ਗੁਰਦਾਸਪੁਰ(ਅਸ਼ਵਨੀ )
5 ਜਨਵਰੀ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲੀਸ ਵਲੋ 3 ਵਿਅਕਤੀਆ ਨੂੰ 18 ਹਜ਼ਾਰ ਮਿਲੀ ਲੀਟਰ ਨਾਜਾਇਜ਼ ਸ਼ਰਾਬ ਅਤੇ 30 ਕਿਲੋ ਲਾਹਣ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ।
ਪੁਲਿਸ ਸਟੇਸ਼ਨ ਦੋਰਾਂਗਲਾ ਦੀ ਪੁਲਿਸ ਵਲੋ ਮੁੱਖਬਰ ਖਾਸ ਦੀ ਸੂਚਨਾ ਤੇ ਪਿੰਡ ਗਾਹਲੜੀ ਵਸਨੀਕ ਜਸਪਾਲ ਉਰਫ ਪੱਪੁ ਅਤੇ ਸੱਤਿਆ ਦੇਵੀ ਉਰਫ ਮਾਵੀ ਦੇ ਘਰਾ ਵਿੱਚ ਰੇਡ ਕਰਕੇ ਉਹਨਾਂ ਦੋਵਾ ਨੂੰ 75 ਸੋ- 75 ਸੋ ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ ।
ਸਹਾਇਕ ਸਬ ਇੰਸਪੈਕਟਰ ਬਲਜੀਤ ਸਿੰਘ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖਾਸ ਦੀ ਸੂਚਨਾ ਤੇ ਅਮਰਜੀਤ ਸਿੰਘ ਵਾਸੀ ਹੇਮਰਾਜਪੁਰ ਦੇ ਘਰ ਰੇਡ ਕਰਕੇ 3 ਹਜ਼ਾਰ ਮਿਲੀ ਲੀਟਰ ਨਾਜਾਇਜ਼ ਸ਼ਰਾਬ ਅਤੇ 30 ਕਿਲੋ ਲਾਹਣ ਸਮੇਤ ਕਾਬੂ ਕੀਤਾ ।








