Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 164ਵਾਂ…

ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 164ਵਾਂ…

ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 164ਵਾਂ ਦਿਨ ਪਿੰਡ ਜੁੜਾਹਾਂ ਨੇ ਭਰੀ ਹਾਜ਼ਰੀ

ਪੰਜਾਬੀਓ ਜੋ ਹੱਕਾਂ ਲਈ ਦਸਤਖਤ ਕਰਨ ਨੂੰ ਤਿਆਰ ਨਹੀਂ, ਤੁਸੀਂ ਉਨ੍ਹਾਂ ਹਵਾਲੇ ਪੂਰਾ ਪੰਜਾਬ ਕਰੀ ਬੈਠੇ ਹੋ : ਦੇਵ ਸਰਾਭਾ

ਹੁਸ਼ਿਆਰਪੁਰ / ਸਰਾਭਾ 3 ਅਗਸਤ ( ਤਰਸੇਮ ਦੀਵਾਨਾ ) ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਮੋਰਚਾ ਭੁੱਖ ਹਡ਼ਤਾਲ ਦੇ 164ਵਾਂ ਦਿਨ ਪੂਰਾ ਹੋਇਆ। ਜਸਪਾਲ ਸਿੰਘ ਹੇਰਾਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੋਰਚੇ ਚ ਅੱਜ ਸਹਿਯੋਗੀ ਜਥੇਦਾਰ ਅਮਰ ਸਿੰਘ ਜੁੜਾਹਾਂ,ਗੁਰਮੇਲ ਸਿੰਘ ਜੁੜਾਹਾਂ, ਜਗਦੇਵ ਸਿੰਘ ਜੜਾਹਾਂ, ਮਨਮੇਹਰ ਸਿੰਘ ਰੰਗੂਵਾਲ,ਸੁਖਪਾਲ ਸਿੰਘ ਫੱਲੇਵਾਲ ਆਦਿ ਬਲਦੇਵ ਸਿੰਘ ਦੇਵ ਸਰਾਭਾ ਨਾਲ ਭੁੱਖ ਹਡ਼ਤਾਲ ਤੇ ਬੈਠੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਦੇਵ ਸਿੰਘ ਦੇਵ ਸਰਾਭਾ ਨੇ ਆਖਿਆ ਕਿ ਪੰਜਾਬ ਦੀ ਧਰਤੀ ਪੰਜ ਦਰਿਆਵਾਂ ਦੀ ਧਰਤੀ ਦੇ ਨਾਮ ਨਾਲ ਜਾਣੀ ਜਾਂਦੀ ਹੈ। ਪਰ ਹੁਣ ਸਰਕਾਰਾਂ ਵੱਲੋਂ ਦਰਿਆਵਾਂ ਨੂੰ ਬੰਨ੍ਹ ਲਾ ਕੇ ਨਹਿਰਾਂ ਕੱਢ ਕੇ ਦੂਜੇ ਸੂਬਿਆਂ ਨੂੰ ਪਾਣੀ ਬਚਾਉਣ ਲਈ ਢਕਵੰਜ ਕਰ ਰਹੀਆਂ ਨੇ ਉਹ ਸਿੱਧਾ ਪੰਜਾਬ ਦੇ ਪਾਣੀਆਂ ਤੇ ਡਾਕਾ ਮਾਰ ਰਹੀਆਂ ਹਨ।ਜੇਕਰ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੀ ਗੱਲ ਕਰੀਏ ਤਾਂ ਉਸ ਨੂੰ ਵੀ ਸਰਕਾਰਾਂ ਪੂਰੀ ਤਰ੍ਹਾਂ ਗੰਧਲਾ ਕਰਵਾਉਣ ਲਈ ਕਾਰਖਾਨੇ ਕੈਮੀਕਲ ਵਾਲਾ ਪਾਣੀ ਅਤੇ ਸ਼ਰਾਬ ਫੈਕਟਰੀ ਦਾ ਗੰਧਲਾ ਪਾਣੀ ਪਾਈਪਾਂ ਰਾਹੀਂ ਧਰਤੀ ਦੇ ਹੇਠਲਾ ਦੇ ਪਾਣੀ ਦੇ ਪੱਧਰ ਨਾਲ ਮਿਲਾ ਕੇ ਪੀਣ ਵਾਲਾ ਪਾਣੀ ਪੂਰੀ ਤਰ੍ਹਾਂ ਪੰਜਾਬ ਦੀ ਧਰਤੀ ਤੇ ਖ਼ਤਮ ਕੀਤਾ ਜਾ ਰਿਹਾ ਹੈ ।ਪਰ ਪੰਜਾਬੀ ਕੁੰਭਕਰਨ ਦੀ ਨੀਂਦ ਸੁੱਤੇ ਪਏ ਹਨ ।ਫੇਰ ਜਦੋਂ ਪੰਜਾਬ ਵਿੱਚ ਪੀਣ ਵਾਲਾ ਪਾਣੀ ਨਾ ਰਿਹਾ ਤਾਂ ਸਰਕਾਰਾਂ ਨੇ ਆਪਣੇ ਸਰਮਾਏਦਾਰਾਂ ਕੋਲ ਪਾਣੀ ਦੀਆਂ ਬੋਤਲਾਂ ਸੌ ਸੌ ਰੁਪਏ ਬੋਤਲ ਦਵਾਇਆ ਕਰਨਗੇ । ਬਾਕੀ ਜਿਹੜੀਆਂ ਸਰਕਾਰਾਂ ਨੂੰ ਅਸੀਂ ਪੰਜਾਬ ਦੇ ਹੱਕ ਸੰਭਾਲਣ ਲਈ ਚੁਣਦੇ ਹਾਂ ਆਖਰ ਉਹੀ ਸਭ ਤੋਂ ਵੱਧ ਹੱਕਾਂ ਤੇ ਡਾਕੇ ਮਾਰਦੀਆਂ ਹਨ ।ਜੇਕਰ ਪੰਜਾਬ ‘ਚ ਸਰਕਾਰ ਬਣਾਉਣ ਵਾਲੀ ਆਮ ਪਾਰਟੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਪਾਪੀਆਂ ਨੂੰ ਸਜ਼ਾਵਾਂ ਦੇਣ ਨੂੰ ਤਿਆਰ ਨਹੀਂ ਅਤੇ ਕਾਨੂੰਨ ਮੁਤਾਬਕ ਆਪਣੀਆਂ ਸਜ਼ਾ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਇਕ ਮਤਾ ਨਹੀਂ ਪਾ ਸਕਦੇ ਫੇਰ ਇਹ ਹੋਰ ਕੀ ਪੰਜਾਬ ਨੂੰ ਰੰਗਲਾ ਬਣਾਉਣਗੇ। ਇਸ ਤੋਂ ਇਲਾਵਾ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪ੍ਰੋ ਭੁੱਲਰ ਦੀ ਰਿਹਾਈ ਲਈ ਦਸਤਖ਼ਤ ਕਰਨ ਨੂੰ ਤਿਆਰ ਨਹੀਂ ਤਾਂ ਫਿਰ ਜਾਗੋ ਪੰਜਾਬੀਓ ਤੁਸੀਂ ਉਨ੍ਹਾਂ ਹਵਾਲੇ ਸਾਰਾ ਪੰਜਾਬ ਰੱਖੀ ਬੈਠੇ ਹੋ। ਉਨ੍ਹਾਂ ਨੇ ਅੱਗੇ ਆਖਿਆ ਕਿ ਹੁਣ ਪੰਜਾਬ ਦੇ ਲੋਕਾਂ ਨੂੰ ਕੁਝ ਸਮਝ ਨਹੀਂ ਆ ਰਿਹਾ ਆਖਰ ਉਹ ਕਿਸ ਤੇ ਵਿਸ਼ਵਾਸ ਕਾਰਨ ਜਿਵੇਂ ਪੰਜਾਬ ਨੂੰ ਕਾਂਗਰਸ ,ਅਕਾਲੀਆਂ ਨੇ ਲੁੱਟਿਆ ਤੇ ਕੁੱਟਿਆ ਆਪ ਪਾਰਟੀ ਲੱਗਦਾ ਇਨ੍ਹਾਂ ਤੋਂ ਵੀ ਅੱਗੇ ਜਾਊ । ਪਰ ਹਾਲੇ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਤੇ ਲੋਕਾਂ ਨੂੰ ਵਿਸ਼ਵਾਸ ਹੈ ਕਿ ਉਹ ਜ਼ਰੂਰ ਪੰਜਾਬ ਦੇ ਹੱਕੀ ਮੰਗਾਂ ਲਈ ਜਲਦੀ ਬੋਲਣਗੇ । ਜੇ ਮੁੱਖ ਮੰਤਰੀ ਪੰਜਾਬ ਨੇ ਸਿੱਖ ਕੌਮ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਅਕਾਲੀਆਂ ਤੋਂ ਵੀ ਭੈੜਾ ਹਾਲ ਹੋਊ ਆਪ ਪਾਰਟੀ ਦਾ ਇਸ ਲਈ ਮੁੱਖ ਮੰਤਰੀ ਤੇ ਵਿਧਾਇਕਾਂ ਨੂੰ ਪੰਜਾਬ ਦੀਆਂ ਹੱਕੀ ਮੰਗਾਂ ਲਈ ਜਲਦ ਫ਼ੈਸਲਾ ਲੈਣਾ ਪਵੇਗਾ। ਉਨ੍ਹਾਂ ਨੇ ਆਖਰ ਵਿੱਚ ਆਖਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਦਰਦ ਰੱਖਣ ਵਾਲੇ ਜੁਝਾਰੂ ਲੋਕਾਂ ਨੂੰ ਅਪੀਲ ਕੀਤੀ ਕਿ 9 ਅਗਸਤ ਦਿਨ ਮੰਗਲਵਾਰ ਨੂੰ ਗੁਰਦੁਆਰਾ ਗੁਰਦੁਆਰਾ ਸ਼ਹੀਦ ਗੰਜ ਮੁਸ਼ਕਿਆਣਾ ਸਾਹਿਬ ਮੁੱਲਾਂਪੁਰ ਤੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਤਕ ਰੋਸ ਮਾਰਚ ਕੱਢਿਆ ਜਾਵੇਗਾ ਤਾਂ ਜੋ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘ ਨੂੰ ਜਲਦ ਰਿਹਾਅ ਕਰਵਾਏ ਜਾ ਸਕਣ।ਇਸ ਮੌਕੇ ਸਾਬਕਾ ਸਰਪੰਚ ਜਗਤਾਰ ਸਿੰਘ ਸਰਾਭਾਪ,ਖਜ਼ਾਨਚੀ ਪਰਵਿੰਦਰ ਸਿੰਘ ਟੂਸੇ, ਬਾਬਾ ਜਗਦੇਵ ਸਿੰਘ ਦੁਗਰੀ, ਅਜਮੇਰ ਸਿੰਘ ਭੋਲਾ ਸਰਾਭਾ,ਗੁਲਜ਼ਾਰ ਸਿੰਘ ਮੋਹੀ,ਕੁਲਦੀਪ ਸਿੰਘ ਕਿਲਾ ਰਾਏਪੁਰ,ਰਾਜਵਿੰਦਰ ਸਿੰਘ ਜਗਰਾਉਂ,ਅਮਰ ਸਿੰਘ ਈਸੇਵਾਲ,ਤੇਜਾ ਸਿੰਘ ਟੂਸੇ,ਬਲਦੇਵ ਸਿੰਘ ਈਸਨਪੁਰ ਆਦਿ ਹਾਜ਼ਰੀ ਭਰੀ।
ਫੋਟੋ ਮੁਨੀਰ

error: copy content is like crime its probhihated