Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 21 ਮਾਰਚ ਸ਼ਾਮ 6 ਵਜੇ ਤੋਂ 22 ਮਾਰਚ ਸ਼ਾਮ 6 ਵਜੇ ਤੱਕ ਟਿੱਪਰ/ਟਰੱਕਾਂ ਦੀ ਆਵਾਜਾਈ ‘ਤੇ ਮੁਕੰਮਲ ਪਾਬੰਦੀ

21 ਮਾਰਚ ਸ਼ਾਮ 6 ਵਜੇ ਤੋਂ 22 ਮਾਰਚ ਸ਼ਾਮ 6 ਵਜੇ ਤੱਕ ਟਿੱਪਰ/ਟਰੱਕਾਂ ਦੀ ਆਵਾਜਾਈ ‘ਤੇ ਮੁਕੰਮਲ ਪਾਬੰਦੀ

ਹੁਸ਼ਿਆਰਪੁਰ, 21 ਮਾਰਚ (ਪ੍ਰਾਈਮ ਪੰਜਾਬ ਟਾਈਮਜ) 

ਜੇਜੋਂ ਤੋਂ ਮਾਹਿਲਪੁਰ ਰੋਡ, ਨੰਗਲ ਤੋਂ ਗੜ੍ਹਸ਼ੰਕਰ ਰੋਡ ਤੇ ਗੜ੍ਹਸ਼ੰਕਰ ਰੋਡ ਤੋਂ ਸ੍ਰੀ ਅਨੰਦਪੁਰ ਸਾਹਿਬ ਰੋਡ ‘ਤੇ ਟਿੱਪਰਾਂ ਦੀ ਆਵਾਜਾਈ ‘ਤੇ ਪਾਬੰਦੀ ਰਹੇਗੀ

 : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇਥੇ ਹੁਕਮ ਜਾਰੀ ਕਰਦਿਆਂ 22 ਮਾਰਚ ਨੂੰ ਮਾਹਿਲਪੁਰ ਵਿਖੇ ਹੋਣ ਵਾਲੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੈਸ਼ਨਲ ਮੈਰਾਥਨ ਦੇ ਮੱਦੇਨਜ਼ਰ ਟਿੱਪਰਾਂ ਦੀ ਆਵਾਜਾਈ ‘ਤੇ ਪਾਬੰਦੀ ਲਾਈ ਹੈ। ਡਿਪਟੀ ਕਮਿਸ਼ਨਰ ਵਲੋਂ ਜਾਰੀ ਹੁਕਮਾਂ ਅਨੁਸਾਰ ਇਹ ਪਾਬੰਦੀ 21 ਮਾਰਚ ਸ਼ਾਮ 6 ਵਜੇ ਤੋਂ 22 ਮਾਰਚ ਸ਼ਾਮ 6 ਵਜੇ ਤੱਕ ਲਾਗੂ ਰਹੇਗੀ।

ਜਾਰੀ ਹੁਕਮਾਂ ਅਨੁਸਾਰ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਮਾਹਿਲਪੁਰ ਤੋਂ ਸ਼ੁਰੂ ਹੋਣ ਵਾਲੀ ਨੈਸ਼ਨਲ ਮੈਰਾਥਨ ਵਿਚ ਵੱਖ-ਵੱਖ ਕੈਬਨਿਟ ਮੰਤਰੀ, ਐਮ.ਐਲ.ਏਜ਼, ਵੀ.ਆਈ.ਪੀਜ਼ ਅਤੇ ਰਾਜ ਪੱਧਰੀ ਐਥਲੀਟ ਸ਼ਾਮਲ ਹੋ ਰਹੇ ਹਨ ਜਿਸ ਦੇ ਮੱਦੇਨਜ਼ਰ ਟਿੱਪਰਾਂ ਦੀ ਆਵਾਜਾਈ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀ ਜੇਜੋਂ ਤੋਂ ਮਾਹਿਲਪੁਰ ਰੋਡ, ਨੰਗਲ ਤੋਂ ਗੜ੍ਹਸ਼ੰਕਰ ਰੋਡ ਅਤੇ ਗੜ੍ਹਸ਼ੰਕਰ ਰੋਡ ਤੋਂ ਸ੍ਰੀ ਅਨੰਦਪੁਰ ਸਾਹਿਬ ਰੋਡ ‘ਤੇ ਲਾਗੂ ਰਹੇਗੀ ਅਤੇ ਇਨ੍ਹਾਂ ਰੂਟਾਂ ‘ਤੇ ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰਾਂ/ਟਰੱਕਾਂ ਦੀ ਆਵਾਜਾਈ ‘ਤੇ ਮਨਾਹੀ ਹੈ।