Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 24 ਬੋਤਲਾਂ ਸ਼ਰਾਬ ਤੇ 60 ਨਸ਼ੀਲੀਆਂ ਗੋਲੀਆਂ ਸਮੇਤ 02 ਵਿਅਕਤੀ ਚੱੜੇ ਪੁਲਿਸ ਦੇ ਹੱਥੇ

24 ਬੋਤਲਾਂ ਸ਼ਰਾਬ ਤੇ 60 ਨਸ਼ੀਲੀਆਂ ਗੋਲੀਆਂ ਸਮੇਤ 02 ਵਿਅਕਤੀ ਚੱੜੇ ਪੁਲਿਸ ਦੇ ਹੱਥੇ

ਦਸੂਹਾ 24 ਨਵੰਬਰ (ਚੌਧਰੀ) 

: ਸੰਦੀਪ ਕੁਮਾਰ ਮਲਿਕ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾ ਤੇ ਪਰਮਿੰਦਰ ਸਿੰਘ ਹੀਰ ਐਸ.ਪੀ. ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਜੌੜਾ ਡੀ.ਐਸ.ਪੀ.ਦਸੂਹਾ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ. ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ ” ਤਹਿਤ ਏ.ਐਸ.ਆਈ. ਬਲਵੰਤ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਮਨਦੀਪ ਲਾਲ ਪੁੱਤਰ ਮੋਹਣ ਲਾਲ ਵਾਸੀ ਬਗਵਾਨਪੁਰ ਥਾਣਾ ਭੁਲੱਥ ਜਿਲਾ ਕਪੂਰਥਲਾ ਨੂੰ ਕਾਬੂ ਕਰਕੇ ਉਸ ਪਾਸੋਂ 24 ਬੋਤਲਾਂ ਸ਼ਰਾਬ ਮਾਰਕਾ ਨੂਰਪੁਰੀ ਸੰਤਰਾ ਜਿਸ ਪਰ ਸੇਲ ਫਾਰ ਹਿਮਾਚਲ ਪ੍ਰਦੇਸ ਕੱਲ ਸ਼ਰਾਬ ਵਜਨੀ 18000 ML ਬ੍ਰਾਮਦ ਕਰਕੇ ਮੁਕੱਦਮਾ ਨੰਬਰ 247 ਮਿਤੀ 23-11-2025 ਅ/ ਧ 61-1-14 ਆਬਕਾਰੀ ਐਕਟ ਤਹਿਤ ਥਾਣਾ ਦਸੂਹਾ ਦਰਜ ਰਜਿਸਟਰ ਕੀਤਾ ਗਿਆ ਹੈ, ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋ ਡੁੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ ।

ਇਸੇ ਤਰਾਂ ਨਸ਼ਾ ਵੇਚਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ ” ਤਹਿਤ ਏ.ਐਸ.ਆਈ. ਮਹਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਮਨਜੀਤ ਸਿੰਘ ਉਰਫ ਸ਼ੇਰਾ ਪੁੱਤਰ ਨੱਥੂ ਰਾਮ ਵਾਸੀ ਬੁੱਧੋ ਬਰਕਤ ਥਾਣਾ ਦਸੂਹਾ ਜਿਲਾ ਹੁਸਿਆਰਪੁਰ ਪਾਸੋਂ 60 ਨਸ਼ੀਲੀਆ ਗੋਲੀਆਂ ਬ੍ਰਾਮਦ ਕਰਕੇ ਮੁਕਦਮਾ ਨੰਬਰ 246 ਮਿਤੀ 23-11-2025 ਅ/ਧ 22-61-85 ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਥਾਣਾ ਦਸੂਹਾ ਦਰਜ ਰਜਿਸਟਰ ਕੀਤਾ ਗਿਆ ਹੈ, ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ।