Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਗਿਣਤੀ ਕੇਂਦਰਾਂ ਦੀ ਸੁਰੱਖਿਆ ਲਈ ਤਾਇਨਾਤ ਹਨ 1573 ਪੁਲਿਸ ਕਰਮਚਾਰੀ : ਐਸ.ਐਸ.ਪੀ.

ਗਿਣਤੀ ਕੇਂਦਰਾਂ ਦੀ ਸੁਰੱਖਿਆ ਲਈ ਤਾਇਨਾਤ ਹਨ 1573 ਪੁਲਿਸ ਕਰਮਚਾਰੀ : ਐਸ.ਐਸ.ਪੀ.

–ਚੰਡੀਗੜ੍ਹ ਤੋਂ ਹੁਸ਼ਿਆਰਪੁਰ ਆਉਣ ਤੇ ਹੁਸ਼ਿਆਰਪੁਰ ਤੋਂ ਚੰਡੀਗੜ੍ਹ ਜਾਣ ਵਾਲੀ ਟਰੈਫਿਕ ਲਈ ਰੂਟ ਕੀਤੇ ਗਏ ਡਾਇਵਰਟ
12 ਇੰਟਰ ਡਿਸਟ੍ਰਿਕ ਤੇ 13 ਇੰਟਰ ਸਟੇਟ ਨਾਕਿਆਂ ਤੋਂ ਇਲਾਵਾ ਜ਼ਿਲ੍ਹੇ ’ਚ ਲਗਾਏ ਗਏ ਹਨ 45 ਵਿਸ਼ੇਸ਼ ਨਾਕੇ

ਹੁਸ਼ਿਆਰਪੁਰ, 9 ਮਾਰਚ(ਬਿਊਰੋ) : ਐਸ.ਐਸ.ਪੀ. ਸ੍ਰੀ ਧਰੁਮਨ ਐਚ. ਨਿੰਬਾਲੇ ਨੇ ਦੱਸਿਆ ਕਿ ਵਿਧਾਨ ਸਭਾ ਵੋਟਾਂ ਦੀ ਗਿਣਤੀ ਸਬੰਧੀ ਸੁਰੱਖਿਆ ਦੇ ਸਾਰੇ ਇੰਤਜਾਮ ਪੂਰੇ ਕਰ ਲਏ ਗਏ ਹਨ ਅਤੇ ਜ਼ਿਲ੍ਹੇ ਵਿਚ ਸਖਤ ਸੁਰੱਖਿਆ ਪ੍ਰਬੰਧਾਂ ਵਿਚ 10 ਮਾਰਚ ਨੂੰ ਰਿਆਤ-ਬਾਹਰਾ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਚ ਗਿਣਤੀ ਪ੍ਰਕਿਰਿਆ ਮੁਕੰਮਲ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸੁਰੱਖਿਆ ਦੇ ਲਿਹਾਜ ਨਾਲ ਦੋਵੇਂ ਗਿਣਤੀ ਕੇਂਦਰਾਂ ਵਿਚ ਕੁੱਲ 1573 ਸੀ.ਏ.ਪੀ.ਐਫ., ਸੂਬਾ ਅਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਗਏ ਹਨ, ਜਿਨ੍ਹਾਂ ਵਿਚ ਜ਼ਿਲ੍ਹਾ ਪੁਲਿਸ ਦੇ 2 ਐਸ.ਪੀ., 14 ਡੀ.ਐਸ.ਪੀ., 26 ਐਸ.ਐਚ.ਓ., 139 ਐਸ.ਆਈ. ਅਤੇ ਏ.ਐਸ.ਆਈ., 1035 ਈ.ਪੀ.ਓਜ਼ ਲਗਾਏ ਗਏ ਹਨ। ਇਸ ਤੋਂ ਇਲਾਵਾ ਪੀ.ਏ.ਪੀ. ਦੇ 182 ਕਰਮਚਾਰੀ ਅਤੇ ਸੀ.ਏ.ਪੀ.ਐਫ. ਦੇ 175 ਕਰਮਚਾਰੀ ਡਿਊਟੀ ’ਤੇ ਤਾਇਨਾਤ ਹਨ।

ਐਸ.ਐਸ.ਪੀ. ਨੇ ਦੱਸਿਆ ਕਿ ਗਿਣਤੀ ਦੌਰਾਨ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜਿਹੜੀ ਟਰੈਫਿਕ ਚੰਡੀਗੜ੍ਹ ਤੋਂ ਹੁਸ਼ਿਆਰਪੁਰ ਨੂੰ ਆਉਣੀ ਹੈ, ਉਸ ਨੂੰ ਦੋ ਟਰੈਫਿਕ ਡਾਇਵਰਸ਼ਨਾਂ ਵਿਚ ਵੰਡਿਆ ਗਿਆ ਹੈ, ਜਿਸ ਵਿਚ ਪਹਿਲੀ ਡਾਇਵਰਸ਼ਨ ਪਿੰਡ ਚੱਗਰਾਂ ਪੁੱਲ ਤੋਂ ਪਿੰਡ ਮੱਲਮਜ਼ਾਰਾ ਤੋਂ ਜਹਾਨਖੇਲਾਂ ਤੋਂ ਹੁੰਦੇ ਹੋਏ ਹੁਸ਼ਿਆਰਪੁਰ ਆਵੇਗੀ। ਇਸੇ ਤਰ੍ਹਾਂ ਦੂਜੀ ਡਾਇਵਰਸ਼ਨ ਪਿੰਡ ਚੱਗਰਾਂ ਤੋਂ ਪਿੰਡ ਬੋਹਣ, ਪਿੰਡ ਬੂਥਗੜ੍ਹ ਤੋਂ ਹੁੰਦੇ ਹੋਏ ਸਵਰਨ ਫਾਰਮ ਰਿੰਗ ਰੋਡ ਤੋਂ ਹੋ ਕੇ ਜਾਵੇਗੀ। ਇਸ ਤਰ੍ਹਾਂ ਜਿਹੜੀ ਟਰੈਫਿਕ ਹੁਸਿਆਰਪੁਰ ਤੋਂ ਚੰਡੀਗੜ੍ਹ ਨੂੰ ਜਾਵੇਗੀ, ਉਹ ਟਰੈਫਿਕ ਫਗਵਾੜਾ ਬਾਈਪਾਸ ਹੁਸ਼ਿਆਰਪੁਰ ਤੋਂ ਫਗਵਾੜਾ, ਬੰਗਾ ਹੁੰਦੇ ਹੋਏ ਚੰਡੀਗੜ੍ਹ ਨੂੰ ਜਾਵੇਗੀ।

ਸ੍ਰੀ ਧਰੁਮਨ ਐਚ.ਨਿੰਬਾਲੇ ਨੇ ਦੱਸਿਆ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਕੁੱਲ 12 ਇੰਟਰ ਡਿਸਟ੍ਰਿਕਟ ਅਤੇ 13 ਇੰਟਰ ਸਟੇਟ ਨਾਕੇ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪੂਰੇ ਜ਼ਿਲ੍ਹੇ ਵਿਚ ਕੁੱਲ 45 ਸਪੈਸ਼ਲ ਨਾਕੇ ਲਗਾਏ ਗਏ ਹਨ ਅਤੇ ਇਨ੍ਹਾਂ ਨਾਕਿਆਂ ਵਿਚ ਕਈ ਥਾਵਾਂ ’ਤੇ ਸੀ.ਏ.ਪੀ.ਐਫ. ਵੀ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਡਿਊਟੀ ਦੀ ਚੈਕਿੰਗ ਲਈ 16 ਜੀ.ਓ. ਵੀ ਤਾਇਨਾਤ ਕੀਤੇ ਗਏ ਹਨ।