Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing 15 ਨਸ਼ੀਲੇ ਟੀਕਿਆਂ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

15 ਨਸ਼ੀਲੇ ਟੀਕਿਆਂ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

ਦਸੂਹਾ 19 ਜਨਵਰੀ (ਚੌਧਰੀ) 

: 15 ਨਸ਼ੀਲੇ ਟੀਕਿਆਂ ਸਮੇਤ ਇੱਕ ਨੌਜਵਾਨ ਨੂੰ ਦਸੂਹਾ ਪੁਲਿਸ ਪੁਲਿਸ ਵਲੋਂ ਕਾਬੂ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਪ੍ਰਿੰਸ ਬਾਬਾ ਪੁੱਤਰ ਪਿਆਰਾ ਰਾਮ ਵਾਸੀ ਵਾਰਡ ਨੰਬਰ 13 ਕੈਂਥਾ ਮੁੱਹਲਾ ਦਸੂਹਾ ਥਾਣਾ ਦਸੂਹਾ ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਸੀਨੀਅਰ ਪੁਲਿਸ ਕਪਤਾਨ ਸੁਰੇਂਦਰ ਲਾਂਬਾ ਆਈ ਪੀ ਐਸ ਨੇ ਜਿਲ੍ਹੇ ਅੰਦਰ ਨਸ਼ਾ ਵੇਚਣ ਵਾਲੇ ਮਾੜੇ ਅਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਹਨਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਬਜੀਤ ਸਿੰਘ ਬਾਹੀਆ ਪੀਪੀਐਸ ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਦੀ ਸੁਪਰਵੀਜਨ ਅਧੀਨ ਹਰਕ੍ਰਿਸ਼ਨ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ, ਸਬ ਡਵੀਜ਼ਨ ਦਸੂਹਾ ਦੀ ਨਿਗਰਾਨੀ ਹੇਠ, ਐਸ.ਆਈ ਹਰਪ੍ਰੇਮ ਸਿੰਘ,ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਥਾਣਾ ਦਸੂਹਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ । ਜਦੋ ਏ.ਐਸ.ਆਈ ਮਹਿੰਦਰ ਸਿੰਘ  ਦਰਜ ਕਰਵਾਇਆ ਕਿ ਉਹ ਸਮੇਤ ਸਾਥੀ ਕਰਮਚਾਰੀ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਸਿਵਲ ਹਸਪਤਾਲ ਦਸੂਹਾ ਦੇ ਗੇਟ ਅੱਗੇ ਮੋਜੂਦ ਸੀ ਤਾਂ ਹਸਪਤਾਲ ਅੰਦਰ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਨੂੰ ਦੇਖ ਕੇ ਯੱਕਦਮ ਪਿਛੇ ਨੂੰ ਮੁੜਨ ਲੱਗਾ। ਜਿਸ ਨੇ ਆਪਣੇ ਪਹਿਨੇ ਹੋਏ ਪਜਾਮੇ ਦੀ ਜੇਬ ਵਿੱਚੋ ਦੇਖਦੇ ਦੇਖਦੇ ਇੱਕ ਮੋਮੀ ਲਿਫਾਫਾ ਵਜਨ ਦਾਰ ਜਮੀਨ ਪਰ ਸੁੱਟ ਦਿੱਤਾ। ਜਿਸ ਨੂੰ ਪੁਲਿਸ ਪਾਰਟੀ ਦੀ ਮਦਦ ਨਾਲ ਕਾਬੂ ਕੀਤਾ।ਜਿਸ ਨੂੰ ਨਾਮ ਪਤਾ ਪੁੱਛਣ ਤੇ ਆਪਣਾ ਨਾਮ ਪ੍ਰਿੰਸ ਬਾਬਾ ਪੁੱਤਰ ਪਿਆਰਾ ਰਾਮ ਵਾਸੀ ਵਾਰਡ ਨੰਬਰ 13 ਕੈਂਥਾ ਮੁੱਹਲਾ ਦਸੂਹਾ ਥਾਣਾ ਦਸੂਹਾ ਜਿਲ੍ਹਾ ਹੁਸ਼ਿਆਰਪੁਰ ਦੱਸਿਆ। ਜੋ ਸੁੱਟੇ ਹੋਏ ਮੋਮੀ ਲਿਫਾਫੇ ਦੀ ਤਲਾਸ਼ੀ ਕਰਨ ਪਰ 15 ਟੀਕੇ ਕਪੜੇ ਵਿੱਚ ਲਿਪਟੇ ਮਾਰਕਾ Buprenorphine injection ip 0.3 mg/ml ਬਰਾਮਦ ਹੋਏ। ਜਿਸ ਤੇ ਮੁਕੱਦਮਾ ਨੰ 12 ਮਿਤੀ 18-01-24 ਅ:ਧ 22-61-85 NDPS ACT ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦਰਜ ਰਜਿਸਟਰ ਕੀਤਾ ਗਿਆ ਹੈ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ । ਦੋਸ਼ੀ ਪ੍ਰਿੰਸ ਬਾਬਾ ਉਕਤ ਦੇ ਖਿਲਾਫ ਪਹਿਲਾਂ ਵੀ ਐਨ ਡੀ ਪੀ ਐਸ ਐਕਟ ਦੇ 06 ਮੁੱਕਦਮੇ ਦਰਜ ਰਜਿਸਟਰ ਹਨ ।