Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਹੜ੍ਹਾਂ ਦੇ ਮੱਦੇਨਜ਼ਰ 24 ਘੰਟੇ ਠੀਕਰੀ ਪਹਿਰਾ ਤੇ ਰਾਖੀ ਕਰਨ ਦੀ ਡਿਊਟੀ ਨਿਭਾਉਣ ਦੇ ਹੁਕਮ ਜਾਰੀ

ਹੜ੍ਹਾਂ ਦੇ ਮੱਦੇਨਜ਼ਰ 24 ਘੰਟੇ ਠੀਕਰੀ ਪਹਿਰਾ ਤੇ ਰਾਖੀ ਕਰਨ ਦੀ ਡਿਊਟੀ ਨਿਭਾਉਣ ਦੇ ਹੁਕਮ ਜਾਰੀ

ਹੁਸ਼ਿਆਰਪੁਰ 28 ਅਗਸਤ(ਪ੍ਰਾਈਮ ਪੰਜਾਬ ਟਾਈਮਜ਼) 

: ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਹੁਸ਼ਿਆਰਪੁਰ ਦੇ ਪਿੰਡਾਂ ਅਤੇ ਛੋਟੇ ਸ਼ਹਿਰਾਂ ਦੀ ਗਸ਼ਤ ਐਕਟ 1918 ਦੀ ਧਾਰਾ 3 (1) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀਆਂ (ਪੁਰਸ਼ਾਂ) ਲਈ ਨਹਿਰਾਂ ਦੇ ਕੰਢੇ, ਚੋਆਂ ਦੇ ਬੰਨ੍ਹ, ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ੍ਹ ਦੇ ਖ਼ਤਰਨਾਕ ਪੁਆਇੰਟਾਂ ‘ਤੇ ਹੜ੍ਹਾਂ ਨਾਲ ਬੰਨ੍ਹ ਨੂੰ ਟੁੱਟਣ ਤੋਂ ਬਚਾਉਣ ਲਈ 24 ਘੰਟੇ ਠੀਕਰੀ ਪਹਿਰਾ ਤੇ ਰਾਖੀ ਕਰਨ ਦੀ ਡਿਊਟੀ ਨਿਭਾਉਣ ਦਾ ਹੁਕਮ ਜਾਰੀ ਕੀਤਾ ਹੈ।
ਉਨ੍ਹਾਂ ਇਹ ਹੁਕਮ ਵੀ ਦਿੱਤਾ ਕਿ ਹਰੇਕ ਪਿੰਡ ਦੀ ਪੰਚਾਇਤ ਉਕਤ ਐਕਟ ਅਧੀਨ ਧਾਰਾ ਦੀ ਪੂਰੀ ਤਰਜ਼ਮਾਨੀ ਕਰਦਿਆਂ ਆਪਣੇ ਕਾਰਜ ਖੇਤਰ ਵਿਚ ਉਕਤ ਡਿਊਟੀ ਅਦਾ ਕਰਵਾਏਗੀ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੀ ਆਮ ਜਨਤਾ ਦੀ ਜਾਨ-ਮਾਲ, ਪਸ਼ੂ ਧਨ ਅਤੇ ਚੱਲ-ਅਚੱਲ ਜਾਇਦਾਦ ਨੂੰ ਹੜ੍ਹਾਂ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ, ਕਿਉਂਕਿ ਬਰਸਾਤ ਦੇ ਮੌਸਮ ਵਿਚ ਹੜ੍ਹਾਂ ਆਦਿ ਨਾਲ ਇਨ੍ਹਾਂ ਦਾ ਨੁਕਸਾਨ ਹੋ ਸਕਦਾ ਹੈ ਅਤੇ ਇਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਖ਼ਰਾਬ ਹੋਣ ਦਾ ਡਰ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ  ਦਰਿਆ, ਚੋਆਂ ਅਤੇ ਨਹਿਰਾਂ ਤੇ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਬਰਸਾਤ ਵਿਚ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਜਾਣੇ ਅਤਿ ਜ਼ਰੂਰੀ ਹਨ, ਕਿਉਂਕਿ ਬਰਸਾਤ ਦੌਰਾਨ ਜ਼ਿਲ੍ਹੇ ਵਿਚ ਚੋਆਂ ਦੇ ਕੰਢੇ, ਨਹਿਰਾਂ ਦੇ ਕੰਢੇ, ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ੍ਹ ਦੇ ਖ਼ਤਰਨਾਕ ਪੁਆਇੰਟਾਂ ‘ਤੇ ਸੰਭਾਵਿਤ ਬੰਨ੍ਹ ਟੁੱਟਣ ਦਾ ਖ਼ਤਰਾ ਵੱਧ ਜਾਂਦਾ ਹੈ। ਲਿਹਾਜ਼ਾ ਪਿੰਡਾਂ ਦੇ ਵਲੰਟੀਅਰਾਂ ਵੱਲੋਂ ਵਿਸ਼ੇਸ਼ ਥਾਵਾਂ ‘ਤੇ ਠੀਕਰੀ ਪਹਿਰਾ ਆਦਿ ਦੇ ਚੋਖੇ ਪ੍ਰਬੰਧ ਕੀਤੇ ਜਾਣੇ ਜ਼ਰੂਰੀ ਹਨ।