Prime Punjab Times

Latest news
*44ਵੇਂ ਮਾਤਾ ਚਿੰਤਪੂਰਨੀ ਮੇਲੇ 'ਚ ਲੰਗਰ ਦੀਆਂ ਤਿਆਰੀਆਂ ਮੁਕੰਮਲ,ਡਿਊਟੀਆਂ ਸੰਬੰਧੀ ਬੈਠਕ ਸੰਪੰਨ* ਨਗਰ ਨਿਗਮ ਨੂੰ ਉਡਾਉਣ ਦੀ ਧਮਕੀ ਨਾਲ ਮਚੀ ਹਫੜਾ-ਦਫੜੀ, ਵਿਕਾਸ ਮੀਟਿੰਗ ਅੱਧ ਵਿਚਾਲੇ ਰੋਕ ਕੇ ਖਾਲੀ ਕਰਵਾਇਆ ਦਫ਼ਤਰ KMS ਕਾਲਜ ਵਿਖੇ ‘ਵਿੱਦਿਆ ਆਰੰਭ 2026’ ਨਾਲ ਦੋ-ਦਿਨਾ ਸਮਾਗਮ ਦੀ ਸ਼ਾਨਦਾਰ ਸਮਾਪਤੀ ਸ੍ਰੀ ਖਾਟੂ ਸ਼ਯਾਮ -ਸਾਲਾਸਰ ਬਾਲਾਜੀ, ਮਥੁਰਾ-ਵਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ ਸ਼ੁਰੂ ਹੋਣਗੀਆਂ ਬੱਸਾਂ ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਭਾਰਤ’ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਵਿਖੇ ‘ਆਗਾਜ਼-ਏ-ਖ਼ਾਸ’ ਨਾਲ ਨਵੇਂ ਅਕਾਦਮਿਕ ਸੈਸ਼ਨ 2026-27 ਦਾ ਸ਼ਾਨਦਾਰ ਆਗਾਜ਼ ਸੋਸਾਇਟੀ ਨੇ 124 ਵੇਂ ਮਹੀਨਾਵਾਰ  ਸਮਾਰੋਹ ਦੌਰਾਨ 200 ਲੋੜਵੰਦਾਂ ਨੂੰ ਵੰਡਿਆ ਰਾਸ਼ਣ  ਸ.ਸ.ਸ.ਸਕੂਲ ਭੂੰਗਾ ਵਿਖੇ ਨੈਸ਼ਨਲ ਡੀ-ਵਾਰਿਮੰਗ ਦਿਵਸ ਮਨਾਇਆ ਗਿਆ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਨੈਸ਼ਨਲ ਡੀ ਵਾਰਮਿੰਗ ਡੇ ਮਨਾਇਆ गुरु मां की दिव्य संगत में साधकों ने किया सामूहिक ध्यान, 13 अगस्त को देश-विदेश में होगा विशेष योग नि...
ADVERTISEMENT
You are currently viewing ਦੇਸੀ ਪਿਸਟਲ,300 ਗ੍ਰਾਮ ਅਫੀਮ ਤੇ ਡਰੱਗ ਮਨੀ ਸਮੇਤ ਇੱਕ ਵਿਅਕਤੀ ਕਾਬੂ

ਦੇਸੀ ਪਿਸਟਲ,300 ਗ੍ਰਾਮ ਅਫੀਮ ਤੇ ਡਰੱਗ ਮਨੀ ਸਮੇਤ ਇੱਕ ਵਿਅਕਤੀ ਕਾਬੂ

ਟਾਂਡਾ / ਦਸੂਹਾ 1 ਮਈ ( ਚੌਧਰੀ )

: ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਆਈ ਪੀ ਐਸ ਨੇ ਜਿਲੇ ਅੰਦਰ ਮਾੜੇ ਅਨਸਰਾਂ ਉੱਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ । ਜਿਸ ਤਹਿਤ ਮੁਕੇਸ਼ ਕੁਮਾਰ ਐਸ ਪੀ ਇਨਵੇਸਟੀਕੇਸ਼ਨ ਹੁਸ਼ਿਆਰਪੁਰ ਦਵਿੰਦਰ ਸਿੰਘ ਡੀ.ਐਸ.ਪੀ ਸਬ ਡਵੀਜਨ ਟਾਂਡਾ ਅਤੇ ਇੰਸਪੈਕਟਰ ਗੁਰਿੰਦਰਜੀਤ ਸਿੰਘ ਮੁੱਖ ਅਫਸਰ ਥਾਣਾ ਟਾਂਡਾ ਦੀ ਅਗਵਾਈ ਵਿੱਚ ਥਾਣਾ ਟਾਂਡਾ ਦੇ ਅਧੀਨ ਆਉਦੇ ਏਰੀਆ ਵਿੱਚ ਨਸ਼ਾ ਸਪਲਾਈ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਇਸ ਸਬੰਧ ਵਿੱਚ ਏ.ਐਸ. ਆਈ ਮਨਿੰਦਰ ਕੌਰ ਥਾਣਾ ਟਾਂਡਾ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਪੁਲਿਸ ਪਾਰਟੀ ਨੇ ਪਿੰਡ ਸ਼ਹਿਬਾਜ਼ਪੁਰ ਮੋੜ ਵਿਖੇ ਇੱਕ ਨੌਜਵਾਨ ਜਿਸ ਦਾ ਨਾਮ ਗੁਰਪ੍ਰੀਤ ਸਿੰਘ ਉਰਫ ਜੱਸੀ ਪੁੱਤਰ ਗੁਰਮਿੰਦਰ ਸਿੰਘ ਵਾਸੀ ਲਾਚੋਵਾਲ ਥਾਣਾ ਬੁਲੋਵਾਲ ਹਾਲ ਵਾਸੀ ਨੇੜੇ ਬੱਸ ਸਟੈਡ ਟਾਂਡਾ ਥਾਣਾ ਟਾਂਡਾ ਨੂੰ ਕਾਬੂ ਕਰਕੇ ੳਸ ਪਾਸੋਂ 300 ਗ੍ਰਾਮ ਅਫੀਮ, ਇੱਕ ਦੇਸੀ ਪਿਸਟਲ ਸਮੇਤ ਮੈਗਜੀਨ ਅਤੇ 02 ਲੱਖ ਰੁਪਏ ਡਰੱਗ ਮਨੀ ਬ੍ਰਾਮਦ ਕੀਤੀ। ਜਿਸ ਨੂੰ ਮੌਕੇ ਤੇ ਗ੍ਰਿਫਤਾਰ ਕਰਕੇ ਮੁਕੱਦਮਾ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ। ਕਥਿਤ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਵੀ ਬਾਰੀਕੀ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ।

 

error: copy content is like crime its probhihated