Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing 260 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

260 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਟਾਂਡਾ / ਦਸੂਹਾ (ਚੌਧਰੀ) 

9 ਮਾਰਚ : 260 ਗ੍ਰਾਮ ਨਸ਼ੀਲਾ ਪਦਾਰਥ ਸਮੇਤ ਇੱਕ ਨੌਜਵਾਨ ਨੂੰ ਟਾਂਡਾ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਮਨੂੰ ਕੁਮਾਰ ਪੁੱਤਰ ਜਗੀਰ ਚੰਦ ਵਾਸੀ ਸਰਹਾਲੀ ਥਾਣਾ ਜੰਡਿਆਲਾ ਜਿਲਾ ਜਲੰਧਰ ਵਜੋਂ ਹੋਈ ਹੈ।

ਪੁਲਿਸ FIR ਮੁਤਾਬਿਕ ਐਸ ਆਈ ਗੁਰਵਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਖੱਖਾਂ ਸਾਈਡ ਜਾ ਰਹੇ ਸੀ ਤਾਂ ਜਦ ਪੁਲਿਸ ਪਾਰਟੀ ਖੱਖਾਂ ਰੋਡ ਸੈਲਰ ਚੌਕ ਪੁੱਜੇ ਤਾਂ ਬਾਲਮੀਕ ਮੁਹੱਲਾ ਮੋੜ ਵੱਲੋ ਇਕ ਮੋਨਾ ਨੋਜਵਾਨ ਵਿਅਕਤੀ ਆਪਣੇ ਹੱਥ ਵਿੱਚ ਮੋਮੀ ਲਿਫਾਫਾ ਫੜੀ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਪਿੱਛੇ ਮੁੜ ਪਿਆ ਅਤੇ ਆਪਣੇ ਹੱਥ ਵਿੱਚ ਫੜਿਆ ਮੋਮੀ ਲਿਫਾਫਾ ਸੈਲਰ ਦੀ ਕੰਧ ਲਾਗੇ ਸੁੱਟ ਦਿੱਤਾ ।ਜਿਸਨੂੰ ਕਾਬੂ ਕਰਕੇ ਉਸ ਦਾ ਨਾਮ ਪਤਾ ਪੁਛਿਆ। ਜਿਸ ਨੇ ਆਪਣਾ ਨਾਮ ਮਨੂੰ ਕੁਮਾਰ ਪੁੱਤਰ ਜਗੀਰ ਚੰਦ ਵਾਸੀ ਸਰਹਾਲੀ ਥਾਣਾ ਜੰਡਿਆਲਾ ਜਿਲਾ ਜਲੰਧਰ ਦੱਸਿਆ। ਜਿਸ ਵਲੋਂ ਸੁੱਟੇ ਮੋਮੀ ਲਿਫਾਫੇ ਵਿੱਚੋ 260 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਇਆ ।ਜਿਸ ਤੇ ਮੁੱਕਦਮਾ ਦਰਜ ਕੀਤਾ ਗਿਆ।