Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਅਮਰੀਕਾ ਭੇਜਣ ਦੇ ਨਾਂ ਤੇ 32.25 ਲੱਖ ਦੀ ਠੱਗੀ, ਤਿੰਨ ਨਾਮਜ਼ਦ 

ਅਮਰੀਕਾ ਭੇਜਣ ਦੇ ਨਾਂ ਤੇ 32.25 ਲੱਖ ਦੀ ਠੱਗੀ, ਤਿੰਨ ਨਾਮਜ਼ਦ 

ਗੁਰਦਾਸਪੁਰ ( ਅਸ਼ਵਨੀ )

4 ਅਗਸਤ – ਇਕ ਵਿਅਕਤੀ ਨੂੰ ਅਮਰੀਕਾ ਭੇਜਣ ਦੇ ਨਾਂ ‘ਤੇ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦੇਸ਼ ਭੇਜਣ ਦੇ ਨਾਂ ’ਤੇ 32.25 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿੱਚ ਪੁਲਿਸ ਸਟੇਸ਼ਨ ਕਲਾਨੌਰ ਦੀ ਪੁਲੀਸ ਨੇ ਤਿੰਨ ਵਿਅਕਤੀਆ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਫਿਲਹਾਲ ਕਿਸੇ ਵੀ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਪੁਲਿਸ ਉਨ੍ਹਾਂ ਦੀ ਭਾਲ ‘ਚ ਛਾਪੇਮਾਰੀ ਕਰ ਰਹੀ ਹੈ।
ਗੁਰਸੇਵਕ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਕਲਾਨੌਰ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀਂ ਦੱਸਿਆ ਕਿ ਉਹ ਵਿਦੇਸ਼ ਜਾ ਕੇ ਰੋਜ਼ੀ ਰੋਟੀ ਕਮਾਉਣਾ ਚਾਹੁੰਦਾ ਸੀ। ਇਸ ਸਬੰਧੀ ਉਸ ਨੇ ਸੰਦੀਪ ਸਿੰਘ ਵਾਸੀ ਸਨੌਰ ਰੋਡ, ਘਲੋੜੀ ਜ਼ਿਲ੍ਹਾ ਪਟਿਆਲਾ, ਮਲਕ ਸਿੰਘ ਵਾਸੀ ਨੂਰਖੇੜੀ, ਪਟਿਆਲਾ ਅਤੇ ਮਹਿੰਦਰ ਸਿੰਘ ਵਾਸੀ ਛੀਛੜਾਂ, ਪੁਲਿਸ ਸਟੇਸ਼ਨ ਭੈਣੀ ਮੀਆਂ ਖਾਂ ਨਾਲ ਸੰਪਰਕ ਕੀਤਾ। ਮੁਲਜ਼ਮਾਂ ਨੇ ਉਸ ਨੂੰ ਅਮਰੀਕਾ ਭੇਜਣ ਦਾ ਲਾਲਚ ਦਿੱਤਾ। ਇਸ ਦੇ ਬਦਲੇ ਉਸ ਤੋਂ 32 ਲੱਖ 25 ਹਜ਼ਾਰ 500 ਰੁਪਏ ਲੈ ਲਏ ਗਏ। ਪੈਸੇ ਲੈ ਕੇ ਕਾਫੀ ਸਮਾਂ ਬੀਤ ਜਾਣ ‘ਤੇ ਵੀ ਉਸ ਨੂੰ ਵਿਦੇਸ਼ ਨਹੀਂ ਭੇਜਿਆ ਗਿਆ। ਜਦੋਂ ਉਸ ਨੇ ਉਕਤ ਨੂੰ ਪੈਸੇ ਵਾਪਸ ਕਰਨ ਲਈ ਕਿਹਾ ਤਾਂ ਉਹ ਟਾਲ-ਮਟੋਲ ਕਰਨ ਲੱਗੇ। ਇਸ ਤੋਂ ਬਾਅਦ ਉਸ ਨੇ ਪੁਲਸ ਨੂੰ ਸ਼ਿਕਾਇਤ ਕੀਤੀ। ਤਫਤੀਸ਼ੀ ਅਫਸਰ ਸਬ ਇੰਸਪੈਕਟਰ ਗੁਰਮੁੱਖ ਸਿੰਘ ਨੇ ਦੱਸਿਆ ਕਿ ਗੁਰਸੇਵਕ ਸਿੰਘ ਵੱਲੋ ਕੀਤੀ ਸ਼ਿਕਾਇਤ ਦੀ ਜਾਂਚ ਉਪ ਕਪਤਾਨ ਪੁਲਿਸ ਕਲਾਨੌਰ ਵੱਲੋਂ ਕਰਨ ਉਪਰਾਂਤ ਉਕਤ ਤਿੰਨ ਵਿਅਕਤੀਆਂ ਦੇ ਵਿੱਰੁਧ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਗਿਆ ਹੈ। ਪੁਲੀਸ ਟੀਮਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀਆਂ ਹਨ।