ਬਟਾਲਾ (ਅਵਿਨਾਸ਼ ਸ਼ਰਮਾ)
: ਭੇਤਭਰੇ ਹਾਲਾਤ ਵਿਚ ਦੋ ਬੱਚਿਆਂ ਦੀ ਮਾਂ ਵਲੋਂ ਫਾਹਾ ਲੈ ਕੇ ਜੀਵਨਲੀਲਾ ਸਮਾਪਤ ਕੀਤੇ ਜਾਣ ਦਾ ਅੱਤ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਵਲ ਲਾਈਨ ਦੇ ਏ.ਐੱਸ.ਆਈ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਏਕਤਾ ਪਤਨੀ ਨਿਤਿਸ਼ ਕੁਮਾਰ ਵਾਸੀ ਸੂਰਿਆ ਇਨਕਲੇਵ ਬਟਾਲਾ ਜੋ ਕਿ ਆਪਣੇ 2 ਬੱਚਿਆਂ ਨਾਲ ਅੱਜ ਘਰ ਵਿਚ ਇਕੱਲੀ ਸੀ ਅਤੇ ਇਸ ਦਾ ਪਤੀ ਕਿਸੇ ਕੰਮ ਲਈ ਅੰਮਿ੍ਰਤਸਰ ਵਿਖੇ ਗਿਆ ਹੋਇਆ ਸੀ। ਉਕਤ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਕਤ ਔਰਤ ਨੇ ਆਪਣੇ ਦੋਵਾਂ ਬੱਚਿਆਂ ਨੂੰ ਕਮਰੇ ਵਿਚ ਬੰਦ ਕਰਨ ਤੋਂ ਬਾਅਦ ਫਾਹਾ ਲੈ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ ਅਤੇ ਫਿਲਹਾਲ ਪੁਲਸ ਨੇ ਮਿ੍ਰਤਕਾ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ ਅਤੇ ਲੜਕੀ ਦੇ ਮਾਪਿਆਂ ਦੀ ਉਡੀਕ ਕੀਤੀ ਜਾ ਰਹੀ ਹੈ ਅਤੇ ਜੋ ਵੀ ਉਹ ਬਿਆਨ ਦਰਜ ਕਰਵਾਉਣਗੇ, ਉਸ ਦੇ ਆਧਾਰ ’ਤੇ ਅਗਲੇਰੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।