Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing *25 ਅਕਤੂਬਰ ਨੂੰ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਹੁਸ਼ਿਆਰਪੁਰ ਵਿਖੇ ਕੀਤਾ ਜਾਵੇਗਾ ਅਰਥੀ ਫੂਕ ਮੁਜਾਹਰਾ : ਪ੍ਰਿੰਸੀਪਲ ਅਮਨਦੀਪ ਸ਼ਰਮਾ,ਪ੍ਰਿੰਸ ਗੜ੍ਹਦੀਵਾਲਾ*

*25 ਅਕਤੂਬਰ ਨੂੰ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਹੁਸ਼ਿਆਰਪੁਰ ਵਿਖੇ ਕੀਤਾ ਜਾਵੇਗਾ ਅਰਥੀ ਫੂਕ ਮੁਜਾਹਰਾ : ਪ੍ਰਿੰਸੀਪਲ ਅਮਨਦੀਪ ਸ਼ਰਮਾ,ਪ੍ਰਿੰਸ ਗੜ੍ਹਦੀਵਾਲਾ*

ਗੜ੍ਹਦੀਵਾਲਾ (ਚੌਧਰੀ / ਪ੍ਰਦੀਪ ਕੁਮਾਰ ) 

23 ਅਕਤੂਬਰ : ਗੌਰਮੈਂਟ ਟੀਚਰ ਯੂਨੀਅਨ ਜ਼ਿਲਾ ਹੁਸ਼ਿਆਰਪੁਰ ਦੇ ਪ੍ਰਧਾਨ ਪ੍ਰਿੰਸੀਪਲ ਅਮਨਦੀਪ ਸ਼ਰਮਾ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਦੇ ਵਾਈਸ ਪ੍ਰਧਾਨ ਪ੍ਰਿੰਸ ਗੜ੍ਹਦੀਵਾਲਾ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਸਾਂਝਾ ਅਧਿਆਪਕ ਮੋਰਚਾ ਪੰਜਾਬ ਜ਼ਿਲਾ ਹੁਸ਼ਿਆਰਪੁਰ ਇਕਾਈ ਵੱਲੋਂ ਪੰਜਾਬ ਸਰਕਾਰ ਦੀਆਂ ਵਿਦਿਆਰਥੀ ਅਤੇ ਅਧਿਆਪਕ ਉਜਾੜੂ ਨੀਤੀਆਂ ਦੇ ਵਿਰੋਧ ਵਿੱਚ,ਪੁਰਾਣੀ ਪੈਨਸ਼ਨ ਦੀ ਬਹਾਲੀ ਤੋਂ ਵਾਰ -ਵਾਰ ਟਾਲ- ਮਟੋਲ ਦੀ ਨੀਤੀ ਦੇ ਵਿਰੋਧ ਵਿੱਚ, ਮੁਲਾਜ਼ਮਾਂ ਦੇ ਬੰਦ ਕੀਤੇ ਅਨੇਕਾਂ ਭੱਤਿਆਂ ਨੂੰ ਬਹਾਲ ਨਾ ਕਰਨ ਦੇ ਵਿਰੋਧ ਵਿੱਚ ਅਤੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਮਾੜੇ ਪ੍ਰਬੰਧਾਂ ਦੇ ਵਿਰੋਧ ਵਿੱਚ 25 ਅਕਤੂਬਰ ਨੂੰ ਠੀਕ ਤਿੰਨ ਵਜੇ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਵਿਖੇ ਸਾਂਝੇ ਮੋਰਚੇ ਵੱਲੋਂ ਅਰਥੀ ਫੂਕ ਮੁਜਾਰਾ ਕੀਤਾ ਜਾਵੇਗਾ | ਇਸ ਮੌਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਸੰਜੀਵ ਧੂਤ, ਬਲਾਕ ਵਾਈਸ ਪ੍ਰਧਾਨ ਪੰਕਜ ਕੁਮਾਰ ਸ਼ਰਮਾ, ਜ਼ਿਲ੍ਹਾ ਪ੍ਰਚਾਰਕ ਸਚਿਨ ਗੜ੍ਹਦੀਵਾਲਾ, ਜਤਿੰਦਰ ਸਿੰਘ ਅਤੇ ਜਸਵੀਰ ਸਿੰਘ ਮੌਜੂਦ ਸਨ।