Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ’ਚ 8.19 ਕਰੋੜ ਰੁਪਏ ਦੀ ਲਾਗਤ ਨਾਲ ਲੱਗਣਗੇ 21 ਸਿੰਚਾਈ ਟਿਊਬਵੈਲ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ’ਚ 8.19 ਕਰੋੜ ਰੁਪਏ ਦੀ ਲਾਗਤ ਨਾਲ ਲੱਗਣਗੇ 21 ਸਿੰਚਾਈ ਟਿਊਬਵੈਲ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ(ਬਿਊਰੋ) 

–ਕੈਬਨਿਟ ਮੰਤਰੀ ਨੇ ਪਿੰਡ ਪਟਿਆੜੀਆਂ ਤੇ ਠਰੋਲੀ ’ਚ 60 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਵਾਈ ਸ਼ੁਰੂਆਤ

3 ਜਨਵਰੀ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸੰਕਰ ਜਿੰਪਾ ਨੇ ਕਿਹਾ ਕਿ ਕਿਸਾਨਾਂ ਨੂੰ ਫ਼ਸਲਾਂ ਦੀ ਸਿੰਚਾਈ ਲਈ ਪਾਣੀ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਵਿਚੋਂ ਇਕ ਹੈ, ਜਿਸ ਲਈ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਹ ਅੱਜ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਪਿੰਡ ਪਟਿਆੜੀਆਂ ਤੇ ਠਰੋਲੀ ਵਿਚ 60 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਦੋ ਸਿੰਚਾਈ ਟਿਊਬਵੈਲਾਂ ਦੇ ਕੰਮ ਦੀ ਸ਼ੁਰੂਆਤ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟਿਊਬਵੈਲਾਂ ਦੇ ਸ਼ੁਰੂ ਹੋਣ ਨਾਲ ਕਿਸਾਨਾਂ ਦੇ ਕਰੀਬ 250 ਏਕੜ ਰਕਬੇ ਨੂੰ ਸਿੰਚਾਈ ਹੋਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਲਿਮਟਡ ਵਲੋਂ ਜ਼ਿਲ੍ਹੇ ਵਿਚ 178 ਨਵੇਂ ਤੇ ਬਦਲਵੇਂ ਟਿਊਬਵੈਲ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿਚੋਂ 21 ਟਿਊਬਵੈਲ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿਚ ਲਗਾਏ ਜਾਣੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਟਿਊਬਵੈਲਾਂ ਨੂੰ ਲਗਾਉਣ ਵਿਚ 8.19 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ 21 ਟਿਊਬਵੈਲਾਂ ਤਹਿਤ ਕਰੀਬ 53 ਕਿਲੋਮੀਟਰ ਅੰਡਰ ਗਰਾਊਂਡ ਪਾਈਪ ਲਾਈਨ ਵਿਛਾਈ ਜਾਵੇਗੀ, ਜਿਸ ਨਾਲ ਕਰੀਬ 2625 ਏਕੜ ਰਕਬੇ ਨੂੰ ਸਿੰਚਾਈ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੇ ਅੰਨ ਭੰਡਾਰ ਵਿਚ ਵਾਧਾ ਹੋਵੇਗਾ ਅਤੇ ਸਬੰਧਤ ਕਿਸਾਨਾਂ ਦੀ ਆਰਥਿਕ ਸਥਿਤੀ ਵੀ ਮਜ਼ਬੂਤ ਹੋਵੇਗੀ। ਉਨ੍ਹਾਂ ਇਸ ਦੌਰਾਨ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਹੋਰ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ।