Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing 200 ਨਸ਼ੀਲੇ ਕੈਪਸੂਲਾਂ ਸਮੇਤ ਮੋਟਰਸਾਈਕਲ ਸਵਾਰ 2 ਨੌਜਵਾਨ ਪੁਲਿਸ ਅੜਿੱਕੇ

200 ਨਸ਼ੀਲੇ ਕੈਪਸੂਲਾਂ ਸਮੇਤ ਮੋਟਰਸਾਈਕਲ ਸਵਾਰ 2 ਨੌਜਵਾਨ ਪੁਲਿਸ ਅੜਿੱਕੇ

ਗੜਸ਼ੰਕਰ (PPT NEWS ) 

2 ਮਾਰਚ : ਸਰਤਾਜ ਸਿੰਘ ਚਾਹਲ ਆਈ.ਪੀ.ਐਸ. ਐਸ.ਐਸ .ਪੀ ਸਾਹਿਬ ਹੁਸ਼ਿਆਰਪੁਰ ਜੀ ਵਲੋ ਨਸ਼ੇ ਦੇ ਤਸਕਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜਨ ਗੜ੍ਹਸ਼ੰਕਰ ਦੀ ਹਦਾਇਤ ਅਨੁਸਾਰ ਇੰਸਪੈਕਟਰ ਕਰਨੈਲ ਸਿੰਘ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਦੀ ਨਿਗਰਾਨੀ ਹੇਠ ਏ.ਐਸ.ਆਈ. ਉਕਾਰ ਸਿੰਘ ਥਾਣਾ ਗੜ੍ਹਸ਼ੰਕਰ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਦੌਰਾਨ ਪੁਲ ਨਹਿਰ ਨਵਾਂਸ਼ਹਿਰ ਰੋਡ ਗੜ੍ਹਸ਼ੰਕਰ ਤੋ ਨਹਿਰ ਵਾਲੇ ਕੱਚੇ ਰਸਤੇ ਤੋ ਇਕ ਮੋਟਰਸਾਕਿਲ ਮਾਰਕਾ ਟੀ.ਵੀ.ਐਸ ਸਪੋਰਟ ਨੰਬਰੀ PB-24-D-3339 ਪਰ ਸਵਾਰ ਹੋ ਕੇ ਆ ਰਹੇ ਦੋ ਵਿਅਕਤੀਆਂ ਗੁਰਪ੍ਰੀਤ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਸਦਰ ਪੁਰ ਥਾਣਾ ਗੜ੍ਹਸ਼ੰਕਰ ਅਤੇ ਪੰਕਜ ਕੁਮਾਰ ਉਰਫ ਲੰਬ ਪੁੱਤਰ ਰਜਿੰਦਰ ਕੁਮਾਰ ਵਾਸੀ ਭੱਟਾ ਮੁਹੱਲਾ ਵਾਰਡ ਨੰਬਰ 8 ਗੜ੍ਹਸ਼ੰਕਰ ਨੂੰ ਸ਼ੱਕ ਦੀ ਬਿਨ੍ਹਾ ਤੇ ਰੋਕ ਕੇ ਚੈੱਕ ਕਰਨ ਤੇ ਗੁਰਪ੍ਰੀਤ ਸਿੰਘ ਪਾਸੋਂ 110 ਨਸੀਲੇ ਕੈਪਸੂਲ ਅਤੇ ਪੰਕਜ ਕੁਮਾਰ ਪਾਸੋ 90 ਨਸ਼ੀਲੇ ਕੈਪਸੂਲ ਬਰਾਮਦ ਹੋਣ ਤੇ ਮੁੱਕਦਮਾ ਨੰਬਰ 25 ਮਿਤੀ 01-03- 2023 ਅ/ਧ 22-61-85 NDPS ACT ਥਾਣਾ ਗੜਸ਼ੰਕਰ ਦਰਜ ਰਜਿਸਟਰ ਕਰਵਾ ਕੇ ਗ੍ਰਿਫਤਾਰ ਕੀਤਾ ਅਤੇ ਦੋਸ਼ੀਆ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ ਕਿ ਉਕਤ ਦੋਸ਼ੀ ਇਹ ਨਸ਼ੀਲੇ ਕੈਪਸੂਲ ਕਿਸ ਪਾਸੋ ਖਰੀਦ ਕਰਦੇ ਹਨ ਅਤੇ ਅੱਗੇ ਕਿਹੜੇ ਕਿਹੜੇ ਵਿਅਕਤੀਆ ਨੂੰ ਵੇਚਦੇ ਹਨ ।