Prime Punjab Times

Latest news
ਹਰਿਆਣਾ ਦੇ ਪਿੰਡ ਗੱਜਾਂ ਨੇੜੇ ਨਹਿਰ 'ਚ ਨਹਾਉਂਦੇ ਸਮੇਂ ਚਾਰ ਚੋਂ ਦੋ ਨੌਜਵਾਨਾਂ ਦੀ ਡੁੱਬਣ ਨਾਲ ਹੋਈ ਮੌ+ਤ 34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾਂ ਨੇ ਲਗਾਏ 9000 ਤੋਂ ਉਪਰ ਪੌਦੇ ਭਾਗਵਤ ਕਥਾ ਦੇ ਛੇਵੇਂ ਦਿਨ ਕਥਾਵਾਚਕ ਓਮ ਬਾਵਾ ਨੇ ਦਿੱਤਾ ਨਿਰਮਲ ਮਨ ਅਤੇ ਸੱਚਾਈ ਦਾ ਸੰਦੇਸ਼ KMS ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਪ੍ਰਦਰਸ਼ਨਕਾਰੀਆਂ ਨੂੰ ਛੱਲੀਆਂ ਵਾਂਗ ਕੁੱਟ ਕੇ ਮੁਗਲ ਰਾਜ ਦੀ ਯਾਦ ਦਿਵਾ ਰਹੀ ਹੈ ਮਾਨ ਸਰਕਾਰ : ਬੇਗਮਪੁਰਾ ਟਾਈਗਰ ਫੋਰਸ ਯੂਰੀਆ ਖਾਦ ਦੀ ਅਣ-ਅਧਿਕਾਰਿਤ ਵਰਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕਫੋਰਸ ਵਲੋਂ ਕੀਤੀ ਗਈ ਅਚਨਚੇਤ ਚੈਕਿੰਗ ਡਿਫੈਂਸ ਰੋਡ ‘ਤੇ ਖੂਨੀ ਟਕਰਾਅ: ਮਾਮੂਲੀ ਵਿਵਾਦ ਨੇ ਧਾਰਨ ਕੀਤਾ ਭਿਆਨਕ ਰੂਪ, ਗੋਲੀ+ਬਾਰੀ ‘ਚ ਦੋ ਦੀ ਮੌ+ਤ ਏ.ਡੀ.ਸੀ.ਨਿਕਾਸ ਕੁਮਾਰ ਨੇ ਨਵੇਂ ਬੈਡਮਿੰਟਨ ਕੋਰਟਾਂ ਦਾ ਕੀਤਾ ਉਦਘਾਟਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ
ADVERTISEMENT
You are currently viewing 3000 ਨਸ਼ੀਲੀਆਂ ਗੋਲੀਆਂ ਸਣੇ ਨਸ਼ਾ ਤਸਕਰ ਕਾਬੂ

3000 ਨਸ਼ੀਲੀਆਂ ਗੋਲੀਆਂ ਸਣੇ ਨਸ਼ਾ ਤਸਕਰ ਕਾਬੂ

ਫ਼ਤਿਹਗੜ੍ਹ ਚੂੜੀਆਂ/ ਬਟਾਲਾ (ਅਵਿਨਾਸ਼ ਸ਼ਰਮਾ‌ )

19 ਅਪ੍ਰੈਲ : ਪੁਲਿਸ ਜਿਲ੍ਹਾ ਬਟਾਲਾ ਦੀ ਮੁਖੀ ਮੈਡਮ ਅਸ਼ਵਨੀ ਗੋਟਿਆਲ, ਐਸ ਪੀ ਡੀ ਗੁਰਪ੍ਰੀਤ ਸਿੰਘ ਅਤੇ ਸਥਾਨਕ ਡੀ ਐਸ ਪੀ ਸਵਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਫ਼ਤਿਹਗੜ੍ਹ ਚੂੜੀਆਂ ਦੇ ਥਾਣਾ ਮੁਖੀ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਫ਼ਤਿਹਗੜ੍ਹ ਚੂੜੀਆਂ ਪੁਲਿਸ ਵੱਲੋਂ ਜੋ ਨਸ਼ਾ ਵਿਰੋਧੀ ਮੁਹਿੰਮ ਚਲਾਈ ਹੋਈ ਹੈ, ਜਿਸ ਦੇ ਆਏ ਦਿਨ ਬਹੁਤ ਵਧੀਆ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਪੁਲਿਸ ਨੂੰ ਵੱਡੀਆਂ ਪ੍ਰਾਪਤੀਆਂ ਹੋ ਰਹੀਆਂ ਹਨ। ਅੱਜ ਉਸੇ ਲੜੀ ਤਹਿਤ ਸਥਾਨਕ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਇੱਕ ਵਿਅਕਤੀ ਨੂੰ ਤਿੰਨ ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਗਿਆ। ਇਸ ਸੰਬੰਧੀ ਐਸ ਐਚ ਓ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਸਾਡੀ ਪੁਲਿਸ ਪਾਰਟੀ ਵੱਲੋਂ ਪਿੰਡ ਦਦੁਜੋਧ ਦੀ ਨਹਿਰ ਦੇ ਕੋਲ ਨਾਕੇ ਦੌਰਾਨ ਇੱਕ ਕਾਰ ਸਵਾਰ ਨੌਜਵਾਨ ਨੂੰ ਰੋਕਿਆ ਗਿਆ ਤਾਂ ਉਸ ਕੋਲੋਂ ਤਲਾਸ਼ੀ ਦੌਰਾਨ ਤਿੰਨ ਹਜ਼ਾਰ ਨਸ਼ੀਲੀਆਂ ਗੋਲੀਆ ਬਰਾਮਦ ਹੋਈਆਂ, ਜਿਸ ਨੂੰ ਗ੍ਰਿਫਤਾਰ ਕਰ ਲਿਆ ਹੈ। ਉਹਨਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਗੌਰਵ ਪੁੱਤਰ ਕਿਸ਼ੋਰੀ ਲਾਲ ਵਾਸੀ ਬਟਾਲਾ ਵੱਜੋਂ ਹੋਈ। ਜਿਸ ਵਿਰੁੱਧ ਥਾਣਾ ਫ਼ਤਿਹਗੜ੍ਹ ਚੂੜੀਆਂ ਵਿਰੁੱਧ ਭਾਰਤੀ ਕਨੂੰਨੀ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

error: copy content is like crime its probhihated