Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 165ਵਾਂ ਦਿਨ…

ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 165ਵਾਂ ਦਿਨ…

ਹੁਸ਼ਿਆਰਪੁਰ /ਸਰਾਭਾ(ਤਰਸੇਮ ਦੀਵਾਨਾ )

ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 165ਵਾਂ ਦਿਨ ਪਿੰਡ ਬਹੁਜਨ ਮੁਕਤੀ ਪਾਰਟੀ ਨੇ ਭਰੀ ਹਾਜ਼ਰੀ

ਭਾਰਤ ਦੇਸ਼ ਨੂੰ ਕੋਈ ਖ਼ਤਰਾ ਹੋਵੇ ਤਾਂ ਸਿੱਖ ਹੀਰੇ, ਜਦੋਂ ਹੱਕ ਮੰਗੀਏ ਤਾਂ ਸਾਡੇ ਨਾਲ ਮਾੜੇ ਵਤੀਰੇ ਆਖਰ ਕਿਉਂ : ਦੇਵ ਸਰਾਭਾ

 4 ਅਗਸਤ : ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਮੋਰਚਾ ਭੁੱਖ ਹਡ਼ਤਾਲ ਦੇ 165ਵਾਂ ਦਿਨ ਪੂਰਾ ਹੋਇਆ।ਜਸਪਾਲ ਸਿੰਘ ਹੇਰਾਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੋਰਚੇ ਚ ਅੱਜ ਬਹੁਜਨ ਮੁਕਤੀ ਪਾਰਟੀ ਦੇ ਆਗੂ ਸਿਕੰਦਰ ਸਿੰਘ ਸਿੱਧੂ ਰੱਤੋਵਾਲ,ਹਰਬੰਸ ਸਿੰਘ ਰਾਏਕੋਟ,ਜੈਪਾਲ ਅਹਿਮਦਗਡ਼੍ਹ , ਲੋਕ ਭਲਾਈ ਮੰਚ ਤੋਂ ਅਜਮੇਰ ਸਿੰਘ ਸਰਾਭਾ ਆਦਿ ਬਲਦੇਵ ਸਿੰਘ ਦੇਵ ਸਰਾਭਾ ਨਾਲ ਭੁੱਖ ਹਡ਼ਤਾਲ ਤੇ ਬੈਠੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਦੇਵ ਸਿੰਘ ਦੇਵ ਸਰਾਭਾ ਨੇ ਆਖਿਆ ਕਿ ਪੂਰੀ ਦੁਨੀਆਂ ਤੇ ਜੇਕਰ ਨਿਗਾਹ ਮਾਰੀਏ ਤਾਂ ਸਿਰਫ਼ ਇੱਕੋ ਹੀ ਸਿੱਖ ਕੌਮ ਹੈ ਜੋ ਆਪਣੇ ਦੁੱਖਾਂ ਨਾਲੋਂ ਦੂਜੇ ਦੇ ਦੁੱਖ ਨਾ ਸਹਿਣ ਕਰਦੇ ਹੋਏ ਆਪਣੀ ਕੁਰਬਾਨੀ ਦੇਣ ਨੂੰ ਵੀ ਤਿਆਰ ਹੋ ਜਾਂਦੀ ਹਨ ।ਦੇਸ਼ ਦੀ ਆਜ਼ਾਦੀ ਦੀ ਗੱਲ ਹੋਵੇ ਤਾਂ ਸਭ ਤੋਂ ਵੱਧ ਕੁਰਬਾਨੀਆਂ ਵੀ ਸਿੱਖ ਕੌਮ ਨੇ ਹੀ ਦਿੱਤੀਆਂ ਅਤੇ ਹੁਣ ਭਾਰਤ ਦੀਆਂ ਸਰਹੱਦਾਂ ਤੇ ਸਭ ਤੋਂ ਵੱਧ ਹਿੱਕਾਂ ਤਾਣ ਕੇ ਵੀ ਸਿੱਖ ਕੌਮ ਹੀ ਖੜ੍ਹੀ ਹੈ। ਭਾਰਤ ਦੇਸ਼ ਨੂੰ ਕੋਈ ਖ਼ਤਰਾ ਹੋਵੇ ਤਾਂ ਸਿੱਖ ਹੀਰੇ, ਜਦੋਂ ਹੱਕ ਮੰਗੀਏ ਤਾਂ ਸਾਡੇ ਨਾਲ ਮਾੜੇ ਵਤੀਰੇ ਆਖਰ ਕਿਉਂ । ਜਦੋਂ ਦੇਸ਼ ਦਾ ਪ੍ਰਧਾਨ ਮੰਤਰੀ ਸਿੱਖ ਕੌਮ ਦੇ ਧਾਰਮਿਕ ਪ੍ਰੋਗਰਾਮਾਂ ਵਿਚ ਆਉਂਦੇ ਤਾਂ ਉਹ ਸਿੱਖ ਧਰਮ ਦੇ ਇਤਿਹਾਸ ਦੀਆਂ ਸੰਗਤਾਂ ‘ਚ ਸਿਫ਼ਤਾਂ ਦੇ ਪੁਲ ਬੰਨ੍ਹਦੇ ਹਨ ।ਪਰ ਉਸੇ ਇਤਿਹਾਸ ਦੇ ਸਿਰਜਣਹਾਰੇ ਗੁਰੂਆਂ ਦੇ ਜੁਝਾਰੂ ਬੱਚੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਕੇ ਅੱਜ ਵੀ ਜੇਲ੍ਹਾਂ ‘ਚ ਜ਼ਿੰਦਗੀ ਬਤੀਤ ਕਰ ਰਹੇ ਹਨ । ਉਨ੍ਹਾਂ ਦੀ ਰਿਹਾਈ ਦੇ ਐਲਾਨ ਹੋਣ ਤੋਂ ਬਾਅਦ ਵੀ ਸੂਬੇ ਦੀਆਂ ਸਰਕਾਰਾਂ ਛੱਡਣ ਨੂੰ ਤਿਆਰ ਨਹੀਂ ਆਖ਼ਰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਚੁੱਪ ਕਿਉਂ । ਜੇਕਰ ਪੰਜਾਬ ਸਰਕਾਰ ਦੀ ਗੱਲ ਕਰੀਏ ਤਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕੁੱਝ ਦਿਨ ਪਹਿਲਾਂ ਇਹ ਐਲਾਨ ਕੀਤਾ ਗਿਆ ਕਿ ਪੰਜਾਬ ਦੀਆਂ ਜੇਲ੍ਹਾਂ ‘ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਨੂੰ ਰਿਹਾਅ ਕੀਤਾ ਜਾਵੇਗਾ ।ਪਰ ਬੰਦੀ ਸਿੰਘਾਂ ਬਾਰੇ ਹਾਲੇ ਤੱਕ ਕੋਈ ਵੀ ਮਤਾ ਤਕ ਨਾ ਪਾਉਣਾ ਸਿੱਖ ਕੌਮ ਲਈ ਮੰਦਭਾਗਾ। ਉਨ੍ਹਾਂ ਨੇ ਅੱਗੇ ਆਖਿਆ ਕਿ ਅਸੀਂ ਲੰਮੇ ਸਮੇਂ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸੰਘਰਸ਼ ਕਰ ਰਹੇ ਹਾਂ।ਪਰ ਸਰਕਾਰਾਂ ਗੁਰਬਾਣੀ ਦੀ ਬੇਅਦਬੀ ਕਰਨ ਵਾਲਿਆਂ ਤੇ ਕਾਰਵਾਈ ਕਰਨ ਦੀ ਬਜਾਏ ਲਾਰੇ ਲੱਪਿਆਂ ਨਾਲ ਸਮਾਂ ਲੰਘਾ ਰਹੀ ਹਨ । ਬਾਕੀ ਅਸੀ ਵੀ ਸੱਥਾਂ ਵਿੱਚ ਕੱਠੇ ਹੋ ਕੇ ਗੱਪਾਂ ਮਾਰ ਕੇ ਹੀ ਆਪਣਾ ਸਮਾਂ ਬਰਬਾਦ ਕਰ ਰਹੇ ਹਾਂ । ਜਦ ਕਿ ਹੁਣ ਜਾਗੋ ਪੰਜਾਬੀਓ ਸਜ਼ਾ ਪੂਰੀ ਹੋਣ ਤੇ ਬੰਦੀ ਸਿੰਘ ਜੇਲ੍ਹਾਂ ‘ਚ ਬੰਦ ਹੋਣ ਤਾਂ ਲੱਖ ਲਾਹਣਤ ਸਾਡੀ ਕੌਮ ਨੂੰ। ਬਾਕੀ ਜੋ ਆਪਣੇ ਪੁੱਤਾਂ ਨੂੰ ਵਿਦੇਸ਼ਾਂ ਵਿੱਚ ਭੇਜਣ ਲਈ ਬੈਂਕਾਂ ਤੋਂ ਕਰਜ਼ੇ ਲੈਣ ਦੀਆਂ ਸਕੀਮਾਂ ਘੜੀ ਜਾਂਦੇ ਹਨ । ਜੋ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਸੰਘਰਸ਼ ਕਰਦੇ ਹਨ ਪਰਮਾਤਮਾ ਉਨ੍ਹਾਂ ਨੂੰ ਹਮੇਸ਼ਾਂ ਚੜ੍ਹਦੀ ਕਲਾ ਵਿੱਚ ਰੱਖੇ । ਉਨ੍ਹਾਂ ਆਖ਼ਰ ਵਿੱਚ ਆਖਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਹੋ ਰਹੀ ਦੇਰੀ ਦੇ ਰੋਸ ਵਜੋਂ। 9 ਅਗਸਤ ਦਿਨ ਮੰਗਲਵਾਰ ਨੂੰ ਇਕ ਰੋਸ ਮਾਰਚ ਕੱਢਿਆ ਜਾ ਰਿਹਾ ਹੈ ।ਜੋ ਗੁਰਦੁਆਰਾ ਸ਼ਹੀਦ ਗੰਜ ਮੁਸ਼ਕਿਆਣਾ ਸਾਹਿਬ ਮੁੱਲਾਂਪੁਰ ਤੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਤੱਕ ਕੱਢਿਆ ਜਾਵੇਗਾ । ਸੰਗਤਾਂ ਰੋਸ ਮਾਰਚ ‘ਚ ਵਧ ਚਡ਼੍ਹ ਕੇ ਸਹਿਯੋਗ ਕਰਨ ਤਾਂ ਜੋ ਹੱਕੀ ਮੰਗਾਂ ਜਲਦ ਫਤਿਹ ਕਰ ਸਕੀਏ । ਇਸ ਮੌਕੇ ਸਾਬਕਾ ਸਰਪੰਚ ਜਗਤਾਰ ਸਿੰਘ ਸਰਾਭਾਪ,ਖਜ਼ਾਨਚੀ ਪਰਵਿੰਦਰ ਸਿੰਘ ਟੂਸੇ, ਬਾਬਾ ਜਗਦੇਵ ਸਿੰਘ ਦੁਗਰੀ,ਬਲਦੇਵ ਸਿੰਘ ਈਸਨਪੁਰ,ਕੁਲਜੀਤ ਸਿੰਘ ਭੰਮਰਾ ਸਰਾਭਾ,ਬੂਟਾ ਸਿੰਘ ,ਅਜਮੇਰ ਸਿੰਘ ਭੋਲਾ ਸਰਾਭਾ,ਗੁਲਜ਼ਾਰ ਸਿੰਘ ਮੋਹੀ,ਅੱਛਰਾ ਸਿੰਘ ਸਰਾਭਾ,ਕੁਲਦੀਪ ਸਿੰਘ ਕਿਲਾ ਰਾਏਪੁਰ,ਅਮਰ ਸਿੰਘ ਈਸੇਵਾਲ,ਤੇਜਾ ਸਿੰਘ ਟੂਸੇ,ਅਮਰਜੀਤ ਸਿੰਘ ਸਰਾਭਾ ਆਦਿ ਹਾਜ਼ਰੀ ਭਰੀ।

ਫੋਟੋ ਮੁਨੀਰ

error: copy content is like crime its probhihated