ਗੜਸ਼ੰਕਰ (ਬਿਊਰੋ)
8 ਜਨਵਰੀ : ਸਰਤਾਜ ਸਿੰਘ ਚਾਹਲ ਆਈ.ਪੀ.ਐਸ/ਐਸ.ਐਸ.ਪੀ ਸਾਹਿਬ ਹੁਸ਼ਿਆਰਪੁਰ ਵਲੋੰ ਨਸ਼ਿਆਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜਨ ਗੜ੍ਹਸ਼ੰਕਰ ਦੀ ਹਦਾਇਤ ਅਨੁਸਾਰ ਕਰਨੈਲ ਸਿੰਘ ਇੰਨ:/ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਦੀ ਨਿਗਰਾਨੀ ਹੇਠ ਐਸ.ਆਈ. ਕੁਲਵਿੰਦਰ ਸਿੰਘ ਚੋਕੀ ਬੀਨੇਵਾਲ ਥਾਣਾ ਗੜ੍ਹਸ਼ੰਕਰ ਦੀ ਪੁਲਿਸ ਪਾਰਟੀ ਨੇ ਪਿੰਡ ਬਾਰਾਪੁਰ ਸਾਇਡ ਤੋਂ ਆ ਰਹੇ ਇੱਕ ਮੋਟਰਸਾਇਕਲ ਮਾਰਕਾ ਅਪਾਚੇ ਨੰਬਰੀ PB-74-A-0695 ਤੇ ਸਵਾਰ ਦੋ ਨੌਜਵਾਨਾਂ ਗੁਰਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਬਾਰਾਪੁਰ ਥਾਣਾ ਗੜਸ਼ੰਕਰ ਅਤੇ ਬਲਕਰਨ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਠਾਣਾ ਨੂੰ ਸੱਕ ਦੀ ਬਿਨ੍ਹਾ ਤੇ ਰੋਕ ਕੇ ਚੈੱਕ ਕਰਨ ਤੇ ਉਹਨਾ ਪਾਸੋਂ ਕ੍ਰਮਵਾਰ 35 ਗ੍ਰਾਮ ਅਤੇ 25 ਗ੍ਰਾਮ ਕੁੱਲ 60 ਗ੍ਰਾਮ ਹੈਰੋਇਨ ਬ੍ਰਾਮਦ ਹੋਣ ਤੇ ਮੁੱਕਦਮਾ ਨੰਬਰ 07 ਮਿਤੀ 07.01.2023 ਅ/ਧ 21-61-85 NDPS ACT ਥਾਣਾ ਗੜਸ਼ੰਕਰ ਦਰਜ ਰਜਿਸਟਰ ਕਰਵਾਇਆ।ਦੋਸ਼ੀਆ ਪਾਸੋ ਡੂੰਘਾਈ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਉਕਤ ਦੋਸ਼ੀਆਨ ਇਹ ਹੈਰੋਇਨ ਕਿਸ ਪਾਸੋ ਖਰੀਦ ਕਰਦੇ ਹਨ ਅਤੇ ਅੱਗੇ ਕਿਹੜੇ ਕਿਹੜੇ ਵਿਅਕਤੀਆਂ ਨੂੰ ਵੇਚਦੇ ਹਨ।








