Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 217ਵਾਂ…

ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 217ਵਾਂ…

ਹੁਸ਼ਿਆਰਪੁਰ /ਸਰਾਭਾ ( ਤਰਸੇਮ ਦੀਵਾਨਾ )

ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 217ਵਾਂ ਦਿਨ ਪਿੰਡ ਰਕਬਾ ਨੇ ਭਰੀ ਹਾਜ਼ਰੀ

ਸਰਕਾਰ ਵੱਲੋਂ ਸ਼ਹੀਦ ਸਰਾਭਾ ਮਾਰਗ ਵੱਲ ਧਿਆਨ ਨਾ ਦੇਣ ਤੇ 30 ਦਸੰਬਰ ਨੂੰ ਫੂਕਾਂਗੇ ਪੰਜਾਬ ਸਰਕਾਰ ਦਾ ਪੁਤਲਾ

25 ਸਤੰਬਰ :  ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਮੋਰਚਾ ਭੁੱਖ ਹਡ਼ਤਾਲ ਦੇ 217ਵਾਂ ਦਿਨ ਪੂਰਾ ਹੋਇਆ। ਜਸਪਾਲ ਸਿੰਘ ਹੇਰਾਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੋਰਚੇ ‘ਚ ਅੱਜ ਸਹਿਯੋਗੀ ਪਿੰਡ ਰਕਬਾ ਤੋਂ ਸਿੱਖ ਚਿੰਤਕ ਕੌਂਸਲ ਮਾਸਟਰ ਦਰਸ਼ਨ ਸਿੰਘ ਰਕਬਾ,ਸੁਰਿੰਦਰ ਸਿੰਘ ਸੋਨੀ ਰਕਬਾ,ਦਰਸ਼ਨ ਸਿੰਘ ਰਕਬਾ ਰੇੜੂਆਂ ਦੇ,ਬਾਬਾ ਬੰਤ ਸਿੰਘ ਆਦਿ ਬਲਦੇਵ ਸਿੰਘ ਦੇਵ ਸਰਾਭਾ ਨਾਲ ਭੁੱਖ ਹਡ਼ਤਾਲ ਤੇ ਬੈਠੇ। ਪੱਤਰਕਾਰਾਂ ਨਾਲ ਗੱਲਬਾਤ ਸਾਂਝੀ ਕਰਦਿਆਂ ਸਿੱਖ ਚਿੰਤਕ ਕੌਂਸਲ ਮਾਸਟਰ ਦਰਸ਼ਨ ਸਿੰਘ ਰਕਬਾ ਨੇ ਆਖਿਆ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਨੇ ਆਨੰਦਪੁਰ ਸਾਹਿਬ ਦੀ ਧਰਤੀ ਤੇ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ‘ਚ ਪੰਜ ਸਿਰਾਂ ਦੀ ਮੰਗ ਕੀਤੀ । ਗੁਰੂ ਦੇ ਪਿਆਰ ‘ਚ ਭਿੱਜੇ ਪੰਜ ਪਿਆਰੇ ਉੱਠ ਕੇ ਦਸਮੇਸ਼ ਪਿਤਾ ਜੀ ਨੂੰ ਆਪਣਾ ਸੀਸ ਭੇਟ ਕੀਤਾ ।ਗੁਰੂ ਦਸਮੇਸ਼ ਪਿਤਾ ਨੇ ਪੰਜਾਂ ਪਿਆਰਿਆਂ ਨੂੰ ਅੰਮ੍ਰਿਤ ਦੀ ਪਾਹੁਲ ਛਕਾ ਕੇ ਗਿੱਦੜੋਂ ਸ਼ੇਰ ਬਣਾਇਆ । ਜੋ ਅੱਜ ਸਿੰਘ ਕਰੋੜਾਂ ਦੇ ਇਕੱਠ ਵਿੱਚ ਖੜ੍ਹਾ ਅਲੱਗ ਦਿਖਾਈ ਦਿੰਦਾ ।ਜਦ ਕਿ ਗੁਰੂ ਦਾ ਬੱਬਰ ਸ਼ੇਰ ਸਿੰਘ ਜਾਤ ਪਾਤ ਊਚ ਨੀਚ ਵਹਿਮਾਂ ਭਰਮਾਂ ਤੋਂ ਉੱਪਰ ਉੱਠ ਕੇ ਗੁਰੂ ਦੀ ਮੌਜ ‘ਚ ਰਹਿ ਕੇ ਆਪਣੀ ਜ਼ਿੰਦਗੀ ਬਸਰ ਕਰਦਾ ਹਨ । ਪਰ ਕੁਝ ਗੰਦੀ ਸੋਚ ਰੱਖਣ ਵਾਲੇ ਲੋਕ ਸਰਦਾਰਾਂ ਦੀਆਂ ਦਸਤਾਰਾਂ ਲਾਹੁਣ ਅਤੇ ਸਿੰਘ ਮਿਟਾਉਣ ਦੇ ਸੁਪਨੇ ਪਾਲੀ ਬੈਠੇ ਨੇ ਜਦ ਕੇ ਉਹ ਭੁੱਲ ਗਏ ਕਿ ਜੋ ਖਾਲਸਾ ਆਪਣਾ ਸੀਸ ਭੇਟ ਕਰ ਕੇ ਸਜਿਆ ਹੋਵੇ ਉਹਨੂੰ ਮੌਤ ਦਾ ਕੀ ਭੈਅ । ਫੇਰ ਉਨ੍ਹਾਂ ਸਿੱਖ ਵਿਰੋਧੀ ਸੋਚ ਰੱਖਣ ਵਾਲੇ ਪਾਪੀਆਂ ਨੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਕਰਵਾਉਣੀਆਂ ਸ਼ੁਰੂ ਕੀਤੀਆਂ ਜਿਸ ਨਾਲ ਸਿੱਖਾਂ ਦੇ ਕੋਮਲ ਹਿਰਦੇ ਝੰਜੋੜੇ ਗਏ। ਉਹ ਸਮੇਂ ਦੀਆਂ ਸਰਕਾਰਾਂ ਤੋਂ ਇਹ ਮੰਗ ਕਰਦੇ ਰਹੇ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਕਰਨ ਵਾਲੇ ਪਾਪੀਆਂ ਨੂੰ ਸਜ਼ਾਵਾਂ ਦਿਓ ਪਰ ਸਰਕਾਰਾਂ ਗੰਦੀ ਰਾਜਨੀਤੀ ਕਰ ਕੇ ਸਿੱਖਾਂ ਨੂੰ ਟਾਲ ਮਟੋਲ ਕਰਦੀਆਂ ਰਹਿੰਦੀਆਂ ਨੇ ਪਰ ਇਨਸਾਫ਼ ਨਹੀਂ ਦਿੰਦੀਆਂ । ਅੱਜ ਪੂਰੇ ਪੰਜਾਬ ਦੀ ਧਰਤੀ ਤੇ ਰੋਸ ਮੁਜ਼ਾਹਰੇ, ਰੈਲੀਆਂ,ਮੋਰਚੇ ਲਾ ਕੇ ਸਿੱਖ ਇਹ ਮੰਗ ਕਰਦੇ ਨੇ ਕਿ ਸਮੁੱਚੀ ਸਿੱਖ ਕੌਮ ਦੇ ਹੱਕੀ ਮੰਗਾਂ ਪੂਰੀਆਂ ਕੀਤੀਆਂ ਜਾਣ ਪਰ ਸਰਕਾਰਾਂ ਫੋਕੀ ਲੈਕਚਰਬਾਜ਼ੀ ਕਰਨ ਤੋਂ ਸਿਵਾਏ ਕੁਝ ਵੀ ਨਹੀਂ ਕਰ ਰਹੀਆਂ ।ਉਨ੍ਹਾਂ ਅੱਗੇ ਆਖਿਆ ਕਿ ਅਸੀਂ ਸਰਾਭਾ ਪੰਥਕ ਮੋਰਚੇ ਤੋਂ ਹਰ ਵਾਰ ਤਰ੍ਹਾਂ ਅਪੀਲ ਕਰਦੇ ਹਾਂ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਜਲਦ ਰਿਹਾਅ ਕਰਵਾਉਣ ਲਈ ਅਤੇ ਸਿੱਖ ਕੌਮ ਦੀਆਂ ਹੋਰ ਮੰਗਾਂ ਜਲਦ ਮਨਵਾਉਣ ਲਈ ਇਕਜੁੱਟ ਹੋ ਕੇ ਮੋਰਚੇ ‘ਚ ਹਾਜ਼ਰੀ ਭਰੋ। ਸਿੱਖ ਕੇਸਰੀ ਨਿਸ਼ਾਨ ਸਾਹਿਬ ਥੱਲੇ ਇਕੱਠੇ ਹੋਣ ਤਾਂ ਜੋ ਸਮੁੱਚੀ ਕੌਮ ਦੀਆਂ ਹੱਕੀ ਮੰਗਾਂ ਜਲਦ ਫ਼ਤਹਿ ਕਰਵਾ ਸਕੀਏ ।ਬਾਕੀ ਜ਼ਰੂਰੀ ਕੰਮ ਤਾਂ ਸਭ ਸੰਗਤਾਂ ਨੂੰ ਹੈ ਪਰ ਬਾਣੀ ਦੀ ਬੇਅਦਬੀ ਕਰਨ ਵਾਲੇ ਨੂੰ ਸਜ਼ਾਵਾਂ ਦਿਵਾਉਣ ਤੋਂ ਵੱਡਾ ਕੋਈ ਕੰਮ ਨਹੀਂ। ਇਸ ਲਈ ਘਰਾਂ ਤੋਂ ਬਾਹਰ ਨਿਕਲੋ ਹੱਕਾਂ ਲਈ ਚੱਲ ਰਹੇ ਸੰਘਰਸ਼ਾਂ ਦਾ ਹਿੱਸਾ ਬਣੋ ਤਾਂ ਜੋ ਸਾਡੀ ਕੌਮ ਦੇ ਜੁਝਾਰੂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਕੇ ਅੱਜ ਵੀ ਜੇਲ੍ਹਾਂ ‘ਚ ਆਪਣੀ ਜ਼ਿੰਦਗੀ ਬਤੀਤ ਕਰ ਰਹੇ ਨੇ ਉਨ੍ਹਾਂ ਨੂੰ ਜਲਦ ਰਿਹਾਅ ਕਰਵਾ ਸਕੀਏ । ਆਖ਼ਰ ਵਿੱਚ ਉਨ੍ਹਾਂ ਨੇ ਆਖਿਆ ਕਿ ਸਰਾਭਾ ਪੰਥਕ ਮੋਰਚਾ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਦੀ ਖ਼ਸਤਾ ਹਾਲਤ ਨੂੰ ਦੇਖ ਕੇ ਇਹ ਫ਼ੈਸਲਾ ਕੀਤਾ ਕਿ ਮੌਜੂਦਾ ਪੰਜਾਬ ਸਰਕਾਰ ਦਾ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਵੱਲ ਕੋਈ ਧਿਆਨ ਨਹੀਂ। ਇਸ ਲਈ ਮਿਤੀ 30 ਸਤੰਬਰ ਦਿਨ ਸ਼ੁੱਕਰਵਾਰ ਨੂੰ ਠੀਕ 11 ਵਜੇ ਸ਼ਹੀਦ ਸਰਾਭਾ ਚੌਂਕ ਵਿਖੇ ਪੰਥਕ ਮੋਰਚਾ ਸਥਾਨ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ। ਸੁੱਤੀਆਂ ਸਰਕਾਰਾਂ ਨੂੰ ਜਗਾਉਣ ਲਈ ਦਿੱਤੇ ਪ੍ਰੋਗਰਾਮ ਮੁਤਾਬਕ ਜ਼ਰੂਰ ਪਹੁੰਚੋ । । ਇਸ ਮੌਕਾ ਖਜ਼ਾਨਚੀ ਪਰਵਿੰਦਰ ਸਿੰਘ ਟੂਸੇ,ਮਿਸਤਰੀ ਤਰਸੇਮ ਸਿੰਘ ਸਰਾਭਾ ਗੁਰਪ੍ਰੀਤ ਸਿੰਘ ਗੋਪੀ ਸਰਾਭਾ, ਭਿੰਦਰ ਸਿੰਘ ਬਿੱਲੂ ਸਰਾਭਾ, ਬਲੌਰ ਸਿੰਘ ਸਰਾਭਾ,ਅੱਛਰਾ ਸਿੰਘ ਸਰਾਭਾ,ਹਰਜੀਤ ਸਿੰਘ ਪੱਪੂ ਸਰਾਭਾ, ਹਰਬੰਸ ਸਿੰਘ ਹਿੱਸੋਵਾਲ, ਭੋਲਾ ਸਿੰਘ ਸਰਾਭਾ,ਤੇਜਾ ਸਿੰਘ ਟੂਸੇ,ਸਾਬਕਾ ਸਰਪੰਚ,ਮੇਵਾ ਸਿੰਘ ਸਰਾਭਾ,ਬੰਤ ਸਿੰਘ ਸਰਾਭਾ ਆਦਿ ਹਾਜ਼ਰੀ ਭਰੀ।

error: copy content is like crime its probhihated