Prime Punjab Times

Latest news
ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ
ADVERTISEMENT
You are currently viewing 210 ਕੈਪਸੂਲਾਂ ਸਮੇਤ ਇੱਕ ਨੌਜਵਾਨ ਪੁਲਸ ਅੜਿੱਕੇ

210 ਕੈਪਸੂਲਾਂ ਸਮੇਤ ਇੱਕ ਨੌਜਵਾਨ ਪੁਲਸ ਅੜਿੱਕੇ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ) 

1 ਅਪ੍ਰੈਲ : 210 ਕੈਪਸੂਲਾਂ ਸਮੇਤ ਇੱਕ ਨੌਜਵਾਨ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਪਰਮਜੀਤ ਸਿੰਘ ਉਰਫ ਅਮਨ ਪੁੱਤਰ ਲਖਵੀਰ ਸਿੰਘ ਵਾਸੀ ਕੈਰੋ ਥਾਣਾ ਪੱਟੀ ਜਿਲਾ ਤਰਨਤਾਰਨ ਵਜੋਂ ਹੋਈ ਹੈ।

ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ, ਸਰਬਜੀਤ ਸਿੰਘ ਐਸ.ਪੀ ਤਫਤੀਸ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸਾ ਅਨੁਸਾਰ ਨਸ਼ਾ ਤਸਕਰਾਂ ਖਿਲਾਫ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਅਤੇ ਕੁਲਵੰਤ ਸਿੰਘ ਡੀ.ਐਸ.ਪੀ ਸਬ ਡਵੀਜ਼ਨ ਟਾਂਡਾ ਦੀਆਂ ਹਦਾਇਤਾਂ ਅਨੁਸਾਰ ਅਤੇ ਇੰਸਪੈਕਟਰ ਸਤਵਿੰਦਰ ਸਿੰਘ ਧਾਲੀਵਾਲ ਮੁੱਖ ਅਫਸਰ ਥਾਣਾ ਗੜਦੀਵਾਲ ਦੀ ਨਿਗਰਾਨੀ ਅਧੀਨ ਐਸ.ਆਈ ਸਤਪਾਲ ਸਿੰਘ ਸਮੇਤ ਪੁਲਿਸ ਪਾਰਟੀ ਗੜਦੀਵਾਲਾ ਤੇ ਮਾਨਗੜ ਨੂੰ ਜਾ ਰਹੇ ਸਨ ਤਾਂ ਜਦ ਪੁਲਿਸ ਮਾਨਗੜ ਪ੍ਰਾਇਮਰੀ ਸਕੂਲ ਮਾਨਗੜ ਥੋੜਾ ਅੱਗੇ ਪੁੱਜੀ ਤਾਂ ਸਾਹਮਣੇ ਤੋਂ ਇੱਕ ਮੋਨਾ ਨੌਜਵਾਨ ਕੱਚੇ ਰਸਤੇ ਖੜਾ ਦਿਖਾਈ ਦਿੱਤਾ ਜਿਸ ਨੂੰ ਸੱਕ ਦੀ ਬਿਨਾਹ ਤੇ ਐਸ.ਆਈ ਸਤਪਾਲ ਸਿੰਘ ਨੇ ਪੁਲਿਸ ਪਾਰਟੀ ਦੀ ਸਹਾਇਤਾ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਜਿਨ੍ਹਾਂ ਨੇ ਆਪਣਾ ਨਾਮ ਪਰਮਜੀਤ ਸਿੰਘ ਉਰਫ ਅਮਨ ਪੁੱਤਰ ਲਖਵੀਰ ਸਿੰਘ ਵਾਸੀ ਕੈਰੋ ਥਾਣਾ ਪੱਟੀ ਜਿਲਾ ਤਰਨਤਾਰਨ ਦੱਸਿਆ। ਜਿਸ ਦੇ ਪਹਿਲੇ ਹੋਏ ਪਜਾਮਾ ਲੇਅਰ ਰੰਗ ਕਾਲਾ ਦੀ ਸੱਜੀ ਵਿੱਚੋਂ ਪਾਰਦਰਸ਼ੀ ਮੋਮੀ ਲਿਫਾਫਾ ਬਰਾਮਦ ਹੋਇਆ। ਜਿਸ ਦੀ ਗਿਣਤੀ ਕਰਨ ਤੇ ਉਸ ਵਿੱਚੋਂ 210 ਕੈਂਪਸੂਲ ਰੰਗ ਹਰਾ ਬਰਾਮਦ ਹੋਏ। ਜਿਨ੍ਹਾਂ ਤੇ ਮੁਕੱਦਮਾ ਨੰਬਰ 33 ਮਿਤੀ 30-4-2023 ਅ/ ਧ 22-61-85 NDPS Act ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀ ਉਕਤ ਮੁਕਦਮਾ ਨੰਬਰ 02 ਮਿਤੀ 7-01-21123 ਅੱਧ 22/29-61-85 NDPS ACT ਥਾਣਾ ਗੜਦੀਵਾਲਾ ਵਿੱਚ ਵੀ ਲੋੜੀਂਦਾ ਸੀ ਜਿਸ ਨੂੰ ਉਕਤ ਮੁੱਕਦਮਾ ਵਿੱਚ ਸਿਫਤਾਰ ਕੀਤਾ ਗਿਆ।