ਗੁਰਦਾਸਪੁਰ 2 ਜਨਵਰੀ ( ਅਸ਼ਵਨੀ ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋਂ ਇੱਕ ਔਰਤ ਸਮੇਤ ਦੋ ਨੂੰ ਚਾਇਨਾ ਗੱਟੂ ਅਤੇ ਨਜਾਇਜ ਸ਼ਰਾਬ ਸਮੇਤ ਕਰਨ ਦਾ ਦਾਅਵਾ ਕੀਤਾ ਗਿਆ ਹੈ । ਸਹਾਇਕ ਸਬ ਇੰਸਪੈਕਟਰ ਰਣਜੀਤ ਸਿੰਘ ਪੁਲਿਸ ਸਟੇਸ਼ਨ ਧਾਰੀਵਾਲ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖ਼ਾਸ ਦੀ ਸੂਚਨਾ ਤੇ ਸਾਹਮਣੇ ਹਾਲੀਵੂਡ ਪੈਲਸ ਮਿੱਲ ਗਰਾਉਂਡ ਧਾਰੀਵਾਲ ਤੋ ਵਿਨੋਦ ਕੁਮਾਰ ਵਾਸੀ ਧਾਰੀਵਾਲ ਨੂੰ 31 ਗੱਟੂ ਚਾਈਨਾ ਡੋਰ ਮਾਰਕਾ ਮੋਨੋ ਫਿੱਲ ਸਮੇਤ ਕਾਬੂ ਕੀਤਾ ।
ਸਹਾਇਕ ਸਬ ਇੰਸਪੈਕਟਰ ਹਰਬੀਰ ਸਿੰਘ ਪੁਲਿਸ ਸਟੇਸ਼ਨ ਦੀਨਾ ਨਗਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖ਼ਾਸ ਦੀ ਸੂਚਨਾ ਤੇ ਪੁਸ਼ਪਾ ਦੇਵੀ ਪਤਨੀ ਪ੍ਰੇਮ ਚੰਦ ਵਾਸੀ ਪਨਿਆੜ ਦੇ ਘਰ ਰੇਡ ਕਰਕੇ ਪੁਸ਼ਪਾ ਦੇਵੀ 75 ਸੋ ਐਮ ਐਲ ਨਜਾਇਜ ਸ਼ਰਾਬ ਸਮੇਤ ਕਾਬੂ ਕੀਤਾ ।