Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing 310 ਗ੍ਰਾਮ ਨਸ਼ੀਲੇ ਪਦਾਰਥ ਅਤੇ 27 ਟੀਕਿਆਂ ਸਮੇਤ ਦੋ ਨੌਜਵਾਨਾਂ ਨੂੰ ਪੁਲਿਸ ਨੇ ਦਬੋਚਿਆ

310 ਗ੍ਰਾਮ ਨਸ਼ੀਲੇ ਪਦਾਰਥ ਅਤੇ 27 ਟੀਕਿਆਂ ਸਮੇਤ ਦੋ ਨੌਜਵਾਨਾਂ ਨੂੰ ਪੁਲਿਸ ਨੇ ਦਬੋਚਿਆ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ) 

16 ਸਤੰਬਰ :  310 ਗ੍ਰਾਮ ਨਸ਼ੀਲੇ ਪਦਾਰਥ ਅਤੇ 27 ਟੀਕਿਆਂ ਸਮੇਤ ਦੋ ਨੌਜਵਾਨਾਂ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮਾਂ ਦੀ ਪਛਾਣ ਤਲਵਿੰਦਰ ਸਿੰਘ ਉਰਫ ਤੋਤਾ ਪੁੱਤਰ ਅਵਤਾਰ ਸਿੰਘ ਵਾਸੀ ਜੌਹਲਾਂ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਤੇ ਜਤਿੰਦਰ ਸਿੰਘ ਉਰਫ ਬਿੱਲਾ ਪੁੱਤਰ ਰੇਸਮ ਸਿੰਘ ਵਾਸੀ ਤਲਵੰਡੀ ਜੱਟਾ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਮਾਨਯੋਗ ਐਸ ਐਸ ਪੀ ਸ: ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸਿਆਰਪਰ ਦੇ ਦਿਸਾ ਨਿਰਦੇਸਾ ਮੁਤਾਬਿਕ ਇਲਾਕਾ ਥਾਣਾ ਵਿੱਚ ਲੁੱਟ ਖੋਹ ਦੀਆ ਵਾਰਦਾਤਾ ਰੋਕਣ ਲਈ ਅਤੇ ਨਸ਼ਿਆਂ ਦੀ ਰੋਕ ਥਾਮ ਲਈ ਚਲ ਰਹੀ ਸਪੈਸਲ ਮੁਹਿੰਮ ਸਬੰਧੀ ਸ: ਕੁਲਵੰਤ ਸਿੰਘ ਪੀਪੀਐਸ ਡੀਐਸਪੀ ਸਬ ਡਵੀਜਨ ਟਾਂਡਾ ਵਲੋ ਦਿੱਤੀਆਂ ਹਾਦਾਇਤਾ ਮੁਤਾਬਿਕ ਸਬ ਇੰਸਪੈਕਟਰ ਮਲਕੀਤ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਇਲਾਕਾ ਥਾਣਾ ਗੜਦੀਵਾਲਾ ਵਿੱਚ ਚਲ ਰਹੀ ਚੈਕਿੰਗ ਦੋਰਾਨ ਸਬ ਇੰਸਪੈਕਟਰ ਅਵਤਾਰ ਸਿੰਘ ਸਮੇਤ ਪੁਲਿਸ ਪਾਰਟੀ ਤਲਵਿੰਦਰ ਸਿੰਘ ਉਰਫ ਤੋਤਾ ਪੁੱਤਰ ਅਵਤਾਰ ਸਿੰਘ ਵਾਸੀ ਜੌਹਲਾਂ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਦੇ ਘਰ ਰੋਡ ਕੀਤਾ ਤਾਂ ਇੱਕ ਕਮਰੇ ਵਿੱਚ ਦੋ ਨੌਜਵਾਨ ਬੈਂਡ ਤੇ ਬੈਠੇ ਸੀ ,ਨਾਮ ਪਤਾ ਪੁੱਛਣ ਤੇ ਪਹਿਲੇ ਵਿਆਕਤੀ ਨੇ ਆਪਣਾ ਨਾਮ ਤਲਵਿੰਦਰ ਸਿੰਘ ਉਰਫ ਤੋਤਾ ਪੁੱਤਰ ਅਵਤਾਰ ਸਿੰਘ ਵਾਸੀ ਜੌਹਲਾ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਅਤੇ ਦੂਜੇ ਵਿਆਕਤੀ ਨੇ ਆਪਣਾ ਨਾਮ ਜਤਿੰਦਰ ਸਿੰਘ ਉਰਫ ਬਿੱਲਾ ਪੁੱਤਰ ਰੇਸਮ ਸਿੰਘ ਵਾਸੀ ਤਲਵੰਡੀ ਜੱਟਾਂ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਦੱਸਿਆ। ਜੋ ਤਲਾਸ਼ੀ ਕਰਨ ਤੇ ਤਲਵਿੰਦਰ ਸਿੰਘ ਉਰਫ ਤੋਤਾ ਪਾਸੋਂ 200 ਗ੍ਰਾਮ ਨਸ਼ੀਲਾ ਪਦਾਰਥ ਅਤੇ 14 ਟੀਕੇ BUPRENDRPHINE INJECTION IP 0.3 MG/ML, ਜਤਿੰਦਰ ਸਿੰਘ ਉਰਫ ਬਿੱਲਾ ਪਾਸੋਂ 110 ਗ੍ਰਾਮ ਨਸ਼ੀਲਾ ਪਦਾਰਥ ਅਤੇ 13 ਟੀਕੇ BUPRENORPHINE INUECTION IP 0.3 MG/ML ਬਰਾਮਦ ਹੋਣ ਤੇ ਮੁੱਕਦਮਾ ਨੰਬਰ 87  ਮਿਤੀ 15-09-2023 ਅ/ਧ  22-61-85 NDPS ACT ਥਾਣਾ ਗੜਦੀਵਾਲਾ ਦਰਜ ਰਜਿਸਟਰ ਕੀਤਾ ਗਿਆ।