Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing 19 ਪੇਟੀਆਂ ਨਜਾਇਜ਼ ਸ਼ਰਾਬ ਇੱਕ ਵਿਅਕਤੀ ਨੂੰ ਗੜ੍ਹਦੀਵਾਲਾ ਪੁਲਿਸ ਨੇ ਦਬੋਚਿਆ

19 ਪੇਟੀਆਂ ਨਜਾਇਜ਼ ਸ਼ਰਾਬ ਇੱਕ ਵਿਅਕਤੀ ਨੂੰ ਗੜ੍ਹਦੀਵਾਲਾ ਪੁਲਿਸ ਨੇ ਦਬੋਚਿਆ

ਗੜ੍ਹਦੀਵਾਲਾ 1 ਮਈ (ਚੌਧਰੀ / ਯੋਗੇਸ਼ ਗੁਪਤਾ ) 

: 19 ਪੇਟੀਆਂ ਨਜਾਇਜ਼ ਸ਼ਰਾਬ ਇੱਕ ਵਿਅਕਤੀ ਨੂੰ ਗੜ੍ਹਦੀਵਾਲਾ ਪੁਲਿਸ ਨੇ ਦਬੋਚਿਆ ਹੈ। ਮੁਲਜ਼ਮ ਦੀ ਪਛਾਣ ਸੁਰਿੰਦਰਪਾਲ ਉਰਫ ਬਿੱਟੂ ਪੁੱਤਰ ਓਮ ਪ੍ਰਕਾਸ਼ ਵਾਸੀ ਜੈਨ ਕਲੋਨੀ ਗੜਦੀਵਾਲਾ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਇਸ ਸਬੰਧੀ ਐਸ.ਆਈ ਸਤਪਾਲ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਥਾਣਾ ਗੁੜਦੀਵਾਲਾ ਦੇ ਇਲਾਕਾ ਵਿਚ ਚੱਲ ਰਹੀ ਚੈਕਿੰਗ ਦੌਰਾਨ ਏ ਐਸ ਆਈ ਸਰਬਜੀਤ ਸਿੰਘ ਸਮੇਤ ਪੁਲਿਸ ਪਾਰਟੀ ਸਰਹਾਲਾ ਚੌਂਕ ਗੜਦੀਵਾਲਾ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸੁਰਿੰਦਰਪਾਲ ਉਰਗ ਬਿੱਟੂ ਉਕਤ ਜੋ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ,ਜਿਸਦੇ ਖਿਲਾਫ ਪਹਿਲਾ ਵੀ ਕਈ ਪਰਚੇ ਦਰਜ ਹਨ। ਜੋ ਇਸ ਵਕਤ ਆਪਣੀ ਹਵੇਲੀ ਵਿੱਚ ਭਾਰੀ ਮਾਤਰਾ ਵਿੱਚ ਸ਼ਰਾਬ ਰੱਖ ਕੇ ਆਪਣੇ ਗਾਹਕਾਂ ਨੂੰ ਵੇਚ ਰਿਹਾ ਹੈ,ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਭਾਰੀ ਮਾਤਰਾ ਵਿੱਚ ਸ਼ਰਾਬ ਸਮੇਤ ਕਾਬੂ ਆ ਸਕਦਾ ਹੈ। ਜੋ ਮੁਖਬਰ ਖਾਸ ਵੱਲੋਂ ਦਿੱਤੀ ਇਤਲਾਹ ਪੱਕੀ ਤੇ ਭਰੋਸੇਯੋਗ ਹੋਣ ਕਰਕੇ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਮੁਖਬਰ ਵੱਲੋਂ ਦੱਸੀ ਜਗ੍ਹਾਂ ਪਰ ਰੇਡ ਕੀਤਾ ਤਾਂ ਇੱਕ ਵਿਅਕਤੀ ਭਾਰੀ ਮਾਤਰਾ ਵਿੱਚ ਆਪਣੀ ਹਵੇਲੀ ਵਿੱਚ ਸਰਾਬ ਦੀਆਂ ਪੇਟੀਆਂ ਰੱਖ ਕੇ ਬੈਠਾ ਸੀ,ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਖਿਸਕਣ ਲੱਗਾ। ਜਿਸਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਸੁਰਿੰਦਰਪਾਲ ਉਰਵ ਬਿੱਟੂ ਪੁੱਤਰ ਓਮ ਪ੍ਰਕਾਸ਼ ਵਾਸੀ ਜੈਨ ਕਲੋਨੀ ਗੜਦੀਵਾਲਾ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦੱਸਿਆ। ਜਿਸਦੇ ਕਬਜਾ ਵਿੱਚ 17 ਪੇਟੀਆਂ ਪੰਜਾਬ ਕਲੱਬ ਗੋਲਡ ਵਿਸਕੀ (ਕੁੱਲ 1,53,000 ਐਮ.ਐਲ) ਅਤੇ 02 ਪੇਟੀਆਂ ਸੰਤਰਾ ਦੇਸੀ ਸ਼ਰਾਬ for sale in HP Only (18,000 ML) ਬ੍ਰਾਮਦ ਹੋਣ ਤੇ ਮੁੱਕਦਮਾ ਨੰਬਰ 38 ਮਿਤੀ 30.04.2025 ਅਧ 61-1-14 ਆਬਕਾਰੀ ਐਕਟ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦਰਜ ਰਜਿਸਟਰ ਕੀਤਾ ਗਿਆ। ਗਿਫਤਾਰ ਕੀਤੇ ਗਏ ਦੋਸ਼ੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਅਗਲੀ ਤਫਰੀਸ਼ ਅਮਲ ਵਿਚ ਲਿਆਂਦੀ ਜਾਵੇਗੀ।

error: copy content is like crime its probhihated