Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 60 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਪੁਲਿਸ ਅੜਿੱਕੇ

60 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਪੁਲਿਸ ਅੜਿੱਕੇ

ਗੜਸ਼ੰਕਰ (ਬਿਊਰੋ) 

8 ਜਨਵਰੀ :  ਸਰਤਾਜ ਸਿੰਘ ਚਾਹਲ ਆਈ.ਪੀ.ਐਸ/ਐਸ.ਐਸ.ਪੀ ਸਾਹਿਬ ਹੁਸ਼ਿਆਰਪੁਰ ਵਲੋੰ ਨਸ਼ਿਆਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜਨ ਗੜ੍ਹਸ਼ੰਕਰ ਦੀ ਹਦਾਇਤ ਅਨੁਸਾਰ ਕਰਨੈਲ ਸਿੰਘ ਇੰਨ:/ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਦੀ ਨਿਗਰਾਨੀ ਹੇਠ ਐਸ.ਆਈ. ਕੁਲਵਿੰਦਰ ਸਿੰਘ ਚੋਕੀ ਬੀਨੇਵਾਲ ਥਾਣਾ ਗੜ੍ਹਸ਼ੰਕਰ ਦੀ ਪੁਲਿਸ ਪਾਰਟੀ ਨੇ ਪਿੰਡ ਬਾਰਾਪੁਰ ਸਾਇਡ ਤੋਂ ਆ ਰਹੇ ਇੱਕ ਮੋਟਰਸਾਇਕਲ ਮਾਰਕਾ ਅਪਾਚੇ ਨੰਬਰੀ PB-74-A-0695 ਤੇ ਸਵਾਰ ਦੋ ਨੌਜਵਾਨਾਂ ਗੁਰਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਬਾਰਾਪੁਰ ਥਾਣਾ ਗੜਸ਼ੰਕਰ ਅਤੇ ਬਲਕਰਨ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਠਾਣਾ ਨੂੰ ਸੱਕ ਦੀ ਬਿਨ੍ਹਾ ਤੇ ਰੋਕ ਕੇ ਚੈੱਕ ਕਰਨ ਤੇ ਉਹਨਾ ਪਾਸੋਂ ਕ੍ਰਮਵਾਰ 35 ਗ੍ਰਾਮ ਅਤੇ 25 ਗ੍ਰਾਮ ਕੁੱਲ 60 ਗ੍ਰਾਮ ਹੈਰੋਇਨ ਬ੍ਰਾਮਦ ਹੋਣ ਤੇ ਮੁੱਕਦਮਾ ਨੰਬਰ 07 ਮਿਤੀ 07.01.2023 ਅ/ਧ 21-61-85 NDPS ACT ਥਾਣਾ ਗੜਸ਼ੰਕਰ ਦਰਜ ਰਜਿਸਟਰ ਕਰਵਾਇਆ।ਦੋਸ਼ੀਆ ਪਾਸੋ ਡੂੰਘਾਈ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਉਕਤ ਦੋਸ਼ੀਆਨ ਇਹ ਹੈਰੋਇਨ ਕਿਸ ਪਾਸੋ ਖਰੀਦ ਕਰਦੇ ਹਨ ਅਤੇ ਅੱਗੇ ਕਿਹੜੇ ਕਿਹੜੇ ਵਿਅਕਤੀਆਂ ਨੂੰ ਵੇਚਦੇ ਹਨ।