Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 25 ਸਾਲਾਂ ਤੋਂ ਬੰਦ ਨਹਿਰ ਨੂੰ ਚਾਲੂ ਕਰਨ ਤੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦਾ ਕੀਤਾ ਗਿਆ ਧੰਨਵਾਦ

25 ਸਾਲਾਂ ਤੋਂ ਬੰਦ ਨਹਿਰ ਨੂੰ ਚਾਲੂ ਕਰਨ ਤੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦਾ ਕੀਤਾ ਗਿਆ ਧੰਨਵਾਦ

ਹਾਜੀਪੁਰ  (ਜਸਵੀਰ ਸਿੰਘ ਪੁਰੇਵਾਲ )

24 ਮਈ : ਬਲਾਕ ਹਾਜੀਪੁਰ ਅੰਦਰ ਪੈਂਦੇ ਸਮੂਹ ਪਿੰਡਾਂ ਦੇ ਸਰਪੰਚਾਂ ਅਤੇ ਪਚਾਇੰਤਾਂ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਨੂੰ ਲੈਕੇ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ ਸਮੂਹ ਸਰਪੰਚਾਂ ਅਤੇ ਪੰਚਾਂ ਵੱਲੋਂ ਇੱਕ ਲਿਖਤੀ ਮਤਾ ਵਿੱਚ ਆਮ ਆਦਮੀ ਪਾਰਟੀ ਦੇ ਸਰਕਾਰ ਅਤੇ ਮਾਨਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਵੱਲੋਂ ਧਰਤੀ ਹੇਠਲਾ ਪਾਣੀ ਨੂੰ ਬਚਾਉਣ ਲਈ ਜੋ ਕਾਫੀ ਲੰਬੇ ਸਮੇਂ ਤੋਂ ਬੰਦ ਨਹਿਰਾਂ ਅਤੇ ਖਾਲਾਂ ਦੀ ਮੁਰੰਮਤ ਦਾ ਕੰਮ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ ਦੀ ਸ਼ਲਾਘਾ ਕੀਤੀ ਅਤੇ। ਨਾਲ਼ ਹੀ ਕੁੱਝ ਮੰਗਾਂ ਰੱਖੀਆਂ ਗਈਆਂ ਜਿਸ ਵਿੱਚ ਵਿੱਚ ਉਨ੍ਹਾਂ ਵੱਲੋਂ ਆਪਣੀ ਨਰਾਜ਼ਗੀ ਵੀ ਜ਼ਾਹਿਰ ਕੀਤੀ ਗਈ ਕਿਸਾਨਾਂ ਦਾ ਕਹਿਣਾ ਸੀ ਕਿ ਸਰਕਾਰ ਵੱਲੋਂ ਨਹਿਰ ਦੀ ਹੇਠਲੀ ਸਤਾ ਨੂੰ ਕੱਚਾ ਰੱਖਿਆ ਜਾਵੇ ਤਾਂ ਜੋ ਘੱਟ ਰਹੀ ਸੇਮ ਕਾਰਨ ਧਰਤੀ ਹੇਠਲਾ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਿਆ ਜਾਵੇ ਕਿਸਾਨਾਂ ਦਾ ਕਹਿਣਾ ਹੈ ਕਿ ਨਹਿਰੀ ਵਿਭਾਗ ਵੱਲੋਂ ਇਸ ਦੀ ਰੂਪਰੇਖਾ ਤਿਆਰ ਕਰਦੇ ਸਮੇਂ ਇਸ ਗੱਲ ਦਾ ਧਿਆਨ ਬਿਲਕੁਲ ਨਹੀਂ ਸੰਜੀਦਾ ਨਹੀਂ ਰਹੀ ਦੂਸਰੇ ਮਤੇ ਵਿੱਚ ਮੰਗ ਕੀਤੀ ਗਈ ਹੈ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਹਿਰੀ ਪਾਣੀ ਜਲਦੀ ਮਿਲ ਸਕੇ ਇਸ ਲਈ ਬੰਦ ਹੋਏ ਖਾਲਾਂ ਦੀ ਪਟਾਈ ਜਲਦੀ ਤੋਂ ਜਲਦੀ ਕੀਤੀ ਜਾਵੇ ਜਿਸ ਵਿੱਚ ਕਿਸਾਨਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ। ਤੀਸਰੇ ਮਤੇ ਵਿੱਚ ਕਿਹਾ ਗਿਆ ਹੈ ਕਿ ਵਾਧੂ ਪਾਣੀ ਦੀ ਨਿਕਾਸੀ ਲਈ ਨਹਿਰੀ ਪਾਣੀ ਦੇ ਖਾਲਾਂ ਨੂੰ ਵਿਉਂਤਬੰਦੀ ਰਾਹੀਂ ਪਿੰਡਾਂ ਦੇ ਛੱਪੜਾਂ ਨਾਲ਼ ਜੋੜਿਆ ਜਾਵੇ ਜਿਸ ਦੀ ਸ਼ੁਰੂਆਤ ਪਿੰਡ ਘੋਗਰਾ ਦੇ ਛੱਪੜ ਤੋਂ ਕੀਤੀ ਜਾਵੇ ਜੋ ਕਾਫੀ ਵੱਡਾ ਹੈ ਚੌਥੇ ਨੰਬਰ ਤੇ ਕਿਹਾ ਗਿਆ ਕਿ ਕਿਸਾਨਾਂ ਨਹਿਰ ਦੇ ਆਰ ਪਾਰ ਤੇ ਕਿਸਾਨਾਂ ਦੀਆਂ ਜਮੀਨਾਂ ਨੂੰ ਜਾਣ ਲਈ ਪੁੱਲੀਆ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ ਤਾਂ ਜ਼ੋ ਕਿਸਾਨ ਵਾਹੀ ਕਰਨ ਲਈ ਆਪਣੇ ਟ੍ਰੈਕਟਰ ਅਤੇ ਹੋਰ ਵਾਹੀ ਯੋਗ ਸਮਾਨ ਉਨ੍ਹਾਂ ਪੁੱਲੀਆ ਤੋਂ ਆਪਣੇ ਖੇਤਾਂ ਵਿੱਚ ਲਜਾ ਸਕਣ ਇਜ ਮੌਕੇ ਸਮੂਹ ਪਿੰਡਾਂ ਦੇ ਪੰਚ ਸਰਪੰਚ ਅਤੇ ਕਿਸਾਨ ਆਗੂ ਵਿਸ਼ੇਸ਼ ਤੌਰ ਤੇ ਹਾਜ਼ਿਰ ਸਨ