Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 29 ਜਨਵਰੀ ਦੀ ਸੰਗਰੂਰ ਰੈਲੀ ‘ਚ ਫਿਲੌਰ ਤੋਂ ਵੱਡੀ ਗਿਣਤੀ ਵਿਚ ਸ਼ਾਮਲ ਹੋਵੇਗਾ ਜੱਥਾ – ਸੰਤੋਖ ਸਿੰਘ

29 ਜਨਵਰੀ ਦੀ ਸੰਗਰੂਰ ਰੈਲੀ ‘ਚ ਫਿਲੌਰ ਤੋਂ ਵੱਡੀ ਗਿਣਤੀ ਵਿਚ ਸ਼ਾਮਲ ਹੋਵੇਗਾ ਜੱਥਾ – ਸੰਤੋਖ ਸਿੰਘ

ਫਗਵਾੜਾ (ਲਾਲੀ ਦਾਦਰ )

*ਕਿਹਾ-ਭਗਵੰਤ ਮਾਨ ਸਰਕਾਰ ਆਪਣੀਆਂ ਕੋਝੀਆਂ ਹਰਕਤਾਂ ਤੋਂ ਬਾਜ ਆਏ

24 ਜਨਵਰੀ : ਕਲਾਸ ਫੋਰ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ ਜਿਲ੍ਹਾ ਜਲੰਧਰ ਬ੍ਰਾਂਚ ਫਿਲੌਰ ਦੀ ਮੀਟਿੰਗ ਬਲਾਕ ਪ੍ਰਧਾਨ ਸੰਤੋਖ ਸਿੰਘ ਦੀ ਅਗਵਾਈ ਹੇਠ ਹੋਈ। ਜਿਸ ਵਿਚ 29 ਜਨਵਰੀ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ‘ਚ ਸ਼ਾਮਲ ਹੋਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਪ੍ਰਧਾਨ ਸੰਤੋਖ ਸਿੰਘ ਨੇ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਦੱਸਿਆ ਕਿ 29 ਜਨਵਰੀ ਦਿਨ ਐਤਵਾਰ ਨੂੰ ਡੀ.ਸੀ. ਦਫਤਰ ਸੰਗਰੂਰ ਦੇ ਅੱਗੇ ਧਰਨਾ ਤੇ ਰੈਲੀ ਲਈ ਪੈਨਸ਼ਨ ਅਤੇ ਐਕਸ ਕਮੇਟੀ ਪੰਜਾਬ ਯੂ.ਟੀ. ਇੰਪਲਾਈਜ ਅਤੇ ਦਰਜਾ ਚਾਰ ਕਰਮਚਾਰੀ ਫਿਲੌਰ ਤੋਂ ਬਹੁਤ ਵੱਡੀ ਗਿਣਤੀ ਵਿਚ ਫਿਲੌਰ ਤੋਂ ਰਵਾਨਾ ਹੋਣਗੇ। ਉਹਨਾਂ ਕਿਹਾ ਕਿ ਮਾਨ ਸਰਕਾਰ ਮੁਲਾਜਮਾਂ ਨਾਲ ਵਾਰ-ਵਾਰ ਧੋਖਾ ਕਰ ਰਹੀ ਹੈ ਜਿਸ ਦੇ ਚਲਦਿਆਂ ਯੂਨੀਅਨ ਨੂੰ ਹੱਕੀ ਮੰਗਾਂ ਲੲੀ ਸੜਕਾਂ ਤੇ´ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ ।ਉਹਨਾਂ ਭਗਵੰਤ ਮਾਨ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਕੋਝੀਆਂ ਹਰਕਤਾਂ ਤੋਂ ਬਾਜ ਆ ਜਾਏ ਨਹੀਂ ਤਾਂ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਅਾਰ ਰਹੇ। ਇਸ ਮੌਕੇ ਉਪ ਪ੍ਰਧਾਨ ਮੰਗਤ ਰਾਮ, ਜਨਰਲ ਸਕੱਤਰ ਸੋਢੀ ਰਾਮ ਨੇ ਕਿਹਾ ਕਿ ਮੌਜੂਦਾ ਸਰਕਾਰ ਪੇ ਕਮਿਸ਼ਨ ਰਿਪੋਰਟ ਸੋਧ ਕੇ ਲਾਗੂ ਕਰੇ। ਡੀ.ਏ. ਦੀਆਂ ਕਿਸ਼ਤਾਂ ਦਿੱਤੀਆਂ ਜਾਣ। ਮੈਡੀਕਲ ਭੱਤਾ ਦੋ ਹਜਾਰ ਰੁਪਏ ਕੀਤਾ ਜਾਵੇ। ਜਨਵਰੀ 2004 ਤੋਂ ਬਾਅਦ ਭਰਤੀ ਹੋਏ ਮੁਲਾਜਮਾਂ ਦੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ। ਕੱਚੇ ਮੁਲਾਜਮ ਪੱਕੇ ਕੀਤੇ ਜਾਣ। ਮੀਟਿੰਗ ‘ਚ ਹੋਰਨਾਂ ਤੋਂ ਇਲਾਵਾ ਸੁਰਿੰਦਰ ਪਾਲ ਚੇਅਰਮੈਨ ਪੀ.ਡਬਲਯੂ.ਡੀ., ਸੁਖਦੀਪ ਸਿੰਘ, ਬਲਰਾਜ, ਸਰਬਜੀਤ ਸਿੰਘ, ਅਮਰਜੀਤ ਸਿੰਘ ਵੀ ਹਾਜਰ ਸਨ।