Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing *ਦੂਸਰਾ ਸਲਾਨਾ ਇਨਾਮ ਵੰਡ ਸਮਾਗਮ 9 ਸਤੰਬਰ ਨੂੰ*

*ਦੂਸਰਾ ਸਲਾਨਾ ਇਨਾਮ ਵੰਡ ਸਮਾਗਮ 9 ਸਤੰਬਰ ਨੂੰ*

ਤਲਵਾੜਾ / ਦਸੂਹਾ (ਚੌਧਰੀ) 

6 ਸਤੰਬਰ : ਚੌਧਰੀ ਗਿਆਨ ਸਿੰਘ ਵੈਲਫ਼ੇਅਰ ਐਸੋਸ਼ੀਏਸ਼ਨ ਪੰਜਾਬ ਵਲੋਂ ਦੂਜਾ ਸਲਾਨਾ ਇਨਾਮ ਵੰਡ ਸਮਾਰੋਹ ਮਿਤੀ 9 ਸਤੰਬਰ ਦਿਨ ਸ਼ਨੀਵਾਰ ਨੂੰ ਤਲਵਾੜਾ ਦੇ ਸ੍ਰੀ ਗੁਰੂ ਰਵਿਦਾਸ ਮੰਦਰ ਵਿਖੇ ਰੱਖਿਆ ਗਿਆ ਹੈ ਜਿਕਰਯੋਗ ਹੈ ਕਿ ਪਿਛਲੇ ਸਾਲ ਵੀ ਇਹ ਸਮਾਗਮ ਸਤੰਬਰ ਮਹੀਨੇ ਤਲਵਾੜਾ ਵਿਖੇ ਹੋਇਆ ਸੀ ਜਿਸ ਵਿੱਚ ਬੋਰਡ ਦੀਆਂ ਜਮਾਤਾਂ ਚੋਂ ਮੈਰਿਟ ਵਿੱਚ ਆਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਸੀ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਪ੍ਰਿੰਸ ਗੜਦੀਵਾਲਾ, ਕੈਸ਼ੀਅਰ ਵਰਿੰਦਰ ਕਾਲੋਵਾਲ, ਪ੍ਰਚਾਰ ਸਕੱਤਰ ਨਵਦੀਪ ਦੀਪੀ, ਕਮੇਟੀ ਮੈਂਬਰ ਰਮਨ ਚੌਧਰੀ, ਜਰਨੈਲ ਸਿੰਘ ਚਾਂਗਬਸੋਇਆ, ਮਕੁੰਸ਼ ਕੁਮਾਰ ਅਤੇ ਹਰਦੀਪ ਸਿੰਘ ਨੇ ਦੱਸਿਆ ਕਿ ਸਮਾਜ ਸੁਧਾਰਕ ਚੌਧਰੀ ਗਿਆਨ ਸਿੰਘ ਵੈਲਫ਼ੇਅਰ ਐਸੋਸ਼ੀਏਸ਼ਨ ਵਲੋਂ ਬੋਰਡ ਦੀਆਂ ਪ੍ਰੀਖਿਆਵਾਂ ਚੋਂ ਮੈਰਿਟਾਂ ਹਾਸਿਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਉਹ ਪ੍ਰੇਰਿਤ ਹੋ ਕੇ ਉੱਚ ਪੱਧਰੀ ਸਿੱਖਿਆ ਪ੍ਰਾਪਤ ਕਰ ਸਕਣ ਇਸ ਦੇ ਨਾਲ-ਨਾਲ ਕਮੇਟੀ ਹੋਰ ਸਮਾਜ ਸੁਧਾਰ ਕੰਮਾਂ ਵਿੱਚ ਵੀ ਵੱਧ ਚੜ੍ਹ ਕੇ ਅੱਗੇ ਆ ਰਹੀ ਹੈ ਜਿਸ ਵਿੱਚ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਸਗਨ, ਗਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦੀ ਪੜ੍ਹਾਈ ਆਦਿ ਲਈ ਸਹਾਇਤਾ ਕਰਦੀ ਹੈ। ਅੱਗੇ ਉਨ੍ਹਾਂ ਦੱਸਿਆ ਕਿ ਸਮਾਜ ਦੇ ਹਰ ਵਰਗ ਲਈ ਰਾਏ ਸਾਹਿਬ ਚੌਧਰੀ ਗਿਆਨ ਸਿੰਘ ਜੀ ਵਲੋਂ ਬਿਨਾਂ ਭੇਦਭਾਵ ਜੋ ਕਾਰਜ ਕੀਤੇ ਗਏ ਸਨ ਉਨ੍ਹਾਂ ਨੂੰ ਸੋਚ ਨੂੰ ਅੱਗੇ ਲੈ ਕੇ ਜਾਣ ਲਈ ਸਾਡੀ ਸਮੁੱਚੀ ਐਸੋਸੀਏਸ਼ਨ ਪੱਬਾਂ ਭਾਰ ਹੈ। ਉਨ੍ਹਾਂ ਅਪੀਲ ਕੀਤੀ ਕਿ ਇਲਾਕੇ ਦੇ ਉਹ ਬੱਚੇ ਜੋ ਬੋਰਡ ਦੀਆਂ ਪ੍ਰੀਖਿਆਵਾਂ ਚੋਂ ਮੈਰਿਟਾਂ ਵਿੱਚ ਆਏ ਹੋਣ ਨਵੋਦਿਆ ਵਿਦਿਆਲੇ ਲਈ ਚੁਣੇ ਗਏ ਹੋਣ 9 ਸਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ ਠੀਕ 10:30 ਵਜੇ ਤਲਵਾੜਾ ਦੇ ਸ੍ਰੀ ਗੁਰੂ ਰਵਿਦਾਸ ਮੰਦਰ ਵਿਖੇ ਆਪਣੇ ਮਾਤਾ-ਪਿਤਾ ਸਮੇਤ ਹਾਜ਼ਰ ਹੋ ਕੇ ਆਪਣੇ ਸਨਮਾਨ ਪ੍ਰਾਪਤ ਕਰਨ।