Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing 270 ਗ੍ਰਾਮ ਹੈਰੋਇਨ,ਡਿਜੀਟਲ ਕੰਡਾ, ਡਰੱਗ ਮਨੀ ਅਤੇ ਇੱਕ ਆਈਫੋਨ-13 ਸਮੇਤ ਕਾਰ ਸਵਾਰ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂ

270 ਗ੍ਰਾਮ ਹੈਰੋਇਨ,ਡਿਜੀਟਲ ਕੰਡਾ, ਡਰੱਗ ਮਨੀ ਅਤੇ ਇੱਕ ਆਈਫੋਨ-13 ਸਮੇਤ ਕਾਰ ਸਵਾਰ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂ

ਮਾਹਿਲਪੁਰ (PPT NEWS) 

1 ਅਕਤੂਬਰ : 270 ਗ੍ਰਾਮ ਹੈਰੋਇਨ ,ਇੱਕ ਡਿਜੀਟਲ ਕੰਡਾ, ਡਰੱਗ ਮਨੀ 5000/-ਰੁਪਏ ਭਾਰਤੀ ਕਰੰਸੀ ਨੋਟ ( 500/500 ਦੇ 10 ਨੋਟ )ਅਤੇ ਇੱਕ ਆਈਫੋਨ-13 ਸਮੇਤ ਇੱਕ ਕਾਰ ਸਵਾਰ ਨੌਜਵਾਨ ਨੂੰ ਮਾਹਿਲਪੁਰ ਪੁਲਿਸ ਨੇ ਕਾਬੂ ਕੀਤਾ ਹੈ।ਹਰਵਿੰਦਰ ਸਿੰਘ ਉਰਫ ਹੈਪੀ ਪੁੱਤਰ ਜੋਗਾ ਸਿੰਘ ਵਾਸੀ ਪਿੰਡ ਹੱਲੂਵਾਲ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਮੁਲਜ਼ਮ ਦੀ ਪਛਾਣ ਵਜੋਂ ਹੋਈ ਹੈ ।

ਮਾਨਯੋਗ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ, ਸਰਬਜੀਤ ਸਿੰਘ ਬਾਹੀਆਂ ਪੁਲਿਸ ਕਪਤਾਨ (ਤਫਤੀਸ਼) ਹੁਸ਼ਿਆਰਪੁਰ ਮੇਜਰ ਸਿੰਘ ਪੁਲਿਸ ਕਪਤਾਨ (ਪੀ.ਬੀ.ਆਈ) ਹੁਸ਼ਿਆਰਪੁਰ ਦੀਆਂ ਹਦਾਇਤਾਂ ਅਨੁਸਾਰ ਭੈੜੇ ਪੁਰਸ਼ਾਂ ਅਤੇ ਨਸ਼ਾ ਸਮੱਗਲਰਾਂ ਦੇ ਖਿਲਾਫ ਕੀਤੀ ਗਈ ਕਾਰਵਾਈ ਅਨੁਸਾਰ ਦਲਜੀਤ ਸਿੰਘ ਖੱਖ ਉਪ ਪੁਲਿਸ ਕਪਤਾਨ ਸਬ ਡਵੀਜਨ ਗੜ੍ਹਸ਼ੰਕਰ ਦੀ ਨਿਗਰਾਨੀ ਹੇਠ, ਐੱਸ. ਆਈ ਬਲਜਿੰਦਰ ਸਿੰਘ ਮੱਲੀ ਮੁੱਖ ਅਫਸਰ ਥਾਣਾ ਮਾਹਿਲਪੁਰ ਦੀ ਦੇਖ ਰੇਖ ਹੇਠ ਮਿਤੀ 30-09-2023 ਨੂੰ ਏ ਐਸ ਆਈ ਸਤਨਾਮ ਸਿੰਘ ਥਾਣਾ ਮਾਹਿਲਪੁਰ ਨੇ ਸਾਥੀ ਕਰਮਚਾਰੀਆਂ ਦੇ ਤਫਤੀਸ਼ੀ ਕਿੱਟ,ਸਰਚ ਲਾਈਟ ਹੁਮਰਾਹ ਲੈ ਕੇ ਬਾ ਸਵਾਰੀ ਪ੍ਰਾਈਵੇਟ ਗੱਡੀ ਬ੍ਰਾਏ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਅਤੇ ਚੈਕਿੰਗ ਵਹੀਕਲਸ ਦੇ ਸਬੰਧ ਵਿੱਚ ਬਾਹੱਦ ਰਕਬਾ ਪਿੰਡ ਹੱਲੂਵਾਲ ਚੋਅ ਤੋਂ ਗੱਡੀ ਨੰਬਰੀ PB-36-E-7935 ਮਾਰਕਾ VERNA CRDI VGT SX E3 ਰੰਗ ਚਿੱਟਾ ਤੇ ਸਵਾਰ ਮੁਸੱਮੀ ਹਰਵਿੰਦਰ ਸਿੰਘ ਉਰਫ ਹੈਪੀ ਪੁੱਤਰ ਜੋਗਾ ਸਿੰਘ ਵਾਸੀ ਪਿੰਡ ਹੱਲੂਵਾਲ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋ ਹੈਰੋਇਨ ਵਜਨੀ 270 ਗ੍ਰਾਮ, ਇੱਕ ਡਿਜੀਟਲ ਕੰਡਾ ਡਰੱਗ ਮਨੀ 5000/-ਰੁਪਏ ਭਾਰਤੀ ਕਰੰਸੀ ਨੋਟ ( 500/500 ਦੇ 10 ਨੋਟ )ਅਤੇ ਇੱਕ ਆਈਫੋਨ-13 ਨੂੰ ਬ੍ਰਾਮਦ ਕਰਕ ਉਸ ਦੇ ਖਿਲਾਫ ਮੁਕੱਦਮਾ ਨੰਬਰ 224 ਮਿਤੀ 30-09-2023 ਅ/ਧ 21-61-85 NDPS ਐਕਟ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਜਿਸ ਪਾਸੋ ਹੁਣ ਤੱਕ ਪੁੱਛਗਿੱਛ ਜਾਰੀ ਹੈ ।

error: copy content is like crime its probhihated