Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing 20 ਗ੍ਰਾਮ ਹੈਰੋਇੰਨ ਸਮੇਤ ਦੋ ਨੌਜਵਾਨਾਂ ਨੂੰ ਪੁਲਿਸ ਨੇ ਦਬੋਚਿਆ

20 ਗ੍ਰਾਮ ਹੈਰੋਇੰਨ ਸਮੇਤ ਦੋ ਨੌਜਵਾਨਾਂ ਨੂੰ ਪੁਲਿਸ ਨੇ ਦਬੋਚਿਆ

ਫਗਵਾੜਾ 5 ਸਤੰਬਰ (ਲਾਲੀ)

: ਐੱਸ.ਐੱਸ.ਪੀ. ਵਤਸਲਾ ਗੁਪਤਾ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਕਪੂਰਥਲਾ ਪੁਲਿਸ ਵੱਲੋਂ ਅਸ਼ੀਸ ਚਾਵਲਾ ਪੁੱਤਰ ਰਜੇਸ਼ ਚਾਵਲਾ ਵਾਸੀ ਗਲੀ ਨੰਬਰ 5 ਫਰੈਡਜ ਕਲੋਨੀ ਜ਼ਿਲ੍ਹਾ ਕਪੂਰਥਲਾ,ਨਰੇਸ਼ ਕੁਮਾਰ ਉਰਫ ਨੇਸ਼ਾ ਪੁੱਤਰ ਹਰਬੰਸ ਲਾਲ ਵਾਸੀ ਢੱਕ ਪੰਡੋਰੀ ਜ਼ਿਲ੍ਹਾ ਕਪੂਰਥਲਾ ਨੂੰ ਕਾਬੂ ਕਰਕੇ ਉਹਨਾਂ ਪਾਸ਼ੋ 20 ਗਰਾਮ ਹੈਰੋਇੰਨ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਰੁਪਿੰਦਰ ਕੌਰ ਭੱਟੀ ਪੁਲਿਸ ਕਪਤਾਨ ਫਗਵਾੜਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਸ.ਐਸ.ਪੀ. ਵਤਸਲਾ ਗੁਪਤਾ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਨਸ਼ੇ ਨੂੰ ਠੱਲ ਪਾਉਣ ਲਈ ਇੱਕ ਸਪੈਸ਼ਲ ਮੁਹਿੰਮ ਤਹਿਤ ਕਪੂਰਥਲਾ ਪੁਲਿਸ ਦੀ ਟੀਮ, ਜਸਪ੍ਰੀਤ ਸਿੰਘ ਉਪ ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ ਦੀ ਨਿਗਰਾਨੀ ਹੇਠ ਬਿਸਮਨ ਸਿੰਘ ਸ਼ਾਹੀ ਇੰਚਾਰਜ ਸੀ.ਆਈ.ਏ. ਸਟਾਫ ਫਗਵਾੜਾ ਸਮੇਤ ਅਮਨਦੀਪ ਨਾਹਰ ਮੁੱਖ ਅਫਸਰ ਥਾਣਾ ਸਦਰ ਫਗਵਾੜਾ ਦੀ ਪੁਲਿਸ ਟੀਮ ਨੇ ਸਪੈਸ਼ਲ ਨਾਕਾਬੰਦੀ ਕੀਤੀ ਹੋਈ ਸੀ ਤਾਂ ਐਕਿਟਵਾ ‘ਤੇ ਸਵਾਰ ਹੋ ਕੇ ਦੋ ਮੋਨੇ ਨੌਜਵਾਨ ਆ ਰਹੇ ਸੀ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਇਕਦਮ ਘਬਰਾ ਕੇ ਪਿੱਛੇ ਨੂੰ ਮੁੜਨ ਲੱਗੇ ਤਾਂ ਪੁਲਿਸ ਪਾਰਟੀ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਅਸ਼ੀਸ ਚਾਵਲਾ ਪੁੱਤਰ ਰਜੇਸ਼ ਚਾਵਲਾ ਵਾਸੀ ਗਲੀ ਨੰਬਰ 5 ਫਰੈਡਜ ਕਲੋਨੀ ਜਿਲਾ ਕਪੂਰਥਲਾ,ਨਰੇਸ਼ ਕੁਮਾਰ ਉਰਫ ਨੇਸ਼ਾ ਪੁੱਤਰ ਹਰਬੰਸ ਲਾਲ ਵਾਸੀ ਢੱਕ ਪੰਡੋਰੀ ਜ਼ਿਲ੍ਹਾ ਕਪੂਰਥਲਾ ਨੂੰ ਕਾਬੂ ਕਰਕੇ ਇਨ੍ਹਾਂ ਪਾਸ਼ੋ 20 ਗਰਾਮ ਹੈਰੋਇੰਨ ਬਰਾਮਦ ਕੀਤੀ ਗਈ l ਦੋਸ਼ੀਆਂ ਨੂੰ ਇੱਕ ਦਿਨ ਦਾ ਪੁਲਿਸ ਰਿਮਾਂਡ ਮਿਲਿਆ ਹੈ l ਰਿਮਾਂਡ ਦੌਰਾਨ ਇਹਨਾਂ ਪਾਸ਼ੋ ਹੋਰ ਵੀ ਆਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ l