Prime Punjab Times

Latest news
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन
ADVERTISEMENT
You are currently viewing 16 ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਬਜਾਏ ਬੀ.ਆਰ.ਜੀ.ਐਫ ਹਾਲ, ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ’ਚ ਕੱਢਿਆ ਜਾਵੇਗਾ ਡਰਾਅ

16 ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਬਜਾਏ ਬੀ.ਆਰ.ਜੀ.ਐਫ ਹਾਲ, ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ’ਚ ਕੱਢਿਆ ਜਾਵੇਗਾ ਡਰਾਅ

ਹੁਸ਼ਿਆਰਪੁਰ (ਬਿਊਰੋ)

15 ਜੂਨ : ਜ਼ਿਲ੍ਹੇ ਦੀ ਵਪਾਰਕ ਰੇਤ ਮਾਈਨਿੰਗ ਸਾਈਟਾਂ ’ਤੇ ਐਚ-1 ਬੋਲੀਕਾਰਾਂ ਦੇ ਰੇਟ ਬਰਾਬਰ ਹੋਣ ਕਾਰਨ ਮਾਈਨਿੰਗ ਤੇ ਜਿਓਲਜੀ ਵਿਭਾਗ ਵਲੋਂ ਇਕ ਜ਼ਿਲ੍ਹਾ ਪੱਧਰੀ ਮੁਲਾਂਕਣ ਕਮੇਟੀ ਦਾ ਗਠਨ ਕੀਤਾ ਗਿਆ ਹੈ। ਵਿਭਾਗ ਵਲੋਂ ਤਿੰਨ ਵਪਾਰਕ ਸਾਈਟਾਂ ਲਈ ਟੈਂਡਰ ਮੰਗੇ ਗਏ ਹਨ, ਜਿਨ੍ਹਾਂ ਵਿਚ ਸੰਧਵਾਲ, ਨੌਸ਼ਹਿਰਾ ਸਿੰਬਲੀ ਤੇ ਬਡਿਆਲ ਸ਼ਾਮਲ ਹੈ।

ਐਕਸੀਅਨ ਮਾਈਨਿੰਗ ਐਸ.ਐਸ. ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹੇ ਵਲੋਂ ਜਾਰੀ ਕੀਤੇ ਗਏ ਇਨ੍ਹਾਂ ਟੈਂਡਰਾਂ ਵਿਚ ਬਰਾਬਰੀ ਸੀ, ਇਸ ਲਈ ਮੁਲਾਂਕਣ ਕਮੇਟੀ ਵਲੋਂ 16 ਜੂਨ ਨੂੰ ਸਵੇਰੇ 9 ਵਜੇ ਅਸ਼ੋਕ ਚੱਕਰ ਹਾਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਦੀ ਬਜਾਏ ਬੀ.ਆਰ.ਜੀ.ਐਫ ਹਾਲ, ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਚ ਲੋਟ ਦਾ ਡਰਾਅ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਟੈਂਡਰ ਪ੍ਰਕ੍ਰਿਆ ਵਿਚ ਹਿੱਸਾ ਲੈਣ ਵਾਲੇ ਸਾਰੇ ਬੀਡਰ ਡਰਾਅ ਵਾਲੇ ਦਿਨ ਨਿਰਧਾਰਤ ਸਮੇਂ ’ਤੇ ਬੀ.ਆਰ.ਜੀ. ਐਫ ਹਾਲ, ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)  ਵਿਚ ਪਹੁੰਚਣ। ਉਨ੍ਹਾਂ ਕਿਹਾ ਕਿ ਬੋਲੀਕਾਰ ਆਪਣੇ ਖਰਚ ’ਤੇ ਇਸ ਸਾਰੀ ਪ੍ਰਕ੍ਰਿਆ ਦੀ ਵੀਡੀਓਗ੍ਰਾਫੀ ਵੀ ਕਰ ਸਕਦੇ ਹਨ।

error: copy content is like crime its probhihated