Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਜ਼ਿਲ੍ਹੇ ਦੀਆਂ ਮੰਡੀਆਂ ਵਿਚ 14463 ਮੀਟ੍ਰਿਕ ਟਨ ਝੋਨੇ…

ਜ਼ਿਲ੍ਹੇ ਦੀਆਂ ਮੰਡੀਆਂ ਵਿਚ 14463 ਮੀਟ੍ਰਿਕ ਟਨ ਝੋਨੇ…

ਹੁਸ਼ਿਆਰਪੁਰ(ਬਿਊਰੋ) 

ਜ਼ਿਲ੍ਹੇ ਦੀਆਂ ਮੰਡੀਆਂ ਵਿਚ 14463 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ : ਸੰਦੀਪ ਹੰਸ
–ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ ਦੀ ਅਪੀਲ

 6 ਅਕਤੂਬਰ : ਜ਼ਿਲ੍ਹਾ ਹੁਸ਼ਿਆਰਪੁਰ ਦੇ ਕੁੱਲ 70 ਖਰੀਦ ਕੇਂਦਰਾਂ ਵਿਚੋਂ 53 ਖਰੀਦ ਕੇਂਦਰਾਂ ਵਿਚ ਹੁਣ ਤੱਕ ਝੋਨੇ ਦੀ ਆਮਦ ਅਤੇ 45 ਖਰੀਦ ਕੇਂਦਰਾਂ ਵਿਚ ਖਰੀਦ ਸ਼ੁਰੂ ਹੋ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਬੀਤੇ ਦਿਨ ਤੱਕ ਮੰਡੀਆਂ ਵਿਚ 14463 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 12441 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦੇ ਗਏ ਝੋਨੇ ਵਿਚੋਂ ਪਨਗਰੇਨ ਵਲੋਂ 5360 ਮੀਟ੍ਰਿਕ ਟਨ, ਮਾਰਕਫੈਡ ਵਲੋਂ 3649, ਪਨਸਪ ਵਲੋਂ 1772, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵਲੋਂ 971, ਐਫ.ਸੀ.ਆਈ. ਵਲੋਂ 559 ਅਤੇ ਵਪਾਰੀਆਂ ਵਲੋਂ 130 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਖਰੀਦ ਕੇਂਦਰਾਂ ਵਿਚ ਨਿਰਵਿਘਨ ਤੇ ਸੁਚਾਰੂ ਖਰੀਦ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ।

  ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ, ਕਿਉਂਕਿ ਇਸ ਨਾਲ ਫ਼ਸਲ ਵਿਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ, ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਲਿਆਉਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਾਬੰਦੀ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।