Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਮੈਰੀਟੋਰੀਅਸ ਸਕੂਲਾਂ ‘ਚ ਦਾਖ਼ਲੇ ਲਈ 197 ‘ਚੋਂ 180 ਵਿਦਿਆਰਥੀਆਂ ਨੇ ਦਿੱਤੀ ਪ੍ਰੀਖਿਆ

ਮੈਰੀਟੋਰੀਅਸ ਸਕੂਲਾਂ ‘ਚ ਦਾਖ਼ਲੇ ਲਈ 197 ‘ਚੋਂ 180 ਵਿਦਿਆਰਥੀਆਂ ਨੇ ਦਿੱਤੀ ਪ੍ਰੀਖਿਆ

ਮੈਰੀਟੋਰੀਅਸ ਸਕੂਲਾਂ ‘ਚ ਦਾਖ਼ਲੇ ਲਈ 197 ‘ਚੋਂ 180 ਵਿਦਿਆਰਥੀਆਂ ਨੇ ਦਿੱਤੀ ਪ੍ਰੀਖਿਆ

ਬਲਾਚੌਰ, 30 ਮਈ (ਜਤਿੰਦਰ ਪਾਲ ਸਿੰਘ ਕਲੇਰ )– ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ‘ਚ ਦਾਖ਼ਲੇ ਲਈ ਪ੍ਰੀਖਿਆ ਕਰਵਾਈ ਗਈ | ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਕੁਲਵਿੰਦਰ ਸਿੰਘ ਸਰਾਏ, ਗਗਨਦੀਪ ਜੋਸ਼ੀ ਜ਼ਿਲ੍ਹਾ ਮੈਨੇਜਰ ਖੇਤਰੀ ਦਫ਼ਤਰ ਪੰਜਾਬ ਸਕੂਲ ਸਿੱਖਿਆ ਬੋਰਡ, ਉੱਪ-ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਅਮਰੀਕ ਸਿੰਘ ਤੇ ਸਤਨਾਮ ਸਿੰਘ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਨੇ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਇਸ ਪ੍ਰੀਖਿਆ ਲਈ ਸਿਰਫ਼ ਇਕ ਹੀ ਜੇ.ਐਫ.ਐੱਸ.ਐੱਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਚੰਡੀਗੜ੍ਹ ਰੋਡ, ਨਵਾਂਸ਼ਹਿਰ ਪ੍ਰੀਖਿਆ ਕੇਂਦਰ ਬਣਾਇਆ ਗਿਆ ਸੀ ਜਿਸ ‘ਚ ਨੌਵੀਂ, ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ‘ਚ ਦਾਖ਼ਲਾ ਲੈਣ ਵਾਲੇ ਜ਼ਿਲ੍ਹੇ ਦੇ 197 ਵਿਦਿਆਰਥੀਆਂ ‘ਚੋਂ 180 ਵਿਦਿਆਰਥੀ ਅਪੀਅਰ ਹੋਏ ਤੇ ਇਹ ਪ੍ਰੀਖਿਆ ਸ਼ਾਂਤੀ ਪੂਰਵਕ ਸਮਾਪਤ ਹੋਈ | ਇਸ ਪ੍ਰੀਖਿਆ ਨੂੰ ਸਫਲ ਬਣਾਉਣ ਵਿਚ ਪਲਵਿੰਦਰ ਸਿੰਘ ਸੁਪਰਡੈਂਟ, ਦਲਜੀਤ ਸਿੰਘ ਬੋਲਾ ਮੁੱਖ ਅਧਿਆਪਕ ਖ਼ਾਲਸਾ ਸਕੂਲ, ਰਜਨੀਸ਼ ਕੁਮਾਰ ਆਦਿ ਦਾ ਵਿਸ਼ੇਸ਼ ਯੋਗਦਾਨ ਰਿਹਾ |