Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing 22 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਅਤੇ 58 ਹਜਾਰ ਰੁਪਏ ਡੱਰਗ ਮਨੀ ਸਮੇਤ ਇੱਕ ਵਿਅਕਤੀ ਆਇਆ ਪੁਲਿਸ ਅੜਿੱਕੇ

22 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਅਤੇ 58 ਹਜਾਰ ਰੁਪਏ ਡੱਰਗ ਮਨੀ ਸਮੇਤ ਇੱਕ ਵਿਅਕਤੀ ਆਇਆ ਪੁਲਿਸ ਅੜਿੱਕੇ

ਮੁਕੇਰੀਆਂ / ਦਸੂਹਾ (ਚੌਧਰੀ) 

15 ਜੂਨ : 22 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਅਤੇ 58 ਹਜਾਰ ਰੁਪਏ ਡੱਰਗ ਮਨੀ ਸਮੇਤ ਇੱਕ ਵਿਅਕਤੀ ਨੂੰ ਮੁਕੇਰੀਆਂ ਪੁਲਿਸ ਨੇ ਕੀਤਾ ਕਾਬੂ ਹੈ। ਮੁਲਜ਼ਮ ਦੀ ਪਛਾਣ ਸ਼ਮੀਰ ਕੁਮਾਰ ਪੁੱਤਰ ਮੋਹਨ ਸਿੰਘ ਵਾਸੀ ਨੋਸ਼ਹਿਰਾ ਪੱਤਣ ਥਾਣਾ ਮੁਕੇਰੀਆ ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਮੁਤਾਬਿਕ ਏ.ਐਸ.ਆਈ ਸੁਖਦੇਵ ਸਿੰਘ ਸਮੇਤ ਪੁਲਿਸ ਪਾਰਟੀ ਬਰਾਏ ਨਾਕਾ ਬੰਦੀ ਨੌਸ਼ਹਿਰਾ ਪੱਤਣ ਨੂੰ ਜਾ ਰਹੇ ਸੀ ਤਾਂ ਇੱਕ ਮੋਨਾ ਵਿਅਕਤੀ ਸਾਹਮਣੇ ਤੋਂ ਇੱਕ ਬੋਰਾ ਪਲਾਸਟਿਕ ਸਿਰ ਤੇ ਚੁੱਕੀ ਆਉਦਾ ਦਿਖਾਈ ਦਿੱਤਾ ਅਤੇ ਜਿਸ ਨੇ ਸੱਜੇ ਹੱਥ ਵਿੱਚ ਕਾਲੇ ਰੰਗ ਦਾ ਮੋਮੀ ਲਿਫਾਫਾ ਫੜਿਆ ਹੋਇਆ ਸੀ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਲੱਗਾ। ਜਿਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਸ਼ਮੀਰ ਕੁਮਾਰ ਪੁੱਤਰ ਮੋਹਨ ਸਿੰਘ ਵਾਸੀ ਨੋਸ਼ਹਿਰਾ ਪੱਤਣ ਥਾਣਾ ਮੁਕੇਰੀਆ ਦੱਸਿਆ। ਜਿਸ ਦੇ ਸਿਰ ਵਿੱਚ ਚੁੱਕੇ ਵਜਨਦਾਰ ਬੋਰਾ ਪਲਾਸਟਿਕ ਦੀ ਤਾਲਸ਼ੀ ਕਰਨ ਤੇ ਉਸ ਵਿੱਚੋਂ 22 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਅਤੇ ਕਾਲੇ ਰੰਗ ਦੇ ਲਿਫਾਫੇ ਦੀ ਤਲਾਸ਼ੀ ਕਰਨ ਤੇ ਉਸ ਵਿੱਚੋਂ 58000/- ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਜਿਸ ਤੇ ਮੁਕੱਦਮਾ ਦਰਜ ਕੀਤਾ ਗਿਆ।