Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing 170 ਬੋਤਲਾਂ ਨਜਾਇਜ ਸ਼ਰਾਬ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

170 ਬੋਤਲਾਂ ਨਜਾਇਜ ਸ਼ਰਾਬ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

ਗੜ੍ਹਦੀਵਾਲਾ 11 ਅਪ੍ਰੈਲ ( ਚੌਧਰੀ / ਪ੍ਰਦੀਪ ਕੁਮਾਰ ) 

: ਜਿਲਾ ਹੁਸਿਆਰਪੁਰ ਦੇ ਸੀਨੀਅਰ ਪੁਲਿਸ ਕਪਤਾਨ ਮਾਣਯੋਗ ਸੁਰੇਂਦਰ ਲਾਂਬਾ ਆਈ ਪੀ ਐਸ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਲੋਕ ਸਭਾ ਚੋਣਾਂ ਦੇ ਮੱਦੇਨਜਰ ਇਲਾਕਾ ਅੰਦਰ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਨੱਥ ਪਾਉਣ, ਨਸ਼ੀਲੇ ਪਦਾਰਥਾਂ ਦੀ ਰੋਕਥਾਮ, ਸਮਾਜ ਵਿਰੋਧੀ ਅਨਸਰਾਂ ਖਿਲਾਫ ਕੱਸਣ ਲਈ ਚਲਾਈ ਮੁਹਿਮ ਤਹਿਤ ਮਾਨਯੋਗ ਐਸ.ਪੀ.ਡੀ ਸਰਬਜੀਤ ਸਿੰਘ ਬਾਹੀਆ ਦੀ ਸੁਪਰਵੀਜਨ ਹੇਠ ਅਤੇ ਡੀ.ਐਸ.ਪੀ ਸਬ ਡਵੀਜਨ ਟਾਂਡਾ ਹਰਜੀਤ ਸਿੰਘ ਰੰਧਾਵਾ ਦੀਆਂ ਹਦਾਇਤਾਂ ਅਨੁਸਾਰ ਇੰਸਪੈਕਟਰ ਹਰਦੇਵਪ੍ਰੀਤ ਸਿੰਘ ਮੁੱਖ ਅਫਸਰ ਗੜਦੀਵਾਲਾ ਦੀ ਅਗਵਾਈ ਹੇਠ ਗੜਦੀਵਾਲਾ ਪੁਲਿਸ ਵੱਲੋ ਗੁਪਤਾ ਸੂਚਨਾ ਦੇ ਆਧਾਰ ਤੇ ਜੈਨ ਮਹੁੱਲਾ ਵਾਰਡ ਨੰਬਰ 1 ਗੜਦੀਵਾਲਾ ਥਾਣਾ ਗੜਦੀਵਾਲਾ ਨੇੜੇ ਚੱਲ ਰਹੇ ਨਜਾਇਜ ਸ਼ਰਾਬ ਦੇ ਧੰਦੇ ਤੇ ਛਾਪਾ ਮਾਰੀ ਕਰਕੇ ਵੱਖ ਵੱਖ ਕਿਸਮ ਦੀਆਂ 170 ਬਤੋਲਾਂ ਨਜਾਇਜ ਸਰਾਬ ਦੀਆਂ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ । ਇਸ ਸਬੰਧੀ ਇੰਸਪੈਕਟਰ ਹਰਦੇਵਪ੍ਰੀਤ ਸਿੰਘ ਥਾਣਾ ਗੜਦੀਵਾਲਾ ਨੇ ਦੱਸਿਆ ਏ.ਐਸ.ਆਈ ਅਨਿਲ ਕੁਮਾਰ ਸਮੇਤ ਪੁਲਿਸ ਪਾਰਟੀ ਸ਼ੱਕੀ ਭੈੜੇ ਪੁਰਸ਼ਾ ਦੇ ਸਬੰਧ ਵਿੱਚ ਬਸ ਅੱਡਾ ਗੜਦੀਵਾਲਾ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਹਾਜਰ ਆ ਕੇ ਇਤਲਾਹ ਦਿੱਤੀ ਕਿ ਸੁਰਿੰਦਰਪਾਲ ਉਰਫ ਬਿੱਟੂ ਪੁੱਤਰ ਓਮ ਪ੍ਰਕਾਸ਼,ਨੀਰਜ ਉਰਫ ਮੰਗਾ ਪੁੱਤਰ ਸੁਰਿੰਦਰਪਾਲ ਉਰਫ ਬਿੱਟੂ ਵਾਸੀਆਨ ਜੈਨ ਮਹੁੱਲਾ ਵਾਰਡ ਨੰਬਰ 1 ਗੜਦੀਵਾਲਾ ਥਾਣਾ ਗੜਦੀਵਾਲਾ ਜੋ ਆਪਣੇ ਘਰ ਅਤੇ ਹਵੇਲੀ ਵਿੱਚ ਸ਼ਰਾਬ ਵੇਚਣ ਦਾ ਨਜਾਇਜ ਧੰਦਾ ਕਰਦੇ ਹਨ। ਜਿਸ ਸਬੰਧੀ ਤਰੰਤ ਕਾਰਵਾਈ ਕਰਕੇ ਛਾਪਾਮਾਰੀ ਕਰਕੇ ਵੱਖ ਵੱਖ ਮਾਰਕਾ ਸ਼ਰਾਬ ਪੰਜਾਬ ਸਮੇਤ ਸੁਰਿੰਦਰਪਾਲ ਉਰਫ ਬਿੱਟੂ ਪੁੱਤਰ ਓਮ ਪ੍ਰਕਾਸ ਵਾਸੀ ਜੈਨ ਮਹੁੱਲਾ ਵਾਰਡ ਨੰਬਰ 1 ਗੜਦੀਵਾਲਾ ਥਾਣਾ ਗੜਦੀਵਾਲਾ ਨੂੰ ਕਾਬੂ ਕੀਤਾ । ਜਿਸ ਤੇ ਵੱਖ ਵੱਖ ਕਿਸਮਾਂ ਦੀਆਂ 170 ਬੋਤਲਾਂ (ਕੁੱਲ 1,27,250 ML) ਨਜਾਇਜ ਸਰਾਬ ਦੀਆਂ ਬਰਾਮਦ ਕਰਨ ਉਪਰੰਤ ਉਕਤ ਵਿਆਕਤੀ ਕਾਬੂ ਕਰਕੇ ਇਸ ਦੇ ਖਿਲਾਫ ਐਕਸਾਈਜ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ |

 

error: copy content is like crime its probhihated