Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing 265 ਗ੍ਰਾਮ ਹੈਰੋਇਨ,250 ਗ੍ਰਾਮ ਚਿੱਟਾ, 2 ਲੱਖ 70 ਹਜ਼ਾਰ ਡੱਰਗ ਮਨੀ,ਇੱਕ ਮੋਟਰਸਾਈਕਲ,ਇੱਕ ਕੰਡੇ ਸਮੇਤ ਤਿੰਨ ਨੂੰ ਪੁਲਿਸ ਨੇ ਕੀਤਾ ਕਾਬੂ 

265 ਗ੍ਰਾਮ ਹੈਰੋਇਨ,250 ਗ੍ਰਾਮ ਚਿੱਟਾ, 2 ਲੱਖ 70 ਹਜ਼ਾਰ ਡੱਰਗ ਮਨੀ,ਇੱਕ ਮੋਟਰਸਾਈਕਲ,ਇੱਕ ਕੰਡੇ ਸਮੇਤ ਤਿੰਨ ਨੂੰ ਪੁਲਿਸ ਨੇ ਕੀਤਾ ਕਾਬੂ 

ਦਸੂਹਾ (ਚੌਧਰੀ) 

10 ਫਰਵਰੀ : ਅੱਜ ਮਾਨਯੋਗ ਡੀ ਜੀ ਪੀ ਸਾਹਿਬ, ਪੰਜਾਬ ਦੇ ਹੁਕਮਾਂ ਅਨੁਸਾਰ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਅਤੇ ਮਨਪ੍ਰੀਤ ਸਿੰਘ ਢਿਲੋ ਐਸ.ਪੀ ਡੀ ਹੁਸ਼ਿਆਰਪੁਰ ਦੀ ਸੁਪਰਵੀਜ਼ਨ ਹੇਠ ਬਲਵੀਰ ਸਿੰਘ ਉਪ ਕਪਤਾਨ  ਪੁਲਿਸ ਸਬ ਡਵੀਜਨ ਦਸੂਹਾ ਵਲੋਂ ਇੰਸਪੈਕਟਰ ਬਿਕਰਮਜੀਤ ਸਿੰਘ ਮੁੱਖ ਅਫਸਰ ਥਾਣਾ ਦਸੂਹਾ, ਇੰਸਪੈਕਟਰ ਹਰਗੁਰਦੇਵ ਸਿੰਘ ਮੁੱਖ ਥਾਣਾ ਅਫਸਰ ਤਲਵਾੜਾ ਦੀਆਂ ਪੁਲਿਸ ਪਾਰਟੀਆਂ ਨੂੰ ਨਾਲ ਲੈ ਕੇ ਸਬ ਡਵੀਜ਼ਨ ਦਸੂਹਾ ਦੇ ਪਿੰਡ ਛਾਂਗਲਾ ਅਤੇ ਜਲੋਟਾ ਵਿਚ ਕਾਰਡਨ ਅਤੇ ਸਰਚ ਅਪ੍ਰੇਸ਼ਨ ਕੀਤਾ ਗਿਆ। ਜਿਸ ਦੌਰਾਨ ਇੰਸਪੈਕਟਰ ਬਿਕਰਮਜੀਤ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਨੇ ਜਸਵੀਰ ਕੌਰ ਪਤਨੀ ਗੁਰਪ੍ਰੀਤ ਸਿੰਘ ਉਰਫ ਬੰਟੀ ਵਾਸੀ ਜਲੋਟਾ ਨੂੰ  ਉਸਦੇ ਘਰ ਵਿੱਚੋਂ ਕਾਬੂ ਕਰਕੇ ਉਸਦੇ ਕਬਜੇ ਵਿੱਚੋਂ 265 ਗ੍ਰਾਮ ਹੈਰੋਇਨ ਅਤੇ 2 ਲੱਖ 70 ਹਜ਼ਾਰ ਰੁਪਏ ਡੱਰਗ ਮਨੀ ਰਿਕਵਰ ਕੀਤੇ, ਰੇਡ ਸਮੇਂ ਗੁਰਪ੍ਰੀਤ ਸਿੰਘ ਉਰਫ ਬੰਟੀ ਘਰ ਦੀ ਕੰਧ ਟੱਪ ਕੇ ਭੱਜ ਗਿਆ। ਜਿਨ੍ਹਾਂ ਦੋਨਾਂ ਦੇ ਖਿਲਾਫ ਮੁਕੱਦਮਾ ਨੰਬਰ 20 ਮਿਤੀ 10-02-2023 ਅ:ਧ 21-61-85 ਐਨ.ਡੀ.ਪੀ. ਐਸ ਐਕਟ ਥਾਣਾ ਦਸੂਹਾ ਦਰਜ ਰਜਿਸਟਰ ਕੀਤਾ ਗਿਆ ਹੈ। ਜੇ ਏਸ ਅਪ੍ਰੇਸ਼ਨ ਦੌਰਾਨ ਪਿੰਡ ਜਲੋਟਾ ਦੇ ਮੋਡ ਤੋਂ ਏ.ਐਸ.ਆਈ. ਮੇਜਰ ਸਿੰਘ ਥਾਣਾ ਦਸੂਹਾ ਦੀ ਪੁਲਿਸ ਪਾਰਟੀ ਨੇ ਇੱਕ ਮੋਟਰਸਾਈਕਲ ਤੇ 02 ਨੌਜਵਾਨ ਨੂੰ ਕਾਬੂ ਕੀਤਾ। ਨਰਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਹਲੇੜ ਅਤੇ ਜਸਬੰਤ ਕੁਮਾਰ ਉਰਫ ਟੋਨੀ ਪੁੱਤਰ ਨਿੰਬੂ ਰਾਮ ਵਾਸੀ ਪ੍ਰੇਮ ਨਗਰ ਜਲੰਧਰ ਦੇ ਕਬਜਾ ਵਿੱਚੋਂ 255 ਗ੍ਰਾਮ ਚਿੱਟਾ (ਨਸ਼ੀਲਾ ਪਦਾਰਥ) ਬਰਾਮਦ ਕੀਤਾ ਹੈ ਅਤੇ ਇਹਨਾਂ ਦੇ ਖਿਲਾਫ ਮੁਕਾਮਾ ਨੰਬਰ 21 ਮਿਤੀ 10-02-2023 ਅ :ਧ 21-61-85 ਐਨ.ਡੀ.ਪੀ.ਐਸ ਐਕਟ ਥਾਣਾ ਦਸੂਹਾ ਦਰਜ ਰਜਿਸਟਰ ਕੀਤਾ ਗਿਆ ਹੈ। ਇਹਨਾਂ ਸਾਰਿਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਹੋਰ ਪੂਛ-ਗਿੱਛ ਕੀਤੀ ਜਾਵੇਗੀ ਕਿ ਇਹ ਹੈਰੋਇਨ ਅਤੇ ਹੋਰ ਨਸ਼ੀਲਾ ਪਦਾਰਥ ਕਿੱਥੋਂ ਲਿਆਉਂਦੇ ਹਨ ਅਤੇ ਹੋਰ ਕਿੱਥੇ-ਕਿੱਥੇ ਵੇਚਦੇ ਹਨ। ਭੱਜੇ ਹੋਏ ਗੁਰਪ੍ਰੀਤ ਸਿੰਘ ਉਰਫ ਬੰਟੀ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇਗਾ।

ਬ੍ਰਾਮਦਗੀ :-

1.   265 ਗ੍ਰਾਮ ਹੈਰੋਇਨ

2.  250 ਗ੍ਰਾਮ ਚਿੱਟਾ (ਨਸ਼ੀਲਾ ਪਦਾਰਥ)

3.  2 ਲੱਖ 70 ਹਜ਼ਾਰ ਡੱਰਗ ਮਨੀ

4. ਮੋਟਰਸਾਈਕਲ ਟੀ.ਵੀ.ਐਸ.ਅਪਾਰੀ।

5. ਹੈਰੋਇਨ ਡੈਲਟ ਵਾਲਾ ਕੰਡਾ।

 

error: copy content is like crime its probhihated