Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing 53 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਸਮੇਤ 2 ਕਾਬੂ 

53 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਸਮੇਤ 2 ਕਾਬੂ 

ਹਰਿਆਣਾ / ਗੜ੍ਹਦੀਵਾਲਾ (ਚੌਧਰੀ) 

53 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਸਮੇਤ 2 ਕਾਬੂ 

20 ਸਤੰਬਰ : 53 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਇੱਕ ਔਰਤ ਅਤੇ ਇੱਕ ਵਿਅਕਤੀ ਨੂੰ ਹਰਿਆਣਾ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਰਿੰਕੂ ਉਰਫ ਪਰਮਦੇਵ ਪੁੱਤਰ ਮਸਤ ਰਾਮ ਵਾਸੀ ਕੋਟਲਾ ਗੋਸਪੁਰ ਥਾਣਾ ਸਦਰ ਜਿਲਾ ਹੁਸ਼ਿਆਰਪੁਰ ਤੇ ਕੁਲਵਿੰਦਰ ਕੌਰ ਪਤਨੀ ਲਖਵਿੰਦਰ ਸਿੰਘ ਵਾਸੀ ਧੂਤ ਕਲਾਂ ਥਾਣਾ ਹਰਿਆਣਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਮੁਤਾਬਿਕ ਐਸ ਆਈ ਜੋਗਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਸੀ ਆਈ ਏ ਸਟਾਫ ਹੁਸ਼ਿਆਰਪੁਰ ਤੋਂ ਬਾ ਸਵਾਰੀ ਸਰਕਾਰੀ ਗੱਡੀ ਨੰਬਰੀ ਪੀ. ਬੀ 07-ਬੀ ਜੀ-1275 ਬਾਬਾ ਕਰਨੇ ਗਰਤਾ,ਚੈਕਿੰਗ ਨਸ਼ੇ ਤਸਕਰਾਂ ਦੇ ਸਬੰਧ ਵਿਚ ਹਰਿਆਣਾ ਸ਼ਹਿਰ ਤੋਂ ਅੱਡਾ ਧੂਤ ਕਲਾਂ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਰਿੰਕੂ ਉਰਫ ਪਰਮਦੇਵ ਪੁੱਤਰ ਮਸਤ ਰਾਮ ਵਾਸੀ ਕੋਟਲਾ ਗੋਸਪੁਰ ਥਾਣਾ ਸਦਰ ਜਿਲਾ ਹੁਸ਼ਿਆਰਪੁਰ ਅਤੇ ਇਸਦੀ ਸਾਥਣ ਕੁਲਵਿੰਦਰ ਕੌਰ ਪਤਨੀ ਲਖਵਿੰਦਰ ਸਿੰਘ ਵਾਸੀ ਭਦਾਸ ਥਾਣਾ ਬੇਗੋਵਾਲ ਜਿਲਾ ਕਪੂਰਥਾਲਾ ਹਾਲ ਵਾਸੀ ਧੂੜ ਕਲਾਂ ਥਾਣਾ ਹਰਿਆਣਾ ਜਿਲਾ ਹੁਸ਼ਿਆਰਪੁਰ ਜੋ ਡੋਡੇ ਚੂਰਾ ਪੋਸਤ ਵੇਚਣ ਦਾ ਧੰਦਾ ਕਰਦੇ ਹਨ ਜੋ ਇਸ ਸਮੇਂ ਰਿਕੂ ਉਰਫ ਪਰਮਦੇਵ ਅਤੇ ਇਸਦੀ ਸਾਥਣ ਕੁਲਵਿੰਦਰ ਕੌਰ ਗੱਡੀ ਮਾਰਕਾ ਇੰਡੀਗੋ ਮਾਜਾ ਨੰਬਰੀ ਪੀ ਬੀ 35 ਐਨ 6499 ਵਿੱਚ ਭਾਰੀ ਮਾਤਰਾ ਵਿੱਚ ਡੋਡੇ ਚੂਰਾ ਪੋਸਤ ਲੋਡ ਕਰਕੇ ਅਪਣੇ ਘਰ ਦੀ ਬੈਕ ਸਾਈਡ ਲੱਗੇ ਸਫੇਦਿਆ ਵਿੱਚ ਕਿਸੇ ਪਾਸੇ ਜਾਣ ਦੀ ਤਿਆਰੀ ਵਿੱਚ ਹਨ ਜੇ ਹੁਣੇ ਹੀ ਰੋਡ ਕੀਤਾ ਜਾਵੇ ਤਾਂ ਉਕਤ ਡੋਡੇ ਚੂਰਾ ਪੋਸਤ ਸਮੇਤ ਕਾਬੂ ਆ ਸਕਦੇ ਹਨ। ਇਤਲਾਹ ਪੱਕੀ ਅਤੇ ਭਰੋਸੇਜੋਗ ਹੈ ।ਜਿਸ ਤੇ ਮੁਕੱਦਮਾ ਦਰਜ ਕੀਤਾ ਗਿਆ।