Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਹੁਸ਼ਿਆਰਪੁਰ, 15 ਮਈ, 2024 (PPT NEWS) 

ਮੁਲਜ਼ਮ ਜ਼ਮੀਨ ਦੇ ਇੰਤਕਾਲ ਲਈ ਪਰਿਵਾਰ ਤੋਂ ਪਹਿਲਾਂ ਲੈ ਚੁੱਕਾ ਹੈ 15,000 ਰੁਪਏ

– ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਲ ਹਲਕਾ ਪੰਡੋਰੀ ਸਰਕਲ ਵਿੱਚ ਬਤੌਰ ਪਟਵਾਰੀ ਤਾਇਨਾਤ ਰਮੇਸ਼ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਅਧਿਕਾਰੀ ਨੂੰ ਹੁਸ਼ਿਆਰਪੁਰ ਦੇ ਪਿੰਡ ਤਨੂਲੀ ਦੀ ਵਸਨੀਕ ਜਸਵਿੰਦਰ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਸਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੇ ਪਤੀ ਸਮੇਤ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਪਟਵਾਰੀ ਉਸਦੀ ਨਨਾਣ ਨੂੰ ਜ਼ਿੰਦਾ ਹੋਣ ਸਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ 15,000 ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਇਹ ਪੈਸੇ ਦੇਣ ਲਈ ਉਸਦੇ ਮੋਬਾਈਲ ਫੋਨ ‘ਤੇ ਸੁਨੇਹਾ ਭੇਜਿਆ ਹੈ ਕਿ ਜੇਕਰ ਜਲਦ ਪੈਸੇ ਨਾ ਦਿੱਤੇ ਤਾਂ ਕੁਝ ਦਿਨਾਂ ਬਾਅਦ ਰਿਸ਼ਵਤ ਦੀ ਰਕਮ ਵਧ ਕੇ 20,000 ਰੁਪਏ ਹੋ ਜਾਵੇਗੀ। ਉਸਨੇ ਅੱਗੇ ਦੱਸਿਆ ਕਿ ਉਕਤ ਪਟਵਾਰੀ ਨੇ ਉਸਦੀ ਫੋਨ ਕਾਲ ਦੌਰਾਨ 15,000 ਰੁਪਏ ਦੀ ਰਿਸ਼ਵਤ ਲੈਣ ਲਈ ਜ਼ੋਰ ਪਾਇਆ ਹੈ।

ਸ਼ਿਕਾਇਤਕਰਤਾ ਨੇ ਅੱਗੇ ਇਹ ਵੀ ਦੱਸਿਆ ਕਿ ਉਕਤ ਪਟਵਾਰੀ ਨੇ ਪਹਿਲਾਂ ਉਨਾਂ ਦੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ ਉਸਦੇ ਪਤੀ ਤੋਂ 25,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਇਸ ਕੰਮ ਨੂੰ ਪੂਰਾ ਕਰਨ ਬਦਲੇ 15,000 ਰੁਪਏ ਦੀ ਰਿਸ਼ਵਤ ਲਈ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸ ਕੋਲ਼ੋਂ ਰਿਸ਼ਵਤ ਦੀ ਰਕਮ ਵੀ ਮੌਕੇ ਉੱਤੇ ਹੀ ਬ੍ਰਾਮਦ ਕਰ ਲਈ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।