Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing *24 ਬੋਤਲਾਂ ਨਜਾਇਜ ਸਰਾਬ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ*

*24 ਬੋਤਲਾਂ ਨਜਾਇਜ ਸਰਾਬ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ*

ਟਾਂਡਾ / ਦਸੂਹਾ (ਚੌਧਰੀ) 

23 ਅਕਤੂਬਰ : 24 ਬੋਤਲਾਂ ਨਜਾਇਜ ਸਰਾਬ ਸਮੇਤ ਇੱਕ ਨੌਜਵਾਨ ਨੂੰ ਟਾਂਡਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮ ਦੀ ਪਛਾਣ ਜੋਗਿੰਦਰ ਸਿੰਘ ਉਰਫ ਕਾਲਾ ਸਿੰਘ ਪੁੱਤਰ ਸੋਕੀਨ ਸਿੰਘ ਵਾਸੀ ਧੁੱਪ ਸੜੀ ਤੂਰ ਥਾਣਾ ਭਿੰਡੀ ਸੈਦਾ ਜਿਲਾ ਅੰਮ੍ਰਿਤਸਰ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਉਂਕਾਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਨੇ ਦੱਸਿਆ ਕਿ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸ਼੍ਰੀ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਨੇ ਜਿਲੇ ਅੰਦਰ ਮਾੜੇ ਅਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ ਜਿਸ ਤਹਿਤ ਸਰਬਜੀਤ ਸਿੰਘ ਬਹਿਆ ਐਸ ਪੀ ਇੰਨਵੈਸੀਗੇਸ਼ਨ ਹੁਸਿਆਰਪੁਰ ਕੁਲਵੰਤ ਸਿੰਘ ਡੀ.ਐਸ.ਪੀ ਸਬ ਡਵੀਜਨ ਟਾਂਡਾ ਦੀ ਅਗਵਾਹੀ ਵਿਚ ਥਾਣਾ ਟਾਂਡਾ ਦੇ ਅਧੀਨ ਆਉਦੇ ਏਰੀਆ ਵਿਚ ਨਸ਼ਾ ਸਪਲਾਈ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਨ ਲਈ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ।

ਮਿਤੀ 22-10-2023 ਨੂੰ ਏ.ਐਸ.ਆਈ ਰਾਜਵਿੰਦਰ ਸਿੰਘ ਇੰਚਾਰਜ ਚੌਕੀ ਬਸਤੀ ਬੋਹੜਾ ਥਾਂਣਾ ਟਾਂਡਾ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇ ਵੱਡੀ ਸਫਲਤਾ ਹਾਸਲ ਹੋਈ ਜਦੋ ਦੋਰਾਨੇ ਨਾਕਾ ਬੰਦੀ ਰੜਾ ਬਰਿਜ ਤੋ ਇਕ ਵਿਆਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਜਾਇਜ ਸ਼ਰਾਬ ਬ੍ਰਾਮਦ ਕੀਤੀ ਜਿਸ ਤੇ ਦੋਸ਼ੀ ਖਿਲਾਫ ਤੁਰੰਤ ਮੁਕਦਮਾ ਦਰਜ ਰਜਿਸਟਰ ਕਰਕੇ ਲੋੜੀਦੀ ਕਾਰਵਾਈ ਅਮਲ ਵਿਚ ਲਿਆਦੀ ਗਈ । ਦੋਸ਼ੀ ਪਾਸੋਂ ਹੋਰ ਵੀ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ

*ਦਰਜ ਮੁਕੱਦਮਾ* :- ਮੁਕੱਦਮਾ ਨੰਬਰ 344 ਮਿਤੀ 22-10-23 ਜੇਰ ਧਾਰਾ 61-1-14 EX Act ਥਾਣਾ ਟਾਂਡਾ ਜਿਲਾ ਹੁਸਿਆਰਪੁਰ