Prime Punjab Times

Latest news
ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ
ADVERTISEMENT
You are currently viewing ਚੋਰੀ ਕੀਤੇ ਮੋਟਰ-ਸਾਈਕਲ ਤੇ ਐਕਟਿਵਾ ਸਮੇਤ ਦੋ ਨੌਜਵਾਨ ਪੁਲਿਸ ਅੜਿੱਕੇ

ਚੋਰੀ ਕੀਤੇ ਮੋਟਰ-ਸਾਈਕਲ ਤੇ ਐਕਟਿਵਾ ਸਮੇਤ ਦੋ ਨੌਜਵਾਨ ਪੁਲਿਸ ਅੜਿੱਕੇ

ਹੁਸ਼ਿਆਰਪੁਰ (PPT NEWS) 

9 ਜੁਲਾਈ : ਚੋਰੀ ਕੀਤੇ ਮੋਟਰ-ਸਾਈਕਲ ਤੇ ਐਕਟਿਵਾ ਸਮੇਤ ਦੋ ਨੌਜਵਾਨਾਂ ਨੂੰ ਮਾਡਲ ਟਾਊਨ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮਾਂ ਦੀ ਪਛਾਣ ਅਜੇ ਕੁਮਾਰ ਬਿੱਲੂ ਪੁੱਤਰ ਸਵਰਨ ਸਿੰਘ ਵਾਸੀ ਫੰਬੀਆ ਥਾਣਾ ਬਲੋਵਾਲ ਜਿਲਾ ਹੁਸ਼ਿਆਰਪੁਰ ਅਤੇ ਬੀਰਬਲ ਕੁਮਾਰ ਉਰਫ ਨੀਰੂ ਪੁੱਤਰ ਸ਼ੰਕਲ ਲਾਲ ਵਾਸੀ ਮੁਹੱਲਾ ਕਮਾਲਪੁਰ, ਨੇੜੇ ਸਕੈਨ ਸੈਂਟਰ ਥਾਣਾ ਮਾਡਲ ਟਾਊਨ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਸ. ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਜਿਲਾ ਹੁਸ਼ਿਆਰਪੁਰ ਜੀ ਦੀ ਹਦਾਇਤ ਅਤੇ  ਪਲਵਿੰਦਰ ਸਿੰਘ  ਪੀ ਪੀ ਐਸ ਉਪ ਪੁਲਿਸ ਕਪਤਾਨ (ਸਿਟੀ) ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੋਰੀਆਂ ਅਤੇ ਲੁੱਟਾਂ ਖੋਹਾਂ ਦੀ ਰੋਕਥਾਮ ਲਈ ਵਿੱਢੀ ਮੁਹਿੰਮ ਤਹਿਤ ਇੰਸਾ ਕਰਨੈਲ ਸਿੰਘ ਮੁੱਖ ਅਫਸਰ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਦੀ ਨਿਗਰਾਨੀ ਹੇਠ ਮਿਤੀ 07-07-2023 ਨੂੰ ਏ ਐਸ ਆਈ ਸੰਜੀਵ ਸਿੰਧੂ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਨੇ ਸਮੇਤ ਸਾਥੀ ਕੁਮਚਾਰੀਆ ਦੋਰਾਨੇ ਗਸ਼ਤ KFC ਚੈੱਕ ਤੇ ਮੁਖਬਰ ਖਾਸ ਵਲੋਂ ਮਿਲੀ ਇਤਲਾਹ ਮੁਤਾਬਿਕ ਨਾਕਾਬੰਦੀ ਕਰਕੇ ਨਸਰਲਾ ਸਾਈਡ ਵਲੋਂ ਮੋਟਰਸਾਈਕਲ ਨੇ PB08 CK-3376 ਮਾਰਕਾ ਹੀਰੋ ਹਾਂਡਾ ਸਪਲੈਂਡਰ ਪਰ ਰੰਗ ਕਾਲਾ ਪਰ ਸਵਾਰ ਹੋ ਕੇ ਆ ਰਹੇ ਅਜੇ ਕੁਮਾਰ ਬਿੱਲੂ ਪੁੱਤਰ ਸਵਰਨ ਸਿੰਘ ਵਾਸੀ ਫੰਬੀਆ ਥਾਣਾ ਬਲੋਵਾਲ ਜਿਲਾ ਹੁਸ਼ਿਆਰਪੁਰ ਅਤੇ ਬੀਰਬਲ ਕੁਮਾਰ ਉਰਫ ਨੀਰੂ ਪੁੱਤਰ ਸ਼ੰਕਲ ਲਾਲ ਵਾਸੀ ਮੁਹੱਲਾ ਕਮਾਲਪੁਰ, ਨੇੜੇ ਸਕੈਨ ਸੈਂਟਰ ਥਾਣਾ ਮਾਡਲ ਟਾਊਨ ਜਿਲਾ ਹੁਸ਼ਿਆਰਪੁਰ ਨੂੰ ਸਮੇਤ ਮੋਟਰਸਾਈਕਲ ਕਾਬੂ ਕੀਤਾ । ਜਿਨਾ ਨੇ ਦੱਸਣ ਤੇ ਮੋਟਰਸਾਈਕਲ ਦੀ ਮਾਲਕੀ ਬਾਰੇ ਕੋਈ ਤਸਲੀ ਬਖਸ਼ ਜਵਾਬ ਨਾ ਦਿੱਤਾ । ਡੂੰਘਾਈ ਨਾਲ ਪੁਛਗਿਛ ਕਰਨ ਤੇ ਇਹਨਾ ਨੇ ਮੰਨਿਆ ਕਿ ਇਹ ਮੋਰਸਾਬਕੀਲ ਅਤੇ ਇੱਕ ਐਕਟਿਵਾ ਸਕੂਟਰੀ ਚੋਰੀ ਕੀਤੇ ਹਨ ਜੋ ਮੋਟਸਾਈਕਲ ਮੋਕਾ ਪਰ ਬ੍ਰਾਮਦ ਕੀਤਾ ਗਿਆ ਅਤੇ ਦੋਰਾਨ ਤਫਤੀਸ਼ ਇੱਕ ਐਕਟਿਵਾ ਬ੍ਰਾਮਦ ਕੀਤੀ ਗਈ ਜਿਸ ਤੇ ਮੁਕਦਮਾ ਨੰਬਰ 177 ਮਿਤੀ 07-07-2023 ਅਧ: 379,411 IPC ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਦਰਜ ਰਜਿਸਟਰ ਕੀਤਾ ਗਿਆ ਹੈ ।ਦੋਸ਼ੀਆ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਇਸ ਵਲੋ ਕੀਤੀਆ ਗਈਆ ਹੋਰ ਵਾਰਦਾਤਾਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

error: copy content is like crime its probhihated