Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਰਾਸ਼ਟਰੀ ਲੋਕ ਅਦਾਲਤ ’ਚ 17294 ਮਾਮਲਿਆਂ ਦਾ ਹੋਇਆ ਮੌਕੇ ’ਤੇ ਨਿਪਟਾਰਾ, 7,33,66,781 ਰੁਪਏ ਦੇ ਅਵਾਰਡ ਕੀਤੇ ਗਏ ਪਾਸ

ਰਾਸ਼ਟਰੀ ਲੋਕ ਅਦਾਲਤ ’ਚ 17294 ਮਾਮਲਿਆਂ ਦਾ ਹੋਇਆ ਮੌਕੇ ’ਤੇ ਨਿਪਟਾਰਾ, 7,33,66,781 ਰੁਪਏ ਦੇ ਅਵਾਰਡ ਕੀਤੇ ਗਏ ਪਾਸ

ਹੁਸ਼ਿਆਰਪੁਰ, 8 ਮਾਰਚ (ਪ੍ਰਾਈਮ ਪੰਜਾਬ ਟਾਈਮਜ਼) 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ

 : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੱਜ ਸਾਲ 2025 ਦੀ ਪਹਿਲੀ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿਚ ਐਨ.ਆਈ ਐਕਟ (ਧਾਰਾ 138), ਬੈਂਕ ਰਿਕਵਰੀ (ਲੰਬਿਤ ਅਤੇ ਪ੍ਰੀ-ਲਿਟੀਗੇਸ਼ਨ ਮਾਮਲੇ), ਲੇਬਰ ਮਾਮਲੇ, ਐਮ.ਏ.ਸੀ.ਟੀ.(ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ) ਮਾਮਲੇ, ਬਿਜਲੀ ਅਤੇ ਪਾਣੀ ਬਿੱਲ (ਗੈਰ-ਕੰਪਾਉਂਡਏਬਲ ਨੂੰ ਛੱਡ ਕੇ), ਵਿਆਹ ਮਾਮਲੇ, ਟ੍ਰੈਫਿਕ ਚਾਲਾਨ, ਮਾਲ ਮਾਮਲੇ, ਹੋਰ ਸਿਵਲ ਤੇ ਘੱਟ ਗੰਭੀਰ ਅਪਰਾਧਿਕ ਮਾਮਲੇ ਅਤੇ ਘਰੇਲੂ ਝਗੜੇ ਆਦਿ ਦੇ ਕੇਸ ਰੱਖੇ ਗਏ।

          ਲੋਕ ਅਦਾਲਤ ਦੀ ਪ੍ਰਧਾਨਗੀ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਨੇ ਕੀਤੀ। ਇਸ ਮੌਕੇ ਹੁਸ਼ਿਆਰਪੁਰ ਵਿਚ ਕੁੱਲ 24 ਬੈਂਚ ਗਠਿਤ ਕੀਤੇ ਗਏ। ਇਸ ਵਿਚ ਹੁਸ਼ਿਆਰਪੁਰ ਕਚਹਿਰੀ ਵਿਚ 10 ਬੈਂਚ, ਦਸੂਹਾ ਵਿਚ 4, ਮੁਕੇਰੀਆਂ ਵਿਚ 3, ਗੜ੍ਹਸ਼ੰਕਰ ਵਿਚ 2 ਅਤੇ ਮਾਲ ਅਦਾਲਤਾਂ ਦੇ 5 ਬੈਂਚ ਸ਼ਾਮਲ ਹਨ। ਹੁਸ਼ਿਆਰਪੁਰ ਜ਼ਿਲ੍ਹਾ ਲੋਕ ਅਦਾਲਤ ਵਿਚ 20025 ਮਾਲਿਆਂ ਦੀ ਸੁਣਾਈ ਹੋਈ ਜਿਸ ਵਿਚ 17294 ਮਾਮਲਿਆਂ ਦਾ ਨਿਪਟਾਰਾ ਮੌਕੇ ’ਤੇ ਕੀਤਾ ਗਿਆ ਅਤੇ ਕੁੱਲ 7,33,66,781 ਦੀ ਰਾਸ਼ੀ ਦੇ ਅਵਾਰਡ ਪਾਸ ਕੀਤੇ ਗਏ।

          ਪੁਲਿਸ ਵਿਭਾਗ ਵਲੋਂ ਟ੍ਰੈਫਿਕ ਚਾਲਾਨ ਭੁਗਤਾਨ ਲਈ ਵਿਸ਼ੇਸ਼ ਹੈਲਪ ਡੈਸਕ ਲਗਾਏ ਗਏ ਤਾਂ ਜੋ ਆਦਲਤਾਂ ਵਿਚ ਲੰਬਿਤ ਟ੍ਰੈਫਿਕ ਚਾਲਾਨਾਂ ਨੂੰ ਆਸਾਨੀ ਨਾਲ ਨਿਪਟਿਆ ਜਾ ਸਕੇ।

          ਲੋਕ ਅਦਾਲਤ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜਪਾਲ ਰਾਵਲ ਨੇ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਵਾਈਸ ਪ੍ਰੈਜੀਡੈਂਟ ਵਿਕਰਮ ਸਿੰਘ ਅਤੇ ਸਕੱਤਰ ਨਵਜਿੰਦਰ ਸਿੰਘ ਬੇਦੀ ਨਾਲ ਸਾਰੇ ਲੋਕ ਅਦਾਲਤ ਬੈਂਚਾਂ ਦਾ ਦੌਰਾ ਕੀਤਾ ਬਾਰੇ ਐਸੋਸੀਏਸ਼ਨ ਹੁਸ਼ਿਆਰਪੁਰ ਨੇ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿਚ ਪੂਰਨ ਸਹਿਯੋਗ ਦਿੱਤਾ।

          ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਅਦਾਲਤਾਂ ਵਿਚ ਆਪਣੇ ਕੇਸ ਵੱਧ ਤੋਂ ਵੱਧ ਲਗਾ ਕੇ ਲਾਭ ਉਠਾਉਣ, ਇਸ ਵਿਚ ਸਮੇਂ ਅਤੇ ਧੰਨ ਦੀ ਬੱਚਤ ਹੁੰਦੀ ਹੈ। ਲੋਕ ਅਦਾਲਤ ਵਿਚ ਲਏ ਗਏ ਫੈਸਲੇ ਅੰਤਿਮ ਹੁੰਦੇ ਹਨ ਜਿਸ ਦੇ ਖਿਲਾਫ਼ ਕੋਈ ਅਪੀਲ ਨਹੀਂ ਕੀਤੀ ਜਾ ਸਕਦੀ। ਇਹ ਪ੍ਰਕਿਰਿਆ ਦੋਵਾਂ ਧਿਰਾਂ ਦੀ ਆਪਸੀ ਸਦਭਾਵਨਾ ਵਧਾਉਣ ਵਿਚ ਵੀ ਸਹਾਇਤਾ ਕਰਦੀ ਹੈ।

error: copy content is like crime its probhihated