Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing 280 ਗ੍ਰਾਮ ਨਸ਼ੀਲਾ ਪਦਾਰਥ,ਇਲੈਕਟ੍ਰੋਨਿਕ ਕੰਡਾ ਤੇ ਡਰੱਗ ਮਨੀ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

280 ਗ੍ਰਾਮ ਨਸ਼ੀਲਾ ਪਦਾਰਥ,ਇਲੈਕਟ੍ਰੋਨਿਕ ਕੰਡਾ ਤੇ ਡਰੱਗ ਮਨੀ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਗੜਸ਼ੰਕਰ (PPT NEWS ) 

16 ਸਤੰਬਰ : 280 ਗ੍ਰਾਮ ਨਸ਼ੀਲਾ ਪਦਾਰਥ, ਇਲੈਕਟ੍ਰੋਨਿਕ ਕੰਡਾ ਤੇ 2600 ਰੁਪਏ ਡਰੱਗ ਮਨੀ ਭਾਰਤੀ ਕਰੰਸੀ ਸਮੇਤ ਇੱਕ ਨੌਜਵਾਨ ਨੂੰ ਗੜਸ਼ੰਕਰ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਕਰਨਦੀਪ ਉਰਫ ਭੀਮ ਪੁੱਤਰ ਮਹਿੰਦਰ ਪਾਲ ਵਾਸੀ ਵਾਰਡ ਨੰ:10 ਰੈਕਾ ਮੁਹੱਲਾ ਗੜਸ਼ੰਕਰ ਥਾਣਾ ਗੜ੍ਹਸ਼ੰਕਰ ਵਜੋਂ ਹੋਈ ਹੈ ।

ਸਰਤਾਜ ਸਿੰਘ ਚਾਹਲ ਆਈ.ਪੀ.ਐਸ/ਐਸ.ਐਸ.ਪੀ ਹੁਸ਼ਿਆਰਪੁਰ ਵਲੋਂ ਨਸ਼ੇ ਦੇ ਤਸਕਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆਂ ਐਸ.ਪੀ (ਇੰਨਵੈਟੀਗੇਸ਼ਨ) ਦੀ ਨਿਗਰਾਨੀ ਹੇਠ ਅਤੇ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ. ਡਵੀਜਨ ਗੜ੍ਹਸ਼ੰਕਰ ਜੀ ਦੀ ਯੋਗ ਰਹਿਨੁਮਾਈ ਹੇਠ ਇੰਸ: ਜੈ ਪਾਲ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਨੂੰ ਮਿਤੀ 15-09-23 ਨੂੰ ਉਸ ਸਮੇ ਵੱਡੀ ਕਾਮਯਾਬੀ ਮਿਲੀ ਜਦੋ ਇੰਸ. ਕੁਲਦੀਪ ਸਿੰਘ ਥਾਣਾ ਗੜ੍ਹਸ਼ੰਕਰ ਵੱਲੋ ਸਮੇਤ ਪੁਲਿਸ ਪਾਰਟੀ ਦੋਰਾਨੇ ਗਸ਼ਤ ਵਾ ਚੈਕਿੰਗ ਸੱਕੀ ਪੁਰਸ਼ਾ ਦੇ ਸਬੰਧ ਵਿਚ ਪੁਲ ਨਹਿਰ ਰਾਵਲਪਿੰਡੀ ਰੋਡ ਗੜਸ਼ੰਕਰ ਪਾਸੋਂ ਪੈਦਲ ਆਉਦੇ ਇਕ ਨੌਜਵਾਨ ਵਿਅਕਤੀ ਜਿਸ ਨੂੰ ਸ਼ੱਕ ਦੀ ਬਿਨਾ ਤੇ ਕਾਬੂ ਕਰਕੇ ਨਾਮ ਪਤਾ ਪੁਛਿਆ। ਜਿਸ ਨੇ ਆਪਣਾ ਨਾਮ ਕਰਨਦੀਪ ਉਰਫ ਭੀਮ ਪੁੱਤਰ ਮਹਿੰਦਰ ਪਾਲ ਵਾਸੀ ਵਾਰਡ ਨੰ:10 ਰੈਕਾ ਮੁਹੱਲਾ ਗੜਸ਼ੰਕਰ ਥਾਣਾ ਗੜ੍ਹਸ਼ੰਕਰ ਦੱਸਿਆ। ਜਿਸ ਦੀ ਤਲਾਸ਼ੀ ਕਰਨ ਤੇ ਉਸ ਪਾਸੋ 280 ਗ੍ਰਾਮ ਨਸ਼ੀਲਾ ਪਦਾਰਥ,ਇੱਕ ਇਲੈਕਟ੍ਰੋਨਿਕ ਕੰਡਾ,2600 ਰੁਪਏ ਭਾਰਤੀ ਕਰੰਸੀ ਡਰੱਗ ਮਨੀ ਬਰਾਮਦ ਹੋਣ ਤੇ ਮੁੱਕਦਮਾ ਨੰਬਰ 160 ਮਿਤੀ 16-09-2023 ਅ/ਧ 22-61-85 NDPS ACT ਥਾਣਾ ਗੜਸ਼ੰਕਰ ਦਰਜ ਰਜਿਸਟਰ ਕਰਵਾ ਕੇ ਗ੍ਰਿਫਤਾਰ ਕੀਤਾ ਗਿਆ। ਦੋਸ਼ੀ ਪਾਸੋ ਡੂੰਘਾਈ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ। ਕਿ ਉਕਤ ਦੋਸ਼ੀ ਇਹ ਨਸ਼ੀਲਾ ਪਦਾਰਥ ਕਿਸ ਪਾਸੋ ਖਰੀਦ ਕਰਦਾ ਹੈ ਅਤੇ ਅੱਗੇ ਕਿਹੜੇ ਕਿਹੜੇ ਵਿਅਕਤੀਆ ਨੂੰ ਵੇਚਦਾ ਹੈ ।

ਦੋਸ਼ੀ ਕਰਨਦੀਪ ਉਰਫ ਭੀਮ ਦੇ ਖਿਲਾਫ ਪਹਿਲਾ ਤੋ ਦਰਜ ਹੋਰ ਮੁਕੱਦਮਾਤ:-

1. ਮੁ. ਨੰਬਰ : 110 ਮਿਤੀ 21-7-20 ਅ:ਧ 363,366-ਏ, 506 ਭ:ਦ ਥਾਣਾ ਸਦਰ ਹੁਸ਼ਿਆਰਪੁਰ।

2. ਮੁ:ਨੰ 153 ਮਿਤੀ 27-6-22 ਅ:ਧ 52-ਏ ਪ੍ਰੀਜਨ ਐਕਟ ਥਾਣਾ ਸਿਟੀ ਹੁਸ਼ਿਆਰਪੁਰ।

3. ਮੁ. ਨੰਬਰ: 41 ਮਿਤੀ 20-02-23 ਅ:ਧ 52-ਏ ਪ੍ਰੀਜਨ ਐਕਟ ਥਾਣਾ ਸਿਟੀ ਹੁਸ਼ਿਆਰਪੁਰ।