Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing *19 ਫਰਵਰੀ ਨੂੰ ਐਨਪੀਐਸ ਕਰਮਚਾਰੀ ਫੁਕਣਗੇ ਮੁੱਖ ਮੰਤਰੀ ਦੇ ਪੁਤਲੇ : ਪ੍ਰਿੰਸ ਪਲਿਆਲ ਗੜਦੀਵਾਲਾ*

*19 ਫਰਵਰੀ ਨੂੰ ਐਨਪੀਐਸ ਕਰਮਚਾਰੀ ਫੁਕਣਗੇ ਮੁੱਖ ਮੰਤਰੀ ਦੇ ਪੁਤਲੇ : ਪ੍ਰਿੰਸ ਪਲਿਆਲ ਗੜਦੀਵਾਲਾ*

ਗੜ੍ਹਦੀਵਾਲਾ 17 ਫਰਵਰੀ (ਪ੍ਰਾਈਮ ਪੰਜਾਬ ਟਾਈਮਜ ) 

*ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਕਰਨਗੇ ਕੂਚ*

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਉਲੀਕੇ ਸੰਘਰਸ਼ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਪ੍ਰਿੰਸ ਪਲਿਆਲ ਗੜਦੀਵਾਲਾ ਅਤੇ ਰਜੇਸ਼ ਅਰੋੜਾ ਅਤੇ ਉਮੇਸ਼ ਕੁਮਾਰ ਅਤੇ ਜਸਵੀਰ ਬੋਦਲ, ਜਗਿੰਦਰ ਸਿੰਘ, ਗੁਰਮੁੱਖ ਸਿੰਘ ਬਲਾਲਾ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਨੂੰ ਲਾਗੂ ਕਰਨ ਵਿੱਚ ਨਾਕਾਮ ਰਹੀ ਹੈ ਜਿਹੜਾ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲੀ ਦਾ ਇੱਕ ਲੰਗੜਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਉਸ ਨੂੰ ਤਿੰਨ ਸਾਲ ਬੀਤ ਜਾਣ ਬਾਅਦ ਵੀ ਪੰਜਾਬ ਸਰਕਾਰ ਲਾਗੂ ਨਹੀਂ ਕਰ ਸਕੀ। ਇਸ ਰੋਸ ਵਜੋਂ ਆਗੂਆਂ ਨੇ ਐਲਾਨ ਕੀਤਾ ਕਿ ਹੁਣ ਸਰਕਾਰ ਦੀ ਲਗਾਤਾਰ ਚਾਰ ਸਾਲਾਂ ਤੋਂ ਪੈਨਸ਼ਨ ਬਹਾਲੀ ਲਈ ਧਾਰੀ ਸਾਜ਼ਿਸ਼ੀ ਚੁੱਪੀ ਵਿਰੁੱਧ ਰੋਹ ਭੜਕ ਗਿਆ ਹੈ, ਜਿਸ ਦੇ ਤਹਿਤ 19 ਫਰਵਰੀ ਨੂੰ ਮੁੱਖ ਮੰਤਰੀ ਦੇ ਅਰਥੀ ਫੂਕ ਮੁਜ਼ਾਹਰੇ ਬਲਾਕ ਅਤੇ ਜ਼ਿਲ੍ਹਾ ਪੱਧਰ ਤੇ ਕੀਤੇ ਜਾਣਗੇ ਅਤੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੋਰਾਨ ਸਮੂਹ ਐਨ ਪੀ ਐਸ ਕਰਮਚਾਰੀ ਵਿਧਾਨ ਸਭਾ ਵੱਲ ਨੂੰ ਮਾਰਚ ਕਰਨਗੇ ਜਿਸ ਦੇ ਸਬੰਧ ਵਿੱਚ ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਬਲਾਕ ਪੱਧਰ ਤੇ ਵਿਉਂਤਬੰਦੀ ਅਤੇ ਤਿਆਰੀ ਵਿੱਢ ਦਿੱਤੀ ਹੈ ਕਿਉਂਕਿ ਸਰਕਾਰ ਦੇ ਲਾਰਿਆਂ ਤੋਂ ਅੱਕੇ ਕਰਮਚਾਰੀ ਹੁਣ ਆਰ ਜਾਂ ਪਾਰ ਦੇ ਸੰਘਰਸ਼ ਕਰਨ ਦੇ ਰੌਅ ਵਿੱਚ ਹਨ। ਉਹਨਾਂ ਸਾਰੇ ਕਰਮਚਾਰੀਆਂ ਨੂੰ 19 ਫਰਵਰੀ 3:30 ਵਜੇ ਪਾਂਡਵ ਸਰੋਵਰ ਦਸੂਹਾ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਤੇ ਗੁਰਮੁੱਖ ਸਿੰਘ ਬਲਾਲਾ, ਜਗਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਅਨਿਲ ਕੁਮਾਰ, ਭੁਪਿੰਦਰ ਸਿੰਘ, ਜਗਿੰਦਰ ਸਿੰਘ ਰਮਨ ਕੁਮਾਰ ਸ਼ਰਮਾ ,ਸਰਤਾਜ ਸਿੰਘ, ਸਚਿਨ ਕੁਮਾਰ, ਸਰਬਜੀਤ ਸਿੰਘ, ਸੰਜੀਵ ਕੁਮਾਰ, ਨਵਤੇਜ ਸਿੰਘ, ਲਖਬੀਰ ਸਿੰਘ ,ਅਨਿਲ ਕੁਮਾਰ, ਦੀਪਕ ਕੋਡਲ, ਮਹਿੰਦਰ ਸਿੰਘ, ਬਚਿੱਤਰ ਸਿੰਘ, ਸੁਖਵਿੰਦਰ ਸਿੰਘ, ਮਲਕੀਤ ਸਿੰਘ, ਚਰਨਜੀਤ ਸਿੰਘ, ਮਨੋਜ ਕੁਮਾਰ ਸ਼ਰਮਾ ਸ਼ਸ਼ੀਕਾਂਤ, ਹਰਜਿੰਦਰ ਸਿੰਘ ਟੋਨੀ,ਮੈਡਮ ਰਮਨਦੀਪ ਕੌਰ, ਸੁਨੀਤਾ ਰਾਣੀ , ਰਜਨੀ ਦੇਵੀ, ਬਲਵਿੰਦਰਜੀਤ ਕੌਰ, ਸਪਨਾ ਸਲਾਰੀਆ, ਪਵਨਦੀਪ ਕੌਰ ,ਨਵਜੀਤ ਕੌਰ ,ਸੁਰਜੀਤ ਕੌਰ ਜਸਵੀਰ ਕੌਰ ,ਪਰਮਜੀਤ ਕੌਰ, ਬੀਨਾ ਕੁਮਾਰੀ, ਸ਼ਾਲਿਨੀ ਰਾਏ , ਰੇਖਾ ਦੇਵੀ, ਲੈਕਚਰਾਰ ਇੰਦਰਜੀਤ ਕੁਮਾਰ,ਮਾਸਟਰ ਜਗਵਿੰਦਰ ਸਿੰਘ ,ਹਰਪਾਲ ਸਿੰਘ ਨਗਿੰਦਰਪਾਲ ਸਿੰਘ ਅਤੇ ਜਗਦੇਵ ਸਿੰਘ ਆਦਿ ਹਾਜ਼ਰ ਸਨ।