Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing ਗੜ੍ਹਦੀਵਾਲਾ ਵਿਖੇ 24 ਵੇਂ ਸਲਾਨਾ ਜਾਗਰਣ ਦੇ ਸਬੰਧ ‘ਚ ਕੱਢੀ ਸ਼ੋਭਾ ਯਾਤਰਾ

ਗੜ੍ਹਦੀਵਾਲਾ ਵਿਖੇ 24 ਵੇਂ ਸਲਾਨਾ ਜਾਗਰਣ ਦੇ ਸਬੰਧ ‘ਚ ਕੱਢੀ ਸ਼ੋਭਾ ਯਾਤਰਾ

ਗੜ੍ਹਦੀਵਾਲਾ (ਯੋਗੇਸ਼ ਗੁਪਤਾ) 

7 ਅਕਤੂਬਰ – ਗੜਦੀਵਾਲਾ ਵਿਖੇ 24ਵੇਂ ਸਲਾਨਾ ਜਾਗਰਣ ਦੇ ਸਬੰਧ ਵਿੱਚ ਅੱਜ ਧੂਮਧਾਮ ਤੇ ਸ਼ਰਧਾ ਪੂਰਵਕ ਸ਼ੋਭਾ ਯਾਤਰਾ ਕੱਢੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜਿਲਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦੇ ਹੋਏ ਕਿਹਾ ਕਿ ਪ੍ਰਬੰਧਕਾਂ ਵੱਲੋਂ ਹਰ ਸਾਲ ਸਲਾਨਾ ਜਾਗਰਣ ਧੂਮ ਧਾਮ ਦੇ ਨਾਲ ਕਰਵਾਇਆ ਜਾਂਦਾ ਹੈ । ਜਿਸ ਸਬੰਧੀ ਅੱਜ ਗੜਦੀਵਾਲਾ ਸ਼ਹਿਰ ਵਿਖੇ ਸ਼ੋਭਾ ਯਾਤਰਾ ਕੱਢੀ ਗਈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਜਿੱਥੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਦੇ ਹਨ ਉੱਥੇ ਹੀ ਸਾਨੂੰ ਪਰਮਾਤਮਾ ਨਾਲ ਜੋੜਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਅਜਿਹੇ ਸਮਾਗਮਾਂ ਵਿੱਚ ਵੱਧ ਚੜ ਕੇ ਭਾਗ ਲੈਣਾ ਚਾਹੀਦਾ ਹੈ । ਇਸ ਸ਼ੋਭਾ ਯਾਤਰਾ ਦਾ ਗੜ੍ਹਦੀਵਾਲਾ ਦੀਆਂ ਸਮੂਹ ਸੰਗਤਾਂ ਵੱਲੋਂ ਵੱਖ-ਵੱਖ ਪੜਾਵਾਂ ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਅੱਜ 7 ਅਕਤੂਬਰ ਰਾਤ ਨੂੰ 24 ਵਾਂ ਸਲਾਨਾ ਜਾਗਰਣ ਕਰਵਾਇਆ ਜਾਵੇਗਾ ਜਿਸ ਵਿਚ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਜ਼ਿਲਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੌਕੇ ਚੇਅਰਮੈਨ ਕੇ. ਬੀ. ਰਾਇ ਜੈਨ, ਪੀ . ਏ. ਨਵੀ, ਵਿੱਕੀ, ਕਾਲੀ ਸਿੱਧੂ, ਸਾਬੀ, ਸੋਨੂੰ, ਮਨੁ ਕੁਮਾਰ, ਰਾਜੇਸ਼, ਰਿਕੀ, ਸਨੀ ਕੁਮਾਰ, ਸ਼ਾਮੀ ਸ਼ਰਮਾ, ਕਲਭੂਸਨ ਰਾਇ, ਪੁਸ਼ਪਿੰਦਰ ਕੁਮਾਰ, ਗੁਰਦੀਪ ਸਿੰਘ ਪਰਮਾਰ, ਲਲਿਤ ਕੁਮਾਰ ਸਮੇਤ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਫ਼ੋਟੋ ਕੈਪਸਨ : ਸ਼ੋਭਾ ਯਾਤਰਾ ਦੀ ਸ਼ੁਰੂਆਤ ਮੌਕੇ ਹਾਜਰ ਜ਼ਿਲਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ, ਪ੍ਰਬੰਧਕ ਕਮੇਟੀ ਤੇ ਹੋਰ ਸੰਗਤਾਂ।

error: copy content is like crime its probhihated