Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing 15 ਵੇਂ ਦਿਨ ਮਾਨਗੜ੍ਹ ਟੋਲਪਲਾਜਾ ਵਿਖੇ ਕਿਸਾਨਾਂ ਅਤੇ ਮਜਦੂਰਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਜੰਮਕੇ ਕੀਤੀ ਨਾਅਰੇਬਾਜ਼ੀ

15 ਵੇਂ ਦਿਨ ਮਾਨਗੜ੍ਹ ਟੋਲਪਲਾਜਾ ਵਿਖੇ ਕਿਸਾਨਾਂ ਅਤੇ ਮਜਦੂਰਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਜੰਮਕੇ ਕੀਤੀ ਨਾਅਰੇਬਾਜ਼ੀ

ਗੜ੍ਹਦੀਵਾਲਾ(ਚੌਧਰੀ / ਯੋਗੇਸ਼ ਗੁਪਤਾ ) 

27 ਦਸੰਬਰ : ਟੋਲ ਪਲਾਜਾ ਮਾਨਗੜ੍ਹ ਵਿਖੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਜਿਲ੍ਹਾ ਹੁਸਿਆਰਪੁਰ ਵਲੋਂ  ਸੀਨੀਅਰ ਮੀਤ ਪ੍ਰਧਾਨ ਪੰਜਾਬ ਸ਼ਵਿੰਦਰ ਸਿੰਘ ਚੋਟਾਲਾ ਅਤੇ ਜਿਲਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਦੀ ਰਹਿਨੁਮਾਈ ਹੇਠ ਜੋਨ ਪ੍ਰਧਾਨ ਗਰਨਾ ਸਾਹਿਬ ਜਗਦੀਪ ਸਿੰਘ ਉਰਫ਼ ਜੱਗੀ ਗਿੱਲ ਦੀ ਅਗਵਾਈ ਹੇਠ ਕਿਸਾਨਾਂ ਤੇ ਮਜਦੂਰਾਂ ਦੀਆਂ ਮੰਗਾਂ ਨੂੰ ਲੈਕੇ ਧਰਨਾ 15 ਵੇਂ ਦਿਨ ਵੀ ਜਾਰੀ ਰਿਹਾ। ਇਸ ਧਰਨੇ ਦੌਰਾਨ ਕਿਸਾਨਾਂ ਤੇ ਮਜਦੂਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਜੰਮਕੇ ਨਾਹਰੇਬਾਜ਼ੀ ਕੀਤੀ। ਇਸ ਮੌਕੇ ਪ੍ਰਧਾਨ ਜਗਦੀਪ ਸਿੰਘ ਉਰਫ਼ ਜੱਗੀ ਗਿੱਲ ਨੇ ਕਿਹਾ ਕਿ ਕਿਸਾਨ ਆਗੂਆਂ ਤੇ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ, ਨੌਜਵਾਨਾਂ ਨੂੰ ਰੋਜਗਾਰ ਦਿੱਤਾ ਜਾਵੇ, ਫੈਕਟਰੀਆਂ ਵਲੋਂ ਧਰਤੀ ਹੇਠਾਂ ਸੁੱਟੇ ਜਾ ਰਹੇ ਗੰਦੇ ਪਾਣੀ ਦੀ ਨਿਕਾਸੀ ਬੰਦ ਕੀਤੀ ਜਾਏ,ਤਰਨਤਾਰਨ ਡੀਸੀ ਦਫਤਰ ਵਿਖੇ ਧਰਨੇ ਦੌਰਾਨ ਸ਼ਹੀਦ ਹੋਏ ਮਜਦੂਰ ਦੇ ਪਰਿਵਾਰ ਨੂੰ ਨੌਕਰੀ ਤੇ 10 ਲੱਖ ਦੀ ਮਾਇਕ ਸਹਾਇਤਾ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਮੰਗਾਂ ਨਾ ਪੂਰੀਆਂ ਹੋਣ ਕਰਕੇ 15 ਜਨਵਰੀ 2023 ਤੱਕ ਮਹੀਨੇ ਲਈ ਮਾਨਗੜ੍ਹ ਟੋਲ ਪਲਾਜਾ ਤੇ ਨਿਰੰਤਰ ਧਰਨਾ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਉੱਕਤ ਮੰਗਾਂ ਨੂੰ ਲਾਗੂ ਨਹੀਂ ਕੀਤਾ ਤਾਂ ਸੰਘਰਸ਼ ਹੋਰ ਤੇਜ ਕਰ ਦਿੱਤਾ ਜਾਵੇਗਾ।ਜਿਸ ਦੀ ਜਿੰਮੇਵਾਰ ਸਰਕਾਰ ਹੋਵੇਗੀ।ਇਸ ਮੌਕੇ ਤੇ ਜਗਦੀਪ ਸਿੰਘ ਉਰਫ਼ ਜੱਗੀ ਗਿੱਲ,ਹਰਮੇਸ਼ ਲਾਲ ਕੁਲਾਰ, ਗੁਰਪ੍ਰੀਤ ਸਿੰਘ ਕੇਸੋਪੁਰ, ਦਲਜੀਤ ਸਿੰਘ ਚਠਿਆਲੀਆਂ, ਸਤਪਾਲ ਸਿੰਘ ਕੁਲਾਰ, ਰਣਜੀਤ ਕੌਰ ਕੇਸੋਪੁਰ ਟੁੰਡ, ਹਰਪ੍ਰੀਤ ਗੰਗਾ ਚੱਕ, ਅਮਰਜੀਤ ਕੌਰ ਕੁਲਾਰ, ਜਤਿੰਦਰ ਕੌਰ ਕੁਲਾਰ, ਪ੍ਰਭਜੋਤ ਕੌਰ ਕੁਲਾਰ, ਇਕਬਾਲ ਕੌਰ ਗੜ੍ਹਦੀਵਾਲਾ, ਰਾਜ ਕੁਮਾਰੀ, ਸੁਨੀਤਾ ਰਘਵਾਲ, ਬਲਜੀਤ ਕੌਰ ਕੇਸੋਪੁਰ, ਰਾਜਵੀਰ ਕੌਰ ਗੜ੍ਹਦੀਵਾਲਾ, ਗੀਤਾ ਗੜ੍ਹਦੀਵਾਲਾ,ਵੀਨਾ ਗੜ੍ਹਦੀਵਾਲਾ, ਸ਼ਾਤੀ ਗੜ੍ਹਦੀਵਾਲਾ, ਅਨੂ ਪੰਡੋਰੀ ਆਦਿ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜਰ ਸਨ।