ਹੁਸ਼ਿਆਰਪੁਰ, 10 ਸਤੰਬਰ(ਪ੍ਰਾਈਮ ਪੰਜਾਬ ਟਾਈਮਜ)
: ਪਵਿੱਤਰ ਜੈਨ ਤਿਉਹਾਰ ਪਰਯੂਸ਼ਨ ਪਰਵ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ 15 ਸਤੰਬਰ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਪਰਯੂਸ਼ਨ ਪਰਵ 9 ਤੋਂ 15 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ ਅਤੇ 15 ਸਤੰਬਰ ਨੂੰ ਸਮਵਤਸਰੀ ਪਰਵ ਮਨਾਇਆ ਜਾਵੇਗਾ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਮਹਾਵੀਰ ਜੈਨ ਸਭਾ ਦੀ ਬੇਨਤੀ ਅਤੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ 15 ਸਤੰਬਰ, ਦਿਨ ਮੰਗਲਵਾਰ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਾਰੇ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।







