ਇਕ ਮੰਚ ਇਕ ਝੰਡੇ ਥੱਲੇ ਇਕੱਠੇ ਹੋ ਕੇ ਸੰਘਰਸ਼ ਕਰਨ ਤਾਂ ਜੋ ਮੱਤੇਵਾੜੇ ਜੰਗਲ ਦੇ ਮਸਲੇ ਵਾਂਗ ਜਿੱਤਾਂ ਫਤਿਹ ਕਰ ਸਕੀਏ।ਜਦੋਂ ਪੰਜਾਬ ਦੇ ਲੋਕ ਇਕੱਠੇ ਹੋ ਕੇ ਹੱਕਾਂ ਲਈ ਸੰਘਰਸ਼ ਕਰਨਗੇ ਤਾਂ ਸਰਕਾਰਾਂ ਨੂੰ ਝੁਕਣਾ ਹੀ ਪਵੇਗਾ।ਉਨ੍ਹਾਂ ਆਖਿਰ ਵਿੱਚ ਆਖਿਆ ਕਿ ਅਸੀਂ ਸਰਕਾਰਾਂ ਤੋਂ ਹੱਕ ਮੰਗਦੇ ਹਾਂ ਕਿ ਉਹ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਜਲਦ ਰਿਹਾਅ ਕਰਨ ਬਾਕੀ ਜਿਨ੍ਹਾਂ ਨੇ ਆਪਣੀਆਂ ਜਾਨਾਂ ਵਾਰ ਕੇ ਦੇਸ਼ ਨੂੰ ਗੋਰਿਆਂ ਤੋਂ ਆਜ਼ਾਦ ਕਰਵਾਇਆ ਉਨ੍ਹਾਂ ਨੂੰ ਬਣਦਾ ਸਤਿਕਾਰ ਕੌਮੀ ਸ਼ਹੀਦ ਦਾ ਦਰਜਾ ਅਤੇ ਭਾਰਤ ਦੇ ਪਹਿਲੇ ਸਿੱਖ ਪਾਇਲਟ ਸ਼ਹੀਦ ਕਰਤਾਰ ਸਿੰਘ ਸਰਾਭਾ  ਦੇ ਨਾਂ ਤੇ ਏਅਰਪੋਰਟ ਹਲਵਾਰੇ ਦਾ ਨਾਮ ਰੱਖਿਆ ਜਾਵੇ ਪਰ ਪੰਜਾਬ ‘ਚ ਸ਼ਹੀਦਾਂ ਦੀ ਸੋਚ ਤੇ ਪਹਿਰਾ ਦੇਣ ਦੇ ਦਾਅਵੇ ਕਰਨ ਵਾਲੀ ਆਪ ਦੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਾਡੀਆਂ ਹੱਕੀ ਮੰਗਾਂ ਵੱਲ ਕੋਈ ਧਿਆਨ ਦੇਣ ਲਈ ਤਿਆਰ ਨਹੀਂ । ਇਸ ਸਮੇਂ ਢਾਡੀ ਕਰਨੈਲ ਸਿੰਘ ਛਾਪਾ ਜਥੇਦਾਰ ਮੁਖਤਿਆਰ ਸਿੰਘ ਛਾਪਾ ਨੇ ਆਖਿਆ ਕਿ ਅਸੀਂ ਕੁੰਭਕਰਨ ਦੀ ਨੀਂਦ ਸੁੱਤੀ ਪਈ ਸਰਕਾਰ ਨੂੰ ਜਗਾਉਣ ਲਈ ਸਰਾਭਾ ਵਿਖੇ 15 ਜੁਲਾਈ ਨੂੰ ਇੱਕ ਪੰਥਕ ਇਕੱਠ ਬੁਲਾਇਆ ਹੈ। ਸੋ ਪੰਥਕ ਦਰਦੀਆਂ ਨੂੰ ਅਪੀਲ ਹੈ ਕਿ ਉਹ ਪੰਥਕ ਇਕੱਠ ਵਿੱਚ ਹਾਜ਼ਰੀ ਲਵਾਉਣ ਲਈ ਜ਼ਰੂਰ ਪਹੁੰਚਣ ਤਾਂ ਜੋ ਸਿੱਖ ਕੌਮ ਦੀਆਂ ਹੱਕੀ ਮੰਗਾਂ ਜਲਦ ਫ਼ਤਹਿ ਕਰਵਾ ਸਕੀਏ। ਇਸ ਮੌਕੇ ਬਲਦੇਵ ਸਿੰਘ ਈਸ਼ਨਪੁਰ,ਕੁਲਦੀਪ ਸਿੰਘ ਕਿਲਾ ਰਾਏਪੁਰ,ਅਮਰਜੀਤ ਸਿੰਘ ਸਰਾਭਾ,ਸੰਤੋਖ ਸਿੰਘ ਸਰਾਭਾ, ਮੁਖਤਿਆਰ ਸਿੰਘ ਸਰਾਭਾ,ਹਰਬੰਸ ਸਿੰਘ ਪੰਮਾ ਹਿੱਸੋਵਾਲ ਆਦਿ ਹਾਜ਼ਰੀ ਭਰੀ।

ਫੋਟੋ ਮੁਨੀਰ