Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 21 ਨੂੰ ਮਨਾਏ ਜਾਣ ਵਾਲੇ ਅੰਤਰਰਾਸ਼ਟਰੀ ਯੋਗ ਦਿਵਸ ਦੀਆਂ ਤਿਆਰੀਆਂ ਮੁਕੰਮਲ – ਕੋਮਲ ਮਿੱਤਲ

21 ਨੂੰ ਮਨਾਏ ਜਾਣ ਵਾਲੇ ਅੰਤਰਰਾਸ਼ਟਰੀ ਯੋਗ ਦਿਵਸ ਦੀਆਂ ਤਿਆਰੀਆਂ ਮੁਕੰਮਲ – ਕੋਮਲ ਮਿੱਤਲ

ਹੁਸ਼ਿਆਰਪੁਰ, 19 ਜੂਨ (PPT NEWS) 

–ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਕਰਨਗੇ ਸ਼ਿਰਕਤ
–ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸਮਾਗਮ ’ਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦੀ ਕੀਤੀ ਅਪੀਲ

: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ 21 ਜੂਨ ਨੂੰ 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਪੁਲਿਸ ਲਾਈਨ ਗਰਾਊਂਡ ਵਿਖੇ ‘ਯੋਗਾ ਫਾਰ ਸੈਲਫ ਐਂਡ ਸੁਸਾਇਟੀ’ ਥੀਮ ਤਹਿਤ ਕਰਵਾਏ ਜਾ ਰਹੇ ਇਸ ਸਮਾਗਮ ਵਿਚ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਪਹਿਲਾਂ ਤੋਂ ਹੀ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਮਾਗਮ ਦੇ ਨੋਡਲ ਅਫ਼ਸਰ-ਕਮ-ਆਯੂਰਵੈਦਿਕ ਮੈਡੀਕਲ ਅਫ਼ਸਰ ਡਾ. ਹਰੀਸ਼ ਭਾਟੀਆ ਨਿੱਜੀ ਤੌਰ ’ਤੇ ਪ੍ਰੋਗਰਾਮ ਦੀਆਂ ਤਿਆਰੀਆਂ ਦੀ ਸਮੀਖਿਆ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਲਾਈਨ ਵਿਚ ਜ਼ਿਲ੍ਹਾ ਪੱਧਰੀ ਯੋਗ ਦਿਵਸ ਮੌਕੇ ਵੱਖ-ਵੱਖ ਟ੍ਰੇਨਰਾਂ ਵੱਲੋਂ ਯੋਗ ਕਰਵਾਇਆ ਜਾਵੇਗਾ ਅਤੇ ਯੋਗ ਆਸਣ ਦੇ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਪੁਲਿਸ ਵਿਭਾਗ, ਕਾਲਜਾਂ ਦੇ ਵਿਦਿਆਰਥੀਆਂ, ਯੂਥ ਕਲੱਬਾਂ ਦੇ ਮੈਂਬਰਾਂ ਸਮੇਤ ਸਮੂਹ ਵਿਭਾਗਾਂ ਦੇ ਮੁਖੀਆਂ ਅਤੇ ਯੋਗ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ 21 ਜੂਨ 2024 ਨੂੰ ਸਵੇਰੇ 6 ਵਜੇ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਯੋਗ ਦਿਵਸ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਿਰਕਤ ਕਰਨ। ਉਨ੍ਹਾਂ ਕਿਹਾ ਕਿ ਯੋਗ ਦਿਵਸ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੇ ਲੋਕ ਟੀ-ਸ਼ਰਟ/ਕੁੜਤਾ ਅਤੇ ਲੋਅਰ/ਪਜ਼ਾਮਾ ਆਦਿ ਪਹਿਨ ਕੇ ਆਉਣ।