Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 145 ਗ੍ਰਾਮ ਨਸ਼ੀਲੇ ਪਦਾਰਥ ਸਮੇਤ 2…..

145 ਗ੍ਰਾਮ ਨਸ਼ੀਲੇ ਪਦਾਰਥ ਸਮੇਤ 2…..

ਗੜਸ਼ੰਕਰ / ਹੁਸ਼ਿਆਰਪੁਰ (ਬਿਊਰੋ) 

145 ਗ੍ਰਾਮ ਨਸ਼ੀਲੇ ਪਦਾਰਥ ਸਮੇਤ 2 ਨੌਜਵਾਨ ਪੁਲਿਸ ਅੜਿੱਕੇ 

1 ਸਤੰਬਰ : 145 ਗ੍ਰਾਮ ਨਸ਼ੀਲੇ ਪਦਾਰਥ ਸਮੇਤ 2 ਨੌਜਵਾਨਾਂ ਨੂੰ ਗੜਸ਼ੰਕਰ ਪੁਲਿਸ ਨੇ ਕੀਤਾ ਕਾਬੂ ਕੀਤਾ ਹੈ। ਮੁਲਜਮਾਂ ਦੀ ਪਛਾਣ ਮਿਥੁਨ ਕੁਮਾਰ ਉਰਫ ਮਿੱਠੂ ਪੁੱਤਰ ਸੋਮ ਨਾਥ ਵਾਸੀ ਜੋਹਲਾਂ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਤੇ ਅਵਤਾਰ ਸਿੰਘ ਉਰਫ ਗੋਪੀ ਪੁੱਤਰ ਕ੍ਰਿਸ਼ਨ ਰਾਮ ਵਾਸੀ ਸੇਖੋਵਾਲ ਥਾਣਾ ਗੜਸ਼ੰਕਰ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਮੁਤਾਬਕ ਐਸ ਆਈ ਰਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਬਾ ਸਵਾਰੀ ਪ੍ਰਾਈਵੇਟ ਗੱਡੀ ਬਰਾਏ ਗਸ਼ਤ ਤੇ ਚੈਕਿੰਗ ਸੱਕੀ ਪੁਰਸ਼ਾ ਦੇ ਸਬੰਧ ਵਿੱਚ ਟੀ ਪੁਆਇੰਟ ਪਨਾਮ ਮੋਜੂਦ ਸਨ ਤਾਂ ਪਿੰਡ ਪਨਾਮ ਸਾਇਡ ਤੋ ਇੱਕ ਐਕਟਿਵਾ ਨੰਬਰੀ ਪੀ.ਬੀ 07.ਬੀ.ਐਮ 8125 ਰੰਗ ਚਿੱਟਾ ਤੇ ਦੋ ਮੋਨੇ ਨੋਜਵਾਨ ਸਵਾਰ ਹੋ ਕਿ ਆ ਰਹੇ ਸਨ ਜੋ ਸਾਹਮਣੇ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਪਿੱਛੇ ਨੂੰ ਮੋੜਨ ਲੱਗੇ ਜੋ ਸਕੂਟਰੀ ਸਲਿੱਪ ਹੋਣ ਤੇ ਡਿੱਗ ਪਏ ਜਿਹਨਾ ਨੂੰ ਐਸ ਆਈ ਰਵਿੰਦਰ ਸਿੰਘ ਨੇ ਸਾਥੀ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਉਹਨਾ ਦਾ ਨਾਮ ਪਤਾ ਪੁੱਛਿਆ ਤਾ ਸਕੂਟਰੀ ਚਲਾ ਰਹੇ ਵਿਅਕਤੀ ਨੇ ਆਪਣਾ ਨਾਮ ਮਿਥੁਨ ਕੁਮਾਰ ਦੱਸਿਆ ਜਿਸ ਦੀ ਪਹਿਨੀ ਹੋਈ ਪੈਟ ਦੀ ਸੱਜੀ ਜੇਬ ਵਿੱਚੋ ਮੋਮੀ ਲਿਫਾਫਾ ਵਜਨਦਾਰ ਬ੍ਰਾਮਦ ਹੋਇਆ ।ਜਿਸਨੂੰ ਖੋਲ ਕੇ ਚੈੱਕ ਕੀਤਾ ਤਾਂ ਨਸ਼ੀਲਾ ਪਦਾਰਥ ਬ੍ਰਾਮਦ ਹੋਇਆ ਜਿਸਦਾ ਕੰਪਿਊਟਰ ਕੰਢੇ ਨਾਲ ਵਜਨ ਕਰਨ ਤੇ 45 ਗ੍ਰਾਮ ਹੋਇਆ ਅਤੇ ਸਕੂਟਰੀ ਦੇ ਪਿੱਛੇ ਬੈਠੇ ਨੋਜਵਾਨ ਨੇ ਆਪਣਾ ਨਾਮ ਅਵਤਾਰ ਸਿੰਘ ਦੱਸਿਆ ਜਿਸ ਦੀ ਪੈਟ ਦੀ ਸੱਜੀ ਜੇਬ ਵਿੱਚੋ ਵੀ ਇੱਕ ਮੋਮੀ ਲਿਫਾਫਾ ਵਜਨਦਾਰ ਬ੍ਰਾਮਦ ਹੋਇਆ । ਜਿਸਨੂੰ ਖੋਲ ਕੇ ਚੈੱਕ ਕੀਤਾ ਤਾਂ ਉਸ ਵਿੱਚੋ ਵੀ ਨਸ਼ੀਲਾ ਪਦਾਰਥ ਬ੍ਰਾਮਦ ਹੋਇਆ। ਜਿਸਦਾ ਵਜਨ ਕਰਨ ਤੇ 100 ਗ੍ਰਾਮ ਹੋਇਆ । ਜਿਸ ਸਬੰਧੀ ਮੁਕੱਦਮਾ ਦਰਜ ਕੀਤਾ ਗਿਆ ।