Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing 24 ਘੰਟਿਆਂ ਵਿੱਚ ਕਤਲ ਮਾਮਲੇ ਦੀ ਗੁੱਥੀ ਸੁਲਝੀ, ਮੁੱਖ ਦੋਸ਼ਣ ਸਮੇਤ 4 ਕਾਬੂ

24 ਘੰਟਿਆਂ ਵਿੱਚ ਕਤਲ ਮਾਮਲੇ ਦੀ ਗੁੱਥੀ ਸੁਲਝੀ, ਮੁੱਖ ਦੋਸ਼ਣ ਸਮੇਤ 4 ਕਾਬੂ

ਬਟਾਲਾ, 6 ਅਪ੍ਰੈਲ: (ਅਵਿਨਾਸ਼ ਸ਼ਰਮਾ)

: ਪੰਜਾਬ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਕਤਲ ਦੇ ਇਕ ਸੰਵੇਦਨਸ਼ੀਲ ਮਾਮਲੇ ਨੂੰ ਸਿਰਫ 24 ਘੰਟਿਆਂ ਵਿੱਚ ਸੁਲਝਾ ਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਮੁੱਖ ਦੋਸ਼ਣ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਕਾਰਵਾਈ  ਮਹਿਤਾਬ ਸਿੰਘ, ਆਈਪੀਐਸ, ਸੀਨੀਅਰ ਕਪਤਾਨ ਪੁਲਿਸ ਬਟਾਲਾ ਅਤੇ ਸ੍ਰੀ ਸੰਦੀਪ ਕੁਮਾਰ, ਪੀਪੀਐਸ, ਕਪਤਾਨ ਪੁਲਿਸ (ਇੰਵੈਸਟੀਗੇਸ਼ਨ) ਦੇ ਦਿਸ਼ਾ-ਨਿਰਦੇਸ਼ ਹੇਠ ਕੀਤੀ ਗਈ। ਡੀਐਸਪੀ ਫਤਿਹਗੜ ਚੂੜੀਆਂ ਸ੍ਰੀ ਰਜੇਸ਼ ਕੰਕੜ ਦੀ ਰਹਿਨੁਮਾਈ ਵਿੱਚ ਥਾਣਾ ਕਿਲਾ ਲਾਲ ਸਿੰਘ ਦੇ ਮੁੱਖ ਅਫਸਰ ਇੰਸਪੈਕਟਰ ਪ੍ਰਭਜੋਤ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਟੈਕਨੀਕਲ ਅਤੇ ਮਨੁੱਖੀ ਸੋਰਸਾਂ ਦੀ ਮਦਦ ਨਾਲ ਮਾਮਲੇ ਨੂੰ ਹੱਲ ਕੀਤਾ।

ਤਫਤੀਸ਼ ਦੌਰਾਨ ਖੁਲਾਸਾ ਹੋਇਆ ਕਿ ਮ੍ਰਿਤਕ ਕੁਲਦੀਪ ਮਸੀਹ ਦੀ ਪਤਨੀ ਅਮਨਦੀਪ ਕੌਰ ਦੇ ਸੰਨੀ ਮਸੀਹ ਉਰਫ ਸੰਨੀ ਨਾਲ ਨਜਾਇਜ਼ ਸਬੰਧ ਸਨ। ਇਨ੍ਹਾਂ ਸਬੰਧਾਂ ਦੇ ਚੱਲਦੇ ਅਮਨਦੀਪ ਕੌਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰਵਾ ਦਿੱਤਾ।

ਪੁਲਿਸ ਨੇ ਮੁਕੱਦਮਾ ਨੰਬਰ 43 ਮਿਤੀ 03.04.2026, ਜੁਰਮ 103, 315, 3(5) BNS ਅਧੀਨ ਕਾਰਵਾਈ ਕਰਦੇ ਹੋਏ 6 ਅਪ੍ਰੈਲ 2026 ਨੂੰ ਹੇਠ ਲਿਖੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ:
• ਅਮਨਦੀਪ ਕੌਰ ਪਤਨੀ ਕੁਲਦੀਪ ਸਿੰਘ ਵਾਸੀ ਪਿੰਡ ਮੰਮਣ
• ਸੰਨੀ ਮਸੀਹ ਉਰਫ ਸੰਨੀ ਪੁੱਤਰ ਗੁਲਜਾਰ ਮਸੀਹ
• ਵਿਲੀਅਮ ਮਸੀਹ ਉਰਫ ਵਿਲੀਅਮ ਪੁੱਤਰ ਗੁਲਜਾਰ ਮਸੀਹ
• ਬੈਂਕਾ ਮਸੀਹ ਉਰਫ ਬੈਂਕਾ ਪੁੱਤਰ ਘੋਲੀ ਮਸੀਹ ਵਾਸੀ ਪਿੰਡ ਖੋਖਰ

ਪੁਲਿਸ ਵੱਲੋਂ ਦੋਸ਼ੀਆਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੇ ਹੋਰ ਪੱਖਾਂ ਦੀ ਵੀ ਜਾਂਚ ਜਾਰੀ ਹੈ।