Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing *18 ਨਵੰਬਰ ਨੂੰ ਸਮੁੱਚੇ ਪੰਜਾਬ ਵਿੱਚ ਫੂਕੇ ਜਾਣਗੇ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੇ ਪੁਤਲੇ : ਪ੍ਰਿੰਸ ਗੜ੍ਹਦੀਵਾਲਾ*

*18 ਨਵੰਬਰ ਨੂੰ ਸਮੁੱਚੇ ਪੰਜਾਬ ਵਿੱਚ ਫੂਕੇ ਜਾਣਗੇ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੇ ਪੁਤਲੇ : ਪ੍ਰਿੰਸ ਗੜ੍ਹਦੀਵਾਲਾ*

ਗੜ੍ਹਦੀਵਾਲਾ (ਚੌਧਰੀ) 17 ਨਵੰਬਰ 

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲਾ ਵਾਈਸ ਪ੍ਰਧਾਨ ਪ੍ਰਿੰਸ ਗੜ੍ਹਦੀਵਾਲਾ ਨੇ ਦੱਸਿਆ ਕਿ ਇੱਕ ਸਾਲ ਬੀਤ ਜਾਣ ਮਗਰੋਂ ਵੀ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਕੋਈ ਵੀ ਹਾਂ ਪੱਖੀ ਹੁੰਗਾਰਾ ਨਹੀਂ ਭਰ ਰਹੀ | ਜਿਸ ਦੇ ਰੋਸ ਵਜੋਂ 18 ਨਵੰਬਰ ਨੂੰ ਅੱਧੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਅਤੇ ਪੰਜਾਬ ਸਰਕਾਰ ਦੇ ਪੁਤਲੇ ਪੂਰੇ ਪੰਜਾਬ ਦੇ ਹਰੇਕ ਬਲਾਕ ਦੇ ਵਿੱਚ ਸਾੜ ਕੇ ਮੁਲਾਜ਼ਮ ਆਪਣਾ ਰੋਸ ਪ੍ਰਦਰਸ਼ਨ ਕਰਨਗੇ | ਉਹਨਾਂ ਕਿਹਾ ਕਿ ਮੁਲਾਜ਼ਮਾਂ ਵਿੱਚ ਬਹੁਤ ਰੋਸ ਪਾਇਆ ਜਾ ਰਿਹਾ ਹੈ ਜਿਸ ਦੇ ਰੋਸ ਵਜੋਂ ਮੁੱਖ ਮੰਤਰੀ ਦਾ ਹਰ ਥਾਂ ਤੇ ਹੋਵੇਗਾ ਕਾਲੀਆਂ ਝੰਡੀਆਂ ਦੇ ਨਾਲ ਵਿਰੋਧ ਅਤੇ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਦੇ ਲੱਖਾਂ ਐਨ.ਪੀ. ਐਸ. ਮੁਲਾਜ਼ਮਾਂ ਵੱਲੋਂ ਵਿਧਾਨ ਸਭਾ ਵੱਲ ਕੀਤਾ ਜਾਵੇਗਾ ਕੂਚ | ਉਹਨਾਂ ਕਿਹਾ ਕਿ ਪੰਜਾਬ ਸਰਕਾਰ ਜਲਦੀ ਐਸ. ਓ. ਪੀ. ਜਾਰੀ ਕਰੇ ਜਿਸ ਨਾਲ ਮੁਲਾਜ਼ਮਾਂ ਨੂੰ ਸ਼ਾਂਤ ਕੀਤਾ ਜਾ ਸਕੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖੇ ਸੰਘਰਸ਼ ਕਰਨ ਲਈ ਮੁਲਾਜ਼ਮ ਮਜਬੂਰ ਹੋਣਗੇ|